ਮੁੱਖ ਪੰਨਾ

ਜਬਰ ਜਨਾਹ ਦੀਆਂ ਘਟਨਾਵਾਂ ਖਿਲਾਫ ਲੋਕ ਰੋਹ ਉਠਿਆ

ਭਾਰਤੀ ਜਨਤਾ ਪਾਰਟੀ ਨਾਲ ਸਬੰਧ ਰੱਖਦੇ ਹਨ ਦੋਸ਼ੀ
ਚੰਡੀਗੜ੍ਹ: ਜੰਮੂ ਕਸ਼ਮੀਰ ਦੇ ਕਠੂਆ ਅਤੇ ਉਤਰ ਪ੍ਰਦੇਸ਼ ਦੇ ਉਨਾਓ ਕਸਬੇ ਵਿਚ ਵਾਪਰੀਆਂ ਜਬਰ ਜਨਾਹ ਦੀਆਂ ਘਟਨਾਵਾਂ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਹੋਈਆਂ ਸਰਕਾਰੀ ਕੋਸ਼ਿਸ਼ਾਂ ਬਾਰੇ ਖੁਲਾਸਿਆਂ ਨੇ ਇਨਸਾਨੀਅਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੋਵਾਂ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ ਅਤੇ ਹੈਵਾਨੀਅਤ ਦੇ ਦੋਵੇਂ ਕਾਰੇ ਭਾਜਪਾ ਆਗੂਆਂ ਨਾਲ ਜੁੜ ਰਹੇ ਹਨ। ਇਨ੍ਹਾਂ ਆਗੂਆਂ ਨੂੰ ਬਚਾਉਣ ਲਈ ਵੀ ਸਿਰ-ਧੜ ਦੀ ਬਾਜ਼ੀ ਲੱਗੀ ਰਹੀ ਹੈ। Continue reading

ਫਿਲਮ ‘ਨਾਨਕ ਸ਼ਾਹ ਫਕੀਰ’ ਨਾਲ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਘਿਰੇ

ਚੰਡੀਗੜ੍ਹ (ਗੁਰਵਿੰਦਰ ਸਿੰਘ ਵਿਰਕ): ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖਤ ਦੇ ਜਥੇਦਾਰ ਦੀ ਪਹਿਲਾਂ ‘ਹਾਂ’ ਅਤੇ ਫਿਰ ‘ਨਾਂਹ’ ਪਿੱਛੋਂ ਹੁਣ ਹਾਲਾਤ ਉਸੇ ਤਰ੍ਹਾਂ ਦੇ ਬਣ ਗਏ ਹਨ ਜਦੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਦੇ ਦੋਸ਼ ਵਿਚ ਅਚਾਨਕ ਮੁਆਫੀ ਮਿਲ ਗਈ ਸੀ। ਫਿਰ ਸੰਗਤ ਦਾ ਰੋਹ ਦੇਖਦਿਆਂ ਜਥੇਦਾਰਾਂ ਨੂੰ ਆਪਣੀ ਭੁੱਲ ਦਾ ਅਹਿਸਾਸ ਹੋ ਗਿਆ ਅਤੇ ਮੁਆਫੀ ਰੱਦ ਕਰ ਦਿੱਤੀ ਸੀ। Continue reading

ਵਿਸਾਖੀ ਕਾਨਫਰੰਸਾਂ: ਸਿਆਸੀ ਧਿਰਾਂ ਵੱਲੋਂ ਇਕ ਦੂਜੇ ਦੀ ਖਿੱਚ-ਧੂਹ

ਤਲਵੰਡੀ ਸਾਬੋ: ਦਮਦਮਾ ਸਾਹਿਬ ਵਿਖੇ ਵਿਸਾਖੀ ਦਿਹਾੜੇ ਮੌਕੇ ਸਿਆਸੀ ਕਾਨਫਰੰਸਾਂ ਵਿਚ ਕਾਂਗਰਸ ਤੇ ਅਕਾਲੀਆਂ ਨੇ ਇਕ ਦੂਜੇ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ। ਮੁੱਖ ਸਿਆਸੀ ਕਾਨਫਰੰਸਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਵਿਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸੀ ਦੀ ਕਮਾਨ ਸੰਭਾਲੀ, ਜਦੋਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੈਰਹਾਜ਼ਰੀ ਵਿਚ ਅਕਾਲੀ ਕਾਨਫਰੰਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪ੍ਰਮੁੱਖ ਸਨ। Continue reading

ਸਾਜਨਾ ਦਿਵਸ ‘ਤੇ ਖਾਲਸੇ ਦੀ ਧਰਤੀ ਉਤੇ ਸ਼ਰਧਾ ਦਾ ਸੈਲਾਬ

ਸ੍ਰੀ ਅਨੰਦਪੁਰ ਸਾਹਿਬ: ਖਾਲਸਾ ਪੰਥ ਦੇ ਜਨਮ ਸਥਾਨ ਅਨੰਦਪੁਰ ਸਾਹਿਬ ਵਿਖੇ 300 ਸਾਲਾ ਖਾਲਸਾ ਸਾਜਨਾ ਦਿਵਸ ਤੋਂ ਬਾਅਦ 18 ਸਾਲਾਂ ਮਗਰੋਂ ਸੰਗਤ ਦਾ ਹੜ੍ਹ ਆਇਆ ਵੇਖਿਆ। ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਤਖਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਵਿਸਾਖੀ ਜੋੜ ਮੇਲ ਦੌਰਾਨ 7 ਲੱਖ ਤੋਂ ਵੱਧ ਸੰਗਤ ਨਤਮਸਤਕ ਹੋਈ। ਇਸ ਦੌਰਾਨ 5 ਹਜ਼ਾਰ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਤਖਤ ਸਾਹਿਬ ਸਣੇ ਵੱਖ-ਵੱਖ ਗੁਰਦੁਆਰਿਆਂ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। Continue reading

ਸਿੱਖ ਜਥੇਬੰਦੀਆਂ ਦੇ ਰੋਹ ਕਾਰਨ ਰਿਲੀਜ਼ ਨਾ ਹੋ ਸਕੀ ‘ਨਾਨਕ ਸ਼ਾਹ ਫਕੀਰ’

ਅੰਮ੍ਰਿਤਸਰ: ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਉਤੇ ਅਕਾਲ ਤਖਤ ਵੱਲੋਂ ਲਾਈ ਰੋਕ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖਿਲਾਫ਼ ਬੁਲੰਦ ਕੀਤੀ ਆਵਾਜ਼ ਦੇ ਸਿੱਟੇ ਵਜੋਂ ਇਹ ਫਿਲਮ ਦੇਸ਼ ਭਰ ਵਿਚ ਵਧੇਰੇ ਸਿੱਖ ਵਸੋਂ ਵਾਲੇ ਸ਼ਹਿਰਾਂ ਵਿਚ ਰਿਲੀਜ਼ ਨਹੀਂ ਹੋ ਸਕੀ। Continue reading

ਰਾਸ਼ਟਰਮੰਡਲ ਖੇਡਾਂ: ਭਾਰਤੀ ਖਿਡਾਰੀਆਂ ਨੇ ਕਰਵਾਈ ਧੰਨ ਧੰਨ

ਆਸਟਰੇਲੀਆ ਤੇ ਇੰਗਲੈਂਡ ਪਿੱਛੋਂ ਭਾਰਤ ਨੂੰ ਤੀਜੀ ਥਾਂ
ਗੋਲਡ ਕੋਸਟ: ਆਸਟਰੇਲੀਆ ਦੇ ਗੋਲਡ ਕੋਸਟ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਖਿਡਾਰੀਆਂ ਦੀ ਕਾਰਗੁਜਾਰੀ ਆਸ ਨਾਲੋਂ ਕਿਤੇ ਚੰਗੀ ਰਹੀ। ਖਾਸਕਰ ਭਾਰਤੀ ਕੁੜੀਆਂ ਨੇ ਕਮਾਲ ਦਾ ਖੇਡ ਪ੍ਰਦਰਸ਼ਨ ਕੀਤਾ। Continue reading

ਕੈਪਟਨ ਸਰਕਾਰ ਸਿੱਧੂ ਨੂੰ ਸਜ਼ਾ ਦਿਵਾਉਣ ਦੇ ਹੱਕ ਵਿਚ

ਸਿੱਧੂ ਨੂੰ ਦੋਸ਼ੀ ਕਰਾਰ ਦੇਣ ਦੇ ਫੈਸਲੇ ਨੂੰ ਸਹੀ ਦੱਸਿਆ
ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ 1988 ਵਿਚ ਸੜਕ ਉਤੇ ਹੋਈ ਲੜਾਈ ਦੇ ਇਕ ਮਾਮਲੇ ਵਿਚ ਮੌਜੂਦਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਭੁਗਤ ਨੇ ਨਵਾਂ ਵਿਵਾਦ ਸਹੇੜ ਲਿਆ ਹੈ। ਸਰਕਾਰ ਨੇ ਅਦਾਲਤ ਵਿਚ ਆਖਿਆ ਕਿ ਸਿੰਧੂ ਨੂੰ ਦੋਸ਼ੀ ਕਰਾਰ ਦੇਣ ਦਾ ਪੰਜਾਬ ਹਰਿਆਣਾ ਹਾਈ ਕੋਰਟ ਦਾ ਫੈਸਲਾ ਸਹੀ ਸੀ।
ਪੰਜਾਬ ਸਰਕਾਰ ਵੱਲੋਂ ਸਿੱਧੂ ਬਾਰੇ ਸੁਪਰੀਮ ਕੋਰਟ ਵਿਚ ਦਿੱਤੇ ਹਲਫੀਆ ਬਿਆਨ ਨੂੰ ਲੈ ਕੇ ਤਿੱਖੀ ਚਰਚਾ ਛਿੜ ਪਈ ਹੈ। Continue reading

ਪੰਜਾਬ ਕਾਂਗਰਸ ਨਵੀਂ ਖਾਨਾਜੰਗੀ ਦੇ ਰਾਹ

ਜਾਖੜ ਤੇ ਕੈਪਟਨ ਵਿਚ ਫਿੱਕ ਬਣੀ ਨਵੀਂ ਸਿਰਦਰਦੀ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਿਚਾਲੇ ਪਈ ਫਿੱਕ ਨੇ ਹਾਕਮ ਧਿਰ ਕਾਂਗਰਸ ਲਈ ਨਵੀਂ ਸਿਰਦਰਦੀ ਖੜ੍ਹੀ ਕਰ ਦਿੱਤੀ ਹੈ। ਇਸ ਘਟਨਾ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਉਤੇ ਵੀ ਸਵਾਲ ਉਠ ਰਹੇ ਹਨ। ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਭ ਤੋਂ ਵੱਡੇ ਹਮਾਇਤੀ ਮੰਨੇ ਜਾਂਦੇ ਸਨ। Continue reading

ਨਸ਼ਿਆਂ ਦੇ ਮਾਮਲੇ ‘ਤੇ ਕੈਪਟਨ ਦੀ ਚੁੱਪ ਸਵਾਲਾਂ ਦੇ ਘੇਰੇ ਵਿਚ

ਚੰਡੀਗੜ੍ਹ: ਡਰੱਗ ਕੇਸਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖਾਮੋਸ਼ੀ ਉਤੇ ਹੁਣ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਸਵਾਲ ਉਠ ਰਹੇ ਹਨ ਕਿ ਆਖਰ ਵੱਡੇ ਅਫਸਰਾਂ ਤੇ ਨੇਤਾਵਾਂ ਵਿਰੁੱਧ ਨਸ਼ਿਆਂ ਦੇ ਮਾਮਲਿਆਂ ਬਾਰੇ ਰਿਪੋਰਟ ਆਉਣ ਤੋਂ ਬਾਅਦ ਵੀ ਕੈਪਟਨ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੇ? ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ, Continue reading

ਅਫਸਰਸ਼ਾਹੀ ਦੇ ਕਲੇਸ਼ ਨੇ ਕਾਨੂੰਨੀ ਅੜਿੱਕਿਆਂ ‘ਚ ਫਸਾਈ ਸਰਕਾਰ

ਚੰਡੀਗੜ੍ਹ: ਪੰਜਾਬ ਪੁਲਿਸ ਦੀ ਸਿਖਰਲੀ ਅਫਸਰਸ਼ਾਹੀ ਅੰਦਰ ਛਿੜੀ ਖਾਨਾਜੰਗੀ ਮੁੱਖ ਮੰਤਰੀ ਵੱਲੋਂ ਜ਼ਾਬਤੇ ਦਾ ਪਾਠ ਪੜ੍ਹਾਏ ਜਾਣ ਦੇ ਬਾਵਜੂਦ ਖਤਮ ਹੁੰਦੀ ਨਜ਼ਰ ਨਹੀਂ ਆਉਂਦੀ। ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਪੁਲਿਸ ਅਧਿਕਾਰੀਆਂ ਵੱਲੋਂ ਉਚ-ਅਦਾਲਤ ਵਿਚ ਪਾਈਆਂ ਪਟੀਸ਼ਨਾਂ ਵਾਪਸ ਲਏ ਜਾਣਾ ਬੇਹੱਦ ਮੁਸ਼ਕਲ ਹੈ। ਇਨ੍ਹਾਂ ਪਟੀਸ਼ਨਾਂ ਉਤੇ ਉਚ ਅਦਾਲਤ ਨੇ ਕਾਰਵਾਈ ਕਰਦਿਆਂ ਅੱਗੇ ਜਾਂਚ ਟੀਮਾਂ ਵੀ ਕਾਇਮ ਕਰ ਚੁੱਕੀ ਹੈ। ਉਲਟਾ ਸਗੋਂ ਇਸ ਮਾਮਲੇ ਵਿਚ ਪੰਜਾਬ ਸਰਕਾਰ ਖੁਦ ਹੀ ਕਸੂਤੀ ਫਸਦੀ ਨਜ਼ਰ ਆ ਰਹੀ ਹੈ। Continue reading