ਨਵੀਂ ਦਿੱਲੀ: ਸੰਸਦ ਦੀ ਸੁਰੱਖਿਆ ਛਤਰੀ ਦੀ ਵੀਡੀਓ ਬਣਾਉਣ ਵਾਲੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਖ਼ਿਲਾਫ਼ ਅਗਲੀ ਕਾਰਵਾਈ ਲਈ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਵੱਲੋਂ ਕਾਇਮ ਕੀਤੀ ਕਮੇਟੀ ਇਸ ਗੱਲ ‘ਤੇ ਇਕਮੱਤ ਹੈ ਕਿ ਭਗਵੰਤ ਮਾਨ ਇਸ ਮਾਮਲੇ ਨੂੰ ਗਲਤ ਰੰਗਤ ਦੇ ਰਹੇ ਹਨ।
ਭਾਜਪਾ ਦੇ ਸੰਸਦ ਮੈਂਬਰ ਕਿਰਤ ਸੋਮੱਈਆ ਦੀ ਅਗਵਾਈ ਵਿਚ ਬਣੀ ਨੌਂ ਮੈਂਬਰੀ ਕਮੇਟੀ ਬਣਾਈ ਗਈ ਸੀ।
ਕਮੇਟੀ ਨੇ ਭਗਵੰਤ ਮਾਨ ਵੱਲੋਂ ਇਸ ਮਾਮਲੇ ‘ਤੇ ਆਪਣੇ ਬਚਾਅ ਲਈ ਜਿਹੜੀਆਂ ਦਲੀਲਾਂ ਦਿੱਤੀਆਂ ਹਨ, ਉਨ੍ਹਾਂ Ḕਤੇ ਨਾਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਸੀ ਕਿ ‘ਆਪ’ ਨੇਤਾ ਬਗੈਰ ਸ਼ਰਤ ਮੁਆਫ਼ੀ ਮੰਗਣ ਥਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਸ ਮਾਮਲੇ Ḕਚ ਘੜੀਸ ਰਿਹਾ ਹੈ। ਕਮੇਟੀ ਨੂੰ ਭੇਜੇ ਜੁਆਬ ਵਿਚ ਭਗਵੰਤ ਮਾਨ ਨੇ ਕਿਹਾ ਹੈ ਕਿ ਜੇ ਕਮੇਟੀ ਨੂੰ ਲੱਗੇ ਕਿ ਉਨ੍ਹਾਂ ਕੋਈ ਗਲਤੀ ਕੀਤੀ ਹੈ ਤਾਂ ਉਹ ਮੁਆਫ਼ੀ ਮੰਗਣ ਲਈ ਤਿਆਰ ਹਨ, ਪਰ ਪ੍ਰਧਾਨ ਮੰਤਰੀ ਨੂੰ ਵੀ ਕਮੇਟੀ ਤਲਬ ਕਰੇ ਕਿਉਂਕਿ ਉਨ੍ਹਾਂ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈæਐਸ਼ਆਈæ ਨੂੰ ਪਠਾਨਕੋਟ ਦੇ ਉਸ ਹਵਾਈ ਅੱਡੇ Ḕਤੇ ਜਾਣ ਦੀ ਇਜਾਜ਼ਤ ਦਿੱਤੀ ਜਿਥੇ ਅਤਿਵਾਦੀਆਂ ਨੇ ਹਮਲਾ ਕੀਤਾ ਸੀ।
ਇਸੇ ਦੌਰਾਨ ਲੋਕ ਸਭਾ ਦੇ ਤਿੰਨ ਮੈਂਬਰਾਂ- ਭਾਜਪਾ ਦੇ ਮਹੇਸ਼ ਗਿਰੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ‘ਆਪ’ ਵਿਚੋਂ ਮੁਅੱਤਲ ਸ਼ ਹਰਿੰਦਰ ਸਿੰਘ ਖਾਲਸਾ ਵੱਲੋਂ ਦਿੱਤੀ ਗਈ ਉਸ ਚਿੱਠੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਭਗਵੰਤ ਮਾਨ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭੇਜਿਆ ਜਾਵੇ। ਉਨ੍ਹਾਂ ਲਿਖਿਆ ਹੈ ਕਿ ਨਸ਼ਾ ਛੁਡਾਊ ਕੇਂਦਰ ਵਿਚੋਂ ਆਉਣ ਬਾਅਦ ਹੀ ਇਸ ਮੈਂਬਰ ਨੂੰ ਸਦਨ ਵਿਚ ਆਉਣ ਦੀ ਇਜਾਜ਼ਤ ਦਿੱਤੀ ਜਾਵੇ।