ਪਾਰਲੀਮਾਨੀ ਸਕੱਤਰਾਂ ਦੀ ਫੌਜ ਵਿਰੁਧ ਆਮ ਆਦਮੀ ਪਾਰਟੀ ਦੀ ਮੁਹਿੰਮ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਗੈਰ ਸੰਵਿਧਾਨਕ ਤਰੀਕੇ ਨਾਲ ਬਣਾਏ ਗਏ 24 ਮੁੱਖ ਪਾਰਲੀਮਾਨੀ ਸਕੱਤਰਾਂ ਨੂੰ ਅਹੁਦੇ ਤੋਂ ਤੁਰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ‘ਆਪ’ ਦੇ ਸੀਨੀਅਰ ਆਗੂ ਤੇ ਲੀਗਲ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਦੀ ਅਗਵਾਈ ਵਿਚ ‘ਆਪ’ ਦਾ ਵਫਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ। ‘ਆਪ’ ਦੇ ਆਗੂਆਂ ਨੇ ਕਿਹਾ ਕਿ 24 ਮੁੱਖ ਪਾਰਲੀਮਾਨੀ ਸਕੱਤਰਾਂ ਦੀ ਨਿਯੁਕਤੀ ਭਾਰਤ ਦੇ ਸੰਵਿਧਾਨ ਅਨੁਸਾਰ ਗੈਰ ਸੰਵਿਧਾਨਕ ਹੈ।

ਭਾਰਤ ਦੇ ਸੰਵਿਧਾਨ ਦੀ ਧਾਰਾ 191 ਅਨੁਸਾਰ ਕਿਸੇ ਵੀ ਰਾਜ ਦਾ ਐਮæਐਲ਼ਏæ ਜੇਕਰ ਕੋਈ ਹੋਰ ਲਾਭ ਦਾ ਅਹੁਦਾ ਗ੍ਰਹਿਣ ਕਰਦਾ ਹੈ ਤੇ ਸਰਕਾਰੀ ਸਹੂਲਤਾਂ ਪ੍ਰਾਪਤ ਕਰਦਾ ਹੈ ਤਾਂ ਉਹ ਸੰਵਿਧਾਨਕ ਤੌਰ ‘ਤੇ ਬਰਖ਼ਾਸਤ ਹੋ ਸਕਦਾ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ 24 ਮੁੱਖ ਪਾਰਲੀਮਾਨੀ ਸਕੱਤਰ ਰਾਜ ਦੇ ਸਰਕਾਰੀ ਖਜਾਨੇ ਉਪਰ ਗੈਰ ਸੰਵਿਧਾਨਕ ਭਾਰ ਹਨ ਕਿਉਂ ਜੋ ਉਨ੍ਹਾਂ ਨੂੰ ਸਰਕਾਰੀ ਖਜਾਨੇ ਵਿਚੋਂ ਤਨਖਾਹ ਤੇ ਹੋਰ ਭੱਤੇ ਦਿੱਤੇ ਜਾਂਦੇ ਹਨ। ਪੰਜਾਬ ਵਿਚ ਹਰ ਮੁੱਖ ਪਾਰਲੀਮਾਨੀ ਸਕੱਤਰ ਹਰ ਮਹੀਨੇ ਇਕ ਲੱਖ ਤਨਖਾਹ ਪ੍ਰਾਪਤ ਕਰਦਾ ਹੈ ਤੇ ਇਸ ਦੇ ਨਾਲ ਹੀ ਉਸ ਨੂੰ ਟੋਆਇਟਾ, ਫਾਰਚੂਨਰ ਜਾਂ ਟੋਆਇਟਾ ਕੈਮਰੀ ਗੱਡੀ ਮਿਲਦੀ ਹੈ। ਇਸ ਤੋਂ ਬਿਨਾਂ ਹਰ ਮੁੱਖ ਪਾਰਲੀਮਾਨੀ ਸਕੱਤਰ ਸਲਾਨਾ 3 ਲੱਖ ਤੱਕ ਐਲ਼ਟੀæਸੀæ ਤੇ ਮੁਫਤ ਪਾਣੀ ਤੇ ਬਿਜਲੀ ਦੀ ਸੁਵਿਧਾ ਦਾ ਆਨੰਦ ਮਾਣਦਾ ਹੈ। ਇਨ੍ਹਾਂ ਮੁੱਖ ਪਾਰਲੀਮੈਂਟਰੀ ਸਕੱਤਰਾਂ ਨੂੰ ਚੰਡੀਗੜ੍ਹ ਦੇ 39 ਸੈਕਟਰ ਵਿਚ ਸਰਕਾਰੀ ਘਰ ਦੀ ਸੁਵਿਧਾ ਦਿੱਤੀ ਜਾਂਦੀ ਹੈ ਤੇ ਘਰ ਨਾ ਲੈਣ ਦੀ ਹਾਲਤ ਵਿਚ ਹਰ ਮਹੀਨੇ 50 ਹਜ਼ਾਰ ਰੁਪਏ ਭੱਤਾ ਦਿੱਤਾ ਜਾਂਦਾ ਹੈ। ਸ਼ੇਰਗਿੱਲ ਨੇ ਕਿਹਾ ਕਿ ਇਕ ਪਾਸੇ ਪੰਜਾਬ ਦੇ ਮਾਲੀ ਹਾਲਾਤ ਬਦਤਰ ਹੋ ਚੁੱਕੇ ਹਨ ਤੇ ਕਿਸਾਨ ਰੋਜ਼ ਆਤਮ ਹੱਤਿਆਵਾਂ ਕਰ ਰਿਹਾ ਹੈ ਤੇ ਦੂਸਰੇ ਪਾਸੇ ਸਰਕਾਰ ਇਨ੍ਹਾਂ ਮੁੱਖ ਪਾਰਲੀਮਾਨੀ ਸਕੱਤਰਾਂ ਨੂੰ ਬੇਵਜ੍ਹਾ ਖਜਾਨੇ ਵਿਚੋਂ ਪੈਸੇ ਲੁਟਾ ਕੇ ਰਾਜ ਦੇ ਮਾਲੀ ਹਾਲਾਤ ਹੋ ਖਰਾਬ ਕਰਨ ਉਤੇ ਤੁਲੀ ਹੋਈ ਹੈ।
______________________________
ਆਪ ਨੇ ਵਿਦੇਸ਼ੀ ਚੰਦੇ ਬਾਰੇ ਮੋਦੀ ਤੇ ਬਾਦਲ ਨੂੰ ਘੇਰਿਆ
ਚੰਡੀਗੜ੍ਹ: ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਖਾਲਿਸਤਾਨੀਆਂ ਕੋਲੋਂ ਮਿਲ ਰਹੇ ਫੰਡ ਦੇ ਲਗਾਏ ਦੋਸ਼ਾਂ ਉਤੇ ਉਲਟਾ ‘ਆਪ’ ਨੇ ਬਾਦਲਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਘੇਰ ਲਿਆ ਹੈ। ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਪੰਜਾਬ ਸਰਕਾਰ ਇਸ ਦੀ ਜਾਂਚ ਕਿਉਂ ਨਹੀਂ ਕਰਵਾਉਂਦੇ। ਉਨ੍ਹਾਂ ਆਖਿਆ ਸਾਰੀਆਂ ਏਜੰਸੀਆਂ ਕੇਂਦਰ ਸਰਕਾਰ ਦੇ ਅਧੀਨ ਆਉਂਦੀਆਂ ਹਨ, ਇਸ ਲਈ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਲਿਆ ਜਾਂਦਾ ਸਾਰਾ ਚੰਦਾ ਆਨ ਲਾਈਨ ਹੈ ਅਤ ਕੋਈ ਵੀ ਵਿਅਕਤੀ ਇਸ ਨੂੰ ਦੇਖ ਸਕਦਾ ਹੈ।