ਯੁੱਗ ਪਲਟਾਉਣ ਵਿਚ ਮਸਰੂਫ਼ ਲੋਕ ਕਿਵੇਂ ਮਰਦੇ ਹਨ?

ਦਲਜੀਤ ਅਮੀ
ਫੋਨ: +91-97811-21873
ਰੋਹਿਤ ਵੇਮੁਲਾ ਤੋਂ ਬਾਅਦ ਨਵਕਰਨ ਦੀ ਖ਼ੁਦਕੁਸ਼ੀ ਸੋਗ਼ਵਾਰ ਹੈ। ਨਵਕਰਨ ਦੀ ਖ਼ੁਦਕੁਸ਼ੀ ਇੱਕ ਪਾਸੇ ਤਾਂ ਖ਼ੁਦਕੁਸ਼ੀਆਂ ਦੇ ਰੁਝਾਨ ਦੀ ਕੜੀ ਹੈ, ਪਰ ਦੂਜੇ ਪਾਸੇ ਉਸ ਦੀ ਪਛਾਣ ਨਾਲ ਜੁੜ ਕੇ ਇਸੇ ਰੁਝਾਨ ਦਾ ਗੁੰਝਲਦਾਰ ਪੱਖ ਉਜਾਗਰ ਕਰਦੀ ਹੈ। ਨਵਕਰਨ ਇੱਕ ਕਮਿਊਨਿਸਟ ਧੜੇ (ਰੈਵੋਲਿਊਸ਼ਨਰੀ ਕਮਿਊਨਿਸਟ ਲੀਗ ਆਫ਼ ਇੰਡੀਆ- ਆਰæਸੀæਐਲ਼ਆਈæ) ਦਾ ਕੁੱਲਵਕਤੀ ਕਾਮਾ ਸੀ। ਉਸ ਦੀ ਉਮਰ 22 ਸਾਲਾਂ ਦੀ ਸੀ। ਰੋਹਿਤ ਵੇਮੁਲਾ ਦੀ ਖ਼ੁਦਕੁਸ਼ੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿਚ ਹੋਏ ਰੋਸ ਮੁਜ਼ਾਹਰੇ ਦੀਆਂ ਤਸਵੀਰਾਂ ਫੇਸਬੁੱਕ ਉਤੇ ਨਵਕਰਨ ਦੀ ਆਖ਼ਰੀ ਪੋਸਟ ਹੈ।

ਜਦੋਂ ਰੋਹਿਤ ਵੇਮੁਲਾ ਦੇ ਆਖ਼ਰੀ ਖ਼ਤ ਦੀ ਨਿਰੰਤਰਤਾ ਚੱਲ ਰਹੀ ਹੈ ਤਾਂ ਇਸੇ ਦੌਰਾਨ ਨਵਕਰਨ ਨੇ ਆਪਣੀ ਜ਼ਿੰਦਗੀ ਦੀ ਆਖ਼ਰੀ ਚਿੱਠੀ ਲਿਖੀ ਹੈ। ਰੋਹਿਤ ਵੇਮੁਲਾ ਵਾਂਗ ਨਵਕਰਨ ਵੀ ਆਪਣੀ ਚਿੱਠੀ ਵਿਚ ਕਿਸੇ ਨੂੰ ਮੁਖ਼ਾਤਬ ਨਹੀਂ ਅਤੇ ਅੰਤ ਵਿਚ ਉਸ ਨੇ ਆਪਣਾ ਨਾਮ ਨਹੀਂ ਲਿਖਿਆ। ਇਹ ਚਿੱਠੀ ਪੜ੍ਹਨਾ ਦਰਦਨਾਕ ਹੈ, ਪਰ ਇਹ ਸਾਡੇ ਦੌਰ ਦੇ ਯੁੱਗ ਪਲਟਾਉਣ ਤੁਰੇ ਨੌਜਵਾਨ ਨੇ ਲਿਖੀ ਹੈ। ਟੁਕੜਿਆਂ ਵਿਚ ਲਿਖੀ ਇਸ ਚਿੱਠੀ ਦਾ ਉਤਾਰਾ ਇੰਜ ਹੈ:
“æææਸ਼ਾਇਦ ਮੈਂ ਅਜਿਹਾ ਕਰਨ ਦਾ ਫ਼ੈਸਲਾ ਬਹੁਤ ਪਹਿਲਾਂ ਲੈ ਚੁੱਕਾ ਹੁੰਦਾ, ਪਰ ਜੋ ਚੀਜ਼ ਮੈਨੂੰ ਇਹ ਕਰਨ ਤੋਂ ਰੋਕਦੀ ਸੀ, ਉਹ ਮੇਰੀ ਕਾਇਰਤਾ ਸੀ।
æææ
æææਅਤੇ ਉਹ ਪਲ ਆ ਗਿਆ, ਜਿਸ ਪਲ ਦੀ ਅਟੱਲਤਾ ਦਾ ਮੈਨੂੰ ਸ਼ੁਰੂ ਤੋਂ ਹੀ ਭਰੋਸਾ ਸੀ, ਪੱਕਾ ਤੇ ਦ੍ਰਿੜ ਭਰੋਸਾ, ਪਰ ਆਪਣੇ ਅੰਦਰ ਦੋ ਚੀਜ਼ਾਂ ਨੂੰ ਸੰਭਾਲਦੇ ਹੁਣ ਮੈਂ ਹੰਭ ਗਿਆ ਚੁੱਕਾ ਹਾਂ। ਜਿਨ੍ਹਾਂ ਲੋਕਾਂ ਨਾਲ ਮੈਂ ਤੁਰਿਆ ਸਾਂ, ਮੇਰੇ ਵਿਚ ਉਨ੍ਹਾਂ ਵਰਗੀ ਚੰਗਿਆਈ ਨਹੀਂ। ਸ਼ਾਇਦ ਇਸੇ ਕਰ ਕੇ ਮੈਂ ਉਨ੍ਹਾਂ ਦਾ ਸਾਥ ਨਹੀਂ ਨਿਭਾ ਸਕਿਆ। ਦੋਸਤੋ ਮੈਨੂੰ ਮਾਫ਼ ਕਰ ਦੇਣਾ।
æææ
æææਅਤੇ ਇੱਕ ਨਿੱਕੀ ਜਿਹੀ ਪਿਆਰੀ ਜਿਹੀ ਰੂਹ ਤੋਂ ਵੀ ਮੈਂ ਮਾਫ਼ੀ ਮੰਗਦਾæææ ਮੈਨੂੰ ਮਾਫ਼ ਕਰ ਦੇਣਾæææਮੈਂ ਭਗੌੜਾ ਹਾਂ ਪਰ ਗੱਦਾਰ ਨਹੀਂ
æææ
ਅਲਵਿਦਾ, ਮੈਂ ਇਹ ਫ਼ੈਸਲਾ ਆਪਣੀ ਖ਼ੁਦ ਦੀ ਕਮਜ਼ੋਰੀ ਕਰ ਕੇ ਲੈ ਰਿਹਾ ਹਾਂ। ਮੇਰੇ ਲਈ ਹੁਣ ਕਰਨ ਨੂੰ ਇਸ ਤੋਂ ਬਿਹਤਰ ਕੰਮ ਨਹੀਂ ਹੈ। ਹੋ ਸਕੇ ਤਾਂ ਮੇਰੇ ਬਾਰੇ ਸੋਚਣਾ ਤਾਂ ਜ਼ਰਾ ਰਿਆਇਤ ਨਾਲ æææ।”

ਇਸ ਚਿੱਠੀ ਦੇ ਸ਼ਬਦਾਂ ਵਿਚ ਬਹੁਤ ਵਿੱਥ ਹੈ ਜੋ ਪਾਠਕ ਨੂੰ ਪ੍ਰੇਸ਼ਾਨ ਕਰਦੀ ਹੈ। ਕੁਝ ਸ਼ਬਦਾਂ ਦੇ ਅਰਥ ਤਾਂ ਉਸ ਨਾਲ ਰੋਜ਼ਾਨਾ ਰਾਬਤੇ ਵਾਲਿਆਂ ਦੇ ਸਮਝ ਵਿਚ ਵਧੇਰੇ ਆ ਸਕਦੇ ਹਨ। ਚਿੱਠੀ ਦੱਸਦੀ ਹੈ ਕਿ ਉਹ ਆਪਣੇ ਸਾਥੀਆਂ ਵਰਗੀ ḔਚੰਗਿਆਈḔ ਨਾ ਹੋਣ ਕਾਰਨ ਉਨ੍ਹਾਂ ਨਾਲ Ḕਨਿਭ ਨਹੀਂ ਸਕਿਆḔ ਅਤੇ ḔਹੰਭḔ ਜਾਣ ਕਾਰਨ ਇਸ ਫ਼ੈਸਲੇ ਨੂੰ ਟਾਲਦਾ ਰਿਹਾ ਪਰ ਆਖ਼ਰ ਉਹ ḔਅਟੱਲḔ ਪਲ ਆ ਗਿਆ ਜਦੋਂ ਉਸ ਨੇ ਆਪਣੀ Ḕਕਾਇਰਤਾ ਅਤੇ ਕਮਜ਼ੋਰੀḔ ਦੀ ਥਾਂ ਮੌਤ ਨੂੰ ਤਰਜੀਹ ਦਿੱਤੀ। ਚਿੱਠੀ ਦੇ ਸ਼ਬਦਾਂ ਵਿਚਲੀ ਵਿੱਥ ਤੋਂ ਬਿਨਾਂ ਇਸ ਵਿਚ ਨਵਕਰਨ ਦੇ ਕਿਰਦਾਰ ਦਾ ਇੱਕ ਪੱਖ ਬਹੁਤ ਸਾਫ਼ ਝਲਕਦਾ ਹੈ। ਉਹ ਬਹੁਤ ਬੋਚ ਕੇ ਲਿਖ ਰਿਹਾ ਹੈ। ਇੱਕ ਸੁਆਲ ਤਾਂ ਸਹਿਜ ਹੀ ਉਘੜ ਆਉਂਦਾ ਹੈ ਕਿ ਉਹ ਜਿਸ ਮਾਹੌਲ ਵਿਚ ਰਹਿ ਰਿਹਾ ਸੀ, ਉਸ ਵਿਚ ḔਭਗੌੜਾḔ ਅਤੇ ḔਗੱਦਾਰḔ ਸ਼ਬਦਾਂ ਦੀ ਵਰਤੋਂ ਕਿੰਜ ਹੁੰਦੀ ਹੈ?
ਰੋਹਿਤ ਵੇਮੁਲਾ ਦੀ ਚਿੱਠੀ ਉਤੇ ਬਹੁਤ ਚਰਚਾ ਹੋ ਰਹੀ ਹੈ। ਨਵਕਰਨ ਦੀ ਚਿੱਠੀ ਰੋਹਿਤ ਵੇਮੁਲਾ ਦੀ ਚਿੱਠੀ ਦੀ ਇੱਕ ਹੋਰ ਪੜ੍ਹਤ ਉਘਾੜਦੀ ਹੈ। ਦਰਅਸਲ ਇਨ੍ਹਾਂ ਚਿੱਠੀਆਂ ਦੀ ਸਾਂਝੀ ਤੰਦ ਇਨ੍ਹਾਂ ਦੋਵਾਂ ਦਾ ਸਰਗਰਮ ਕਾਰਕੁਨ ਹੋਣਾ ਹੈ। ਰੋਹਿਤ Ḕਆਪਣੇ ਅੰਬੇਦਕਰ ਸਟੂਡੈਂਟਸ ਐਸੋਸੀਏਸ਼ਨ ਦੇ ਪਰਿਵਾਰ ਨੂੰ ਨਿਰਾਸ਼ ਕਰਨ ਲਈ ਮੁਆਫੀ ਮੰਗਦਾḔ ਹੈ ਅਤੇ ਨਵਕਰਨ ਆਪਣੇ ਸਾਥੀਆਂ ਤੋਂ ਮੌਤ ਤੋਂ ਬਾਅਦ Ḕਜ਼ਰਾ ਰਿਆਇਤ ਨਾਲḔ ਸੋਚਣ ਦੀ ਮੰਗ ਕਰਦਾ ਹੈ।
ਰੋਹਿਤ ਲਿਖਦਾ ਹੈ, “ਲੋਕ ਮੈਨੂੰ ਡਰਪੋਕ ਕਰਾਰ ਦੇ ਸਕਦੇ ਹਨ। ਮੇਰੇ ਜਾਣ ਤੋਂ ਬਾਅਦ ਮੈਨੂੰ ਖ਼ੁਦਗਰਜ਼ ਜਾਂ ਮੂਰਖ ਕਰਾਰ ਦਿੱਤਾ ਜਾ ਸਕਦਾ ਹੈ। ਮੈਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਕਿ ਕੋਈ ਮੈਨੂੰ ਬਾਅਦ ਵਿਚ ਕੀ ਕਹਿੰਦਾ ਹੈ।” ਨਵਕਰਨ ਲਿਖਦਾ ਹੈ, “ਮੈਂ ਭਗੌੜਾ ਹਾਂ, ਪਰ ਗੱਦਾਰ ਨਹੀਂ।” ਰੋਹਿਤ ਆਪਣੀ ਹਾਲਤ ਬਿਆਨ ਕਰਦਾ ਹੈ, “ਮੈਂ ਇਸ ਵੇਲੇ ਸੋਗ਼ਵਾਰ ਨਹੀਂ ਹਾਂ। ਮੈਂ ਉਦਾਸ ਨਹੀਂ ਹਾਂ। ਮੈਂ ਸੱਖਣਾ ਹਾਂ। ਬਿਲਕੁਲ ਖ਼ਾਲੀ, ਆਪਣੇ-ਆਪ ਤੋਂ ਬੇਖ਼ਬਰ। ਇਹੋ ਦੁੱਖ ਹੈ। ਇਸੇ ਕਾਰਨ ਮੈਂ ਵਿਦਾ ਹੁੰਦਾ ਹਾਂ।” ਨਵਕਰਨ ਇਸੇ ਲਿਖਤ ਦਾ ਅਗਲਾ ਫਿਕਰਾ ਲਿਖਦਾ ਜਾਪਦਾ ਹੈ, “ਮੈਂ ਅਜਿਹਾ ਕਰਨ ਦਾ ਫ਼ੈਸਲਾ ਬਹੁਤ ਪਹਿਲਾਂ ਲੈ ਚੁੱਕਾ ਹੁੰਦਾ, ਪਰ ਜੋ ਚੀਜ਼ ਮੈਨੂੰ ਇਹ ਕਰਨ ਤੋਂ ਰੋਕਦੀ ਸੀ, ਉਹ ਮੇਰੀ ਕਾਇਰਤਾ ਸੀ। æææਅਤੇ ਉਹ ਪਲ ਆ ਗਿਆ, ਜਿਸ ਪਲ ਦੀ ਅਟੱਲਤਾ ਦਾ ਮੈਨੂੰ ਸ਼ੁਰੂ ਤੋਂ ਹੀ ਭਰੋਸਾ ਸੀ, ਪੱਕਾ ਤੇ ਦ੍ਰਿੜ ਭਰੋਸਾ।”
ਇਹ ਦੋਵੇਂ ਚਿੱਠੀਆਂ ਇੱਕੋ ਦੌਰ ਦੇ ਸਰਗਰਮ ਕਾਰਕੁਨਾਂ ਨੇ ਲਿਖੀਆਂ ਹਨ। ਇਹ ਦੋਵੇਂ ਆਖ਼ਰੀ ਵੇਲੇ ਤੱਕ ਆਪਣੀਆਂ ਜਥੇਬੰਦੀਆਂ ਦੇ ਸਰਗਰਮ ਕਾਰਕੁਨ ਸਨ। ਦੋਵੇਂ Ḕਯੁੱਗ ਪਲਟਾਉਣ ਵਿਚ ਮਸਰੂਫ਼Ḕ ਸਨ। ਯੁੱਗ ਪਲਟਾਉਣ ਤੋਂ ਬਿਹਤਰ ਸੁਫਨਾ ਜਾਂ ਜਿਉਣ ਦਾ ਕਾਰਨ ਕੀ ਹੋ ਸਕਦਾ ਹੈ? ਯੁੱਗ ਪਲਟਾਉਣ ਦਾ ਸੁਫਨਾ ਦਰਦਮੰਦੀ ਨਾਲ ਲਬਰੇਜ਼ ਜੀਆਂ ਨੂੰ ਹੀ ਆਉਂਦਾ ਹੈ। ਉਨ੍ਹਾਂ ਵਿਚੋਂ ਵਧੇਰੇ ਹਿੰਮਤ ਵਾਲੇ ਕੁੱਲਵਕਤੀ ਕਾਰਕੁਨ ਬਣਦੇ ਹਨ। ਇਹ ਗੱਲ ਤਾਂ ਨਿਜ਼ਾਮ ਵਿਰੁਧ ਚੱਲਦੀਆਂ ਯੁੱਗ ਪਲਟਾਉਣ ਦੇ ਸੁਫਨਿਆਂ ਵਾਲੀਆਂ ਤਮਾਮ ਲਹਿਰਾਂ ਬਾਬਤ ਮੰਨੀ ਜਾਂਦੀ ਹੈ ਕਿ ਕੁੱਲਵਕਤੀ ਕਾਰਕੁਨ ਸਮਾਜ ਦੀ ਮਲਾਈ ਹੁੰਦੇ ਹਨ। ਇਹ ਸੁਆਲ ਆਪਣੀ ਥਾਂ ਹੈ ਕਿ ਇਹ ਧਾਰਨਾਵਾਂ ਨੂੰ ਪੇਸ਼ ਕਰਨ ਦੀ ਸਿਆਸਤ ਕੀ ਹੈ?
ਜਦੋਂ ਕੋਈ ਜਥੇਬੰਦੀ ਜਾਂ ਲਹਿਰ ਯੁੱਗ ਪਲਟਾਉਣ ਜਾਂ ਨਿਜ਼ਾਮ ਬਦਲਣ ਦਾ ਦਾਅਵਾ ਕਰਦੀ ਹੈ ਤਾਂ ਉਸ ਦੀ ਹਕੂਮਤ ਦਾ ਘੇਰਾ ਹੁੰਦਾ ਹੈ। ਉਸ ਜਥੇਬੰਦੀ ਜਾਂ ਲਹਿਰ ਨੂੰ ਭਾਵੇਂ ਸਮੁੱਚੇ ਨਿਜ਼ਾਮ ਨੂੰ ਬਦਲਣ ਵਿਚ ਕਾਮਯਾਬੀ ਨਾ ਮਿਲੇ, ਪਰ ਉਸ ਦਾ ਸਿੱਕਾ ਕਿਤੇ ਤਾਂ ਚੱਲਦਾ ਹੈ। ਕੁੱਲਵਕਤੀ ਕਾਰਕੁਨਾਂ ਵਿਚ ਤਾਂ ਇਹ ਸਿੱਕਾ ਚੱਲਦਾ ਹੈ। ਜੇ ਕੁੱਲਵਕਤੀਆਂ ਉਤੇ ਗ਼ਾਲਬ ਨਿਜ਼ਾਮ ਦਾ ਅਸਰ ਮਾਅਨੇ ਰੱਖਦਾ ਹੈ, ਤਾਂ ਜਥੇਬੰਦੀਆਂ ਦੀ ਹਕੂਮਤ ਵੀ ਮਾਅਨੇ ਰੱਖਦੀ ਹੈ। ਨਵਾਂ ਮਨੁੱਖ ਸਿਰਜਣ ਦਾ ਸੁਫਨਾ ਇੱਕ ਸੋਚ ਦੇ ਜੀਆਂ ਦੇ ਆਪਸੀ ਵਿਹਾਰ ਵਿਚੋਂ ਨਕਸ਼ ਨਿਖਾਰਦਾ ਹੈ। ਇਹ ਸੁਆਲ ਮਾਅਨੇ ਰੱਖਦਾ ਹੈ ਕਿ ਯੁੱਗ ਪਲਟਾਉਣ ਦਾ ਸੁਫਨਾ ਮੌਜੂਦਾ ਨਿਜ਼ਾਮ ਦੇ ਨਿਘਾਰ ਦਾ ਸ਼ਿਕਾਰ ਹੋਏ ਮਨੁੱਖ ਦਾ ਇਲਾਜ ਕਿਵੇਂ ਕਰਦਾ ਹੈ? ਯੁੱਗ ਪਲਟਾਉਣ ਦੀ ਹਾਮੀ ਭਰਨ ਵਾਲੀਆਂ ਜਥੇਬੰਦੀਆਂ ਅਤੇ ਲਹਿਰਾਂ ਦੀ ਇਹ ਟਕਸਾਲੀ ਦਲੀਲ ਹੈ ਕਿ ਮਨੁੱਖ ਨੂੰ ਜ਼ਲਾਲਤ ਦੀ ਜ਼ਿੰਦਗੀ ਜਿਉਣ ਦੀ ਥਾਂ ਬਗ਼ਾਵਤ ਦੇ ਰਾਹ ਤੁਰਨਾ ਚਾਹੀਦਾ ਹੈ। ਪਿਛਲੇ ਸਾਲਾਂ ਵਿਚ ਇਹ ਦਲੀਲ ਲਗਾਤਾਰ ਦਿੱਤੀ ਗਈ ਹੈ ਕਿ ਬਦਹਾਲੀ ਕਾਰਨ ਖ਼ੁਦਕੁਸ਼ੀਆਂ ਕਰਨ ਦੀ ਥਾਂ ਲੋਕਾਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ, ਜਥੇਬੰਦ ਹੋਣਾ ਚਾਹੀਦਾ ਹੈ ਅਤੇ ਸੰਘਰਸ਼ ਕਰਨਾ ਚਾਹੀਦਾ ਹੈ।
ਲਾਮਬੰਦੀ ਬੰਦੇ ਨੂੰ ਸੰਵੇਦਨਾ ਤੋਂ ਸੁਹਜ ਦੇ ਰਾਹ ਤੋਰਦੀ ਹੈ। ਇਹ ਬੰਦੇ ਨੂੰ ਅਹਿਸਾਸ ਕਰਵਾਉਂਦੀ ਹੈ ਕਿ ਉਸ ਦੀ ਦੁਸ਼ਵਾਰੀਆਂ ਦਾ ਕਾਰਨ ਵਿਅਕਤੀਗਤ ਨਾਕਾਮੀਆਂ ਜਾਂ ਮੱਥੇ ਉਤੇ ਲਿਖੀਆਂ ਤਕਦੀਰਾਂ ਨਹੀਂ, ਸਗੋਂ ਨਿਜ਼ਾਮ ਹੈ। ਇਹ ਸੋਚ ਮਨੁੱਖ ਦੀ ਮਨੁੱਖ ਨਾਲ ਸਾਂਝ ਪਾਉਂਦੀ ਹੈ। ਮਨੁੱਖ ਨੂੰ ਦਰਦਮੰਦ ਬਣਾਉਂਦੀ ਹੈ ਅਤੇ ਸਾਂਝੇ ਉਦਮ ਦੇ ਉਪਰਾਲਿਆਂ ਨੂੰ ਅਹਿਮੀਅਤ ਦਿੰਦੀ ਹੈ। ਇਹ ਮਨੁੱਖ ਨੂੰ ਨਿਜੀ ਦੁਸ਼ਵਾਰੀਆਂ ਨੂੰ ਸ਼ਰਮ, ਸਲੀਕੇ ਜਾਂ ਪਰਦੇ ਵਿਚ ਕੱਜ ਕੇ ਰੱਖਣ ਦੀ ਥਾਂ ਸਮਾਜਿਕ ਜੀਅ ਵਜੋਂ ਵਿਚਾਰਨ ਦੀ ਸੂਝ ਦਿੰਦੀ ਹੈ। ਇਹ ਸੁਆਲ ਆਪਣੀ ਥਾਂ ਅਹਿਮ ਹੈ ਕਿ ਇਨ੍ਹਾਂ ਵਾਅਦਿਆਂ/ਦਾਅਵਿਆਂ ਅਤੇ ਕਾਰਗੁਜ਼ਾਰੀ ਵਿਚ ਕਿੰਨਾ ਫਾਸਲਾ ਹੁੰਦਾ ਹੈ?
ਰੋਹਿਤ ਅਤੇ ਨਵਕਰਨ ਦੀਆਂ ਖ਼ੁਦਕੁਸ਼ੀਆਂ ਇਨ੍ਹਾਂ ਦਾਅਵਿਆਂ ਦੀ ਪੜਚੋਲ ਦੀ ਮੰਗ ਕਰਦੀਆਂ ਹਨ। ਜੇ ਰੋਹਿਤ ਧਰਨੇ ਤੋਂ ਜਾ ਕੇ ਖ਼ੁਦਕੁਸ਼ੀ ਕਰਦਾ ਹੈ ਤਾਂ ਇਹ ਸੁਆਲ ਤਾਂ ਉਸ ਦੇ ਸਾਥੀਆਂ ਦੇ ਦਿਲ-ਦਿਮਾਗ਼ ਵਿਚ ਆਉਣਾ ਚਾਹੀਦਾ ਹੈ ਕਿ ਨਿਜ਼ਾਮ ਦੇ ਸੱਖਣੇ ਕੀਤੇ ਮਨੁੱਖ ਵਿਚ Ḕਯੁੱਗ ਪਲਟਾਉਣ ਦਾ ਸੁਫ਼ਨਾḔ ਲੋੜੀਂਦਾ ਨਿੱਘ ਭਰਨ ਵਿਚ ਨਾਕਾਮ ਕਿਉਂ ਰਿਹਾ ਹੈ? ਯੁੱਗ ਪਲਟਾਉਣ ਵਿਚ ਮਸਰੂਫ਼ ਜਥੇਬੰਦੀਆਂ Ḕਸੱਖਣਾ ਹੋ ਕੇ ਤੁਰ ਗਏ ਸਾਥੀḔ ਦੇ ਸੋਗ਼ ਵਿਚ ਆਪਣੀ ਨਾਕਾਮੀ ਨੂੰ ਕਿਉਂ ਨਹੀਂ ਪਛਾਣਦੀਆਂ? ਜੇ ਨਿਜ਼ਾਮ Ḕਯੁੱਗ ਪਲਟਾਉਣ ਦੇ ਸੁਫਨੇ ਲੈਣ ਵਾਲੇ ਜੀਆਂḔ ਦਾ ਸਾਹ ਘੁੱਟਣ ਉਤੇ ਉਤਾਰੂ ਹੈ ਤਾਂ Ḕਯੁੱਗ ਪਲਟਾਉਣ ਵਿਚ ਮਸਰੂਫ਼ ਲੋਕḔ ਆਪਣੇ ਸਾਥੀਆਂ ਦੇ ਦਿਲਾਂ ਦੀ ਧੜਕਣ ਸੁਣਨ ਵੇਲੇ ਮਸ਼ੀਨਾਂ ਕਿਉਂ ਬਣ ਜਾਂਦੇ ਹਨ?
ਮੌਜੂਦਾ ਨਿਜ਼ਾਮ ਦੀ ਦਲੀਲ ਰਹਿੰਦੀ ਹੈ ਕਿ ਇਨ੍ਹਾਂ ਖ਼ੁਦਕੁਸ਼ੀਆਂ ਦੇ ਕਾਰਨ ਨਿਜੀ ਹਨ। ਨਿਜ਼ਾਮ ਆਪਣੇ ਆਪ ਨੂੰ ਕਾਤਲ ਦੇ ਘੇਰੇ ਵਿਚ ਕੱਢਣ ਦਾ ਉਪਰਾਲਾ ਇਸੇ ਦਲੀਲ ਦੇ ਸਹਾਰੇ ਨਾਲ ਕਰਦਾ ਹੈ। ਦੂਜੇ ਪਾਸੇ Ḕਯੁੱਗ ਪਲਟਾਉਣ ਦਾ ਦਾਅਵਾ/ਵਾਅਦਾ ਕਰਨ ਵਾਲੀਆਂ ਜਥੇਬੰਦੀਆਂ ਅਤੇ ਲੋਕḔ ਹਰ ਸੁਆਲ ਨੂੰ ਗੱਦਾਰੀ ਜਾਂ ਭੰਡੀ ਪ੍ਰਚਾਰ ਜਾਂ ਉਲਟ-ਇਨਕਲਾਬੀ ਕਰਾਰ ਦਿੰਦੇ ਹਨ। ਇਸੇ ਦੇ ਨਤੀਜੇ ਵਜੋਂ ਜਦੋਂ Ḕਯੁੱਗ ਪਲਟਾਉਣ ਵਿਚ ਮਸਰੂਫ਼ ਲੋਕਾਂḔ ਦਾ ਮੋਹ ਭੰਗ ਹੁੰਦਾ ਹੈ ਤਾਂ ਉਹ Ḕਯੁੱਗ ਪਲਟਾਉਣ ਦੇ ਹਰ ਉਪਰਾਲੇḔ ਤੋਂ ਮੂੰਹ ਫੇਰ ਲੈਂਦੇ ਹਨ। ਉਹ ਆਪਣੇ ਤਜਰਬਿਆਂ ਦੇ ਹਵਾਲਿਆਂ ਨਾਲ ਇਨ੍ਹਾਂ ਉਪਰਾਲਿਆਂ ਦੇ ਬੇਮਾਅਨੇ ਹੋਣ ਦੇ ਪ੍ਰਚਾਰਕ ਤੱਕ ਬਣ ਜਾਂਦੇ ਹਨ।
ਜੇ ਰੋਹਿਤ ਬਾਬਤ ਸੁਆਲਾਂ ਨੂੰ ਪੁੱਛਣ ਉਤੇ ਮੌਜੂਦਾ ਨਿਜ਼ਾਮ ਦੇਸ਼ ਧਰੋਹੀ ਜਾਂ ਨਕਸਲਵਾਦੀ ਜਾਂ ਹਿੰਦੂ ਵਿਰੋਧੀ ਕਰਾਰ ਦਿੰਦਾ ਹੈ ਤਾਂ ਸੁਆਲ ਢੁਕਵਾਂ ਹੈ। ਜੇ ਰੋਹਿਤ ਅਤੇ ਨਵਕਰਨ ਬਾਬਤ ਪੁੱਛੇ ਸੁਆਲਾਂ ਨੂੰ Ḕਯੁੱਗ ਪਲਟਾਉਣ ਵਿਚ ਮਸਰੂਫ਼ ਲੋਕḔ ਭੰਡੀ ਪ੍ਰਚਾਰ ਜਾਂ ਗੱਦਾਰੀ ਕਰਾਰ ਦਿੰਦੇ ਹਨ ਤਾਂ ਇਹ ਸੁਆਲ ਵਾਰ-ਵਾਰ ਪੁੱਛਣੇ ਬਣਦੇ ਹਨ। ਜੇ Ḕਯੁੱਗ ਪਲਟਾਉਣ ਵਿਚ ਮਸਰੂਫ਼ ਲੋਕ ਬੁਖ਼ਾਰ ਨਾਲ ਨਹੀਂ ਮਰਦੇḔ ਤਾਂ ਪੜਚੋਲ ਨਾਲ ਵੀ ਨਹੀਂ ਮਰਨ ਲੱਗੇ। ਸੰਘਰਸ਼ਸ਼ੀਲ ਰੋਹਿਤ ਵੇਮੁਲਾ ਨੂੰ ਆਪਣੇ ਸਾਥੀਆਂ ਦੇ ਸੰਗ ਵਿਚ ਜ਼ਿੰਦਗੀ ਸੱਖਣੀ ਕਿਉਂ ਲੱਗਦੀ ਸੀ/ਹੈ? ਨਵਕਰਨ ਨੂੰ ਖ਼ੁਦਕੁਸ਼ੀ ਦੇ ਮਾਮਲੇ ਵਿਚ ਅਟੱਲਤਾ ਵਰਗਾ ਪੱਕਾ ਅਤੇ ਦ੍ਰਿੜ ਭਰੋਸਾ ਕਿਉਂ ਸੀ/ਹੈ?