ਜਲੰਧਰ: ਚੋਣਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਪੰਜਾਬ ਵਿਚ ਪਹਿਲੀ ਵਾਰ ਵੀæਵੀæਪੈਟ (ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ) ਮਸ਼ੀਨਾਂ ‘ਤੇ ਵੋਟਾਂ ਪਾਈਆਂ ਜਾ ਸਕਣਗੀਆਂ, ਜਿਸ ਨਾਲ ਵੋਟਰਾਂ ਨੂੰ ਹੁਣ ਆਪਣੀ ਵੋਟ ਪਾਉਣ ਤੋਂ ਤੁਰਤ ਬਾਅਦ ਇਹ ਪਤਾ ਲੱਗ ਸਕੇਗਾ, ਉਨ੍ਹਾਂ ਦੀ ਵੋਟ ਕਿਸ ਉਮੀਦਵਾਰ ਨੂੰ ਗਈ ਹੈ, ਜਦਕਿ ਪਹਿਲਾਂ ਵੋਟਰ ਕਈ ਵਾਰ ਇਹ ਸ਼ਿਕਾਇਤ ਕਰਦਾ ਸੀ ਕਿ ਉਸ ਦੀ ਵੋਟ ਕਿਸੇ ਹੋਰ ਉਮੀਦਵਾਰ ਨੂੰ ਚਲੇ ਗਈ ਹੈ।
ਇਸ ਮਸ਼ੀਨ ਦੇ ਇਸਤੇਮਾਲ ਨਾਲ ਵੋਟਰਾਂ ਦੀ ਇਹ ਸ਼ਿਕਾਇਤ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ ਤੇ ਚੋਣ ਪ੍ਰਕ੍ਰਿਆ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਹੋ ਜਾਵੇਗੀ।
ਭਾਰਤ ਦੇ ਚੋਣ ਕਮਿਸ਼ਨਰ ਏæਕੇæ ਜੋਤੀ ਨੇ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਲਾਗੂ ਕੀਤੇ ਜਾ ਰਹੇ ਵੀæਵੀæਪੈਟ ਪ੍ਰੋਗਰਾਮ ਤਹਿਤ ਵੋਟਰ ਵੱਲੋਂ ਵੋਟ ਪਾਉਣ ਤੋਂ ਬਾਅਦ ਅੱਠ ਸਕਿੰਟ ਤੱਕ ਉਸ ਉਮੀਦਵਾਰ ਦਾ ਨਾਮ ਸਕਰੀਨ ‘ਤੇ ਫਲੈਸ਼ ਹੋਵੇਗਾ ਜਿਸ ਨੂੰ ਵੋਟ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ 2200 ਵੀæਵੀæ ਪੈਟ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ।
ਰਾਜ ਅੰਦਰ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸਰਹੱਦ ਪਾਰੋਂ ਗੜਬੜ ਰੋਕਣ ਲਈ ਰਾਜ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਦੀ ਸਲਾਹ ਨਾਲ ਰਾਜ ਵਿਚ ਪੰਜਾਬ ਪੁਲਿਸ ਦੇ ਨਾਲ-ਨਾਲ ਨੀਮ ਫੌਜੀ ਬਲ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ 1æ5 ਲੱਖ ਚੋਣ ਅਮਲੇ ਦੇ ਕਰਮਚਾਰੀਆਂ ਤੋਂ ਇਲਾਵਾ ਇੰਨੀ ਹੀ ਗਿਣਤੀ ‘ਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਪੰਜਾਬ ਵਿਚ 2æ95 ਕਰੋੜ ਦੀ ਆਬਾਦੀ ਵਿਚੋਂ ਕੁੱਲ 1æ92 ਕਰੋੜ ਵੋਟਰ ਹਨ ਜਿਸ ਵਿਚੋਂ 1æ01 ਕਰੋੜ ਮਰਦ ਅਤੇ 90æ5 ਲੱਖ ਔਰਤ ਵੋਟਰ ਹਨ। ਉਨ੍ਹਾਂ ਇਸ ਗੱਲ ਉਤੇ ਤਸੱਲੀ ਪ੍ਰਗਟਾਈ ਕਿ ਪੰਜਾਬ ਵਿਚ ਇਲੈਕਟਰੋਨਿਕ ਫੋਟੋ ਸ਼ਨਾਖਤੀ ਕਾਰਡ (ਐਪਿਕ) 100 ਫੀਸਦੀ ਹੈ।
ਸੂਬੇ ਵਿਚ ਇਸ ਵਾਰ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ 580 ਨਵੇਂ ਪੋਲਿੰਗ ਕੇਂਦਰ ਬਣਾਏ ਗਏ ਹਨ। ਪੰਜਾਬ ਵਿਚ 85 ਪ੍ਰਤੀਸ਼ਤ ਵੋਟਰਾਂ ਦੇ ਆਧਾਰ ਨੰਬਰ ਚੋਣ ਸੂਚੀ ਨਾਲ ਜੋੜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਨਾਮ ਚੋਣ ਸੂਚੀ ਵਿਚੋਂ ਕੱਟੇ ਗਏ ਹਨ, ਉਨ੍ਹਾਂ ਬਾਰੇ ਜਾਣਕਾਰੀ ਮੁੱਖ ਚੋਣ ਅਧਿਕਾਰੀ ਪੰਜਾਬ ਦੀ ਵੈਬਸਾਈਟ ‘ਤੇ ਉਪਲਬੱਧ ਹੈ।
ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀ ਦਾ ਖਰੜਾ 7 ਸਤੰਬਰ ਨੂੰ ਪ੍ਰਕਾਸ਼ਿਤ ਹੋ ਚੁੱਕਾ ਹੈ ਜਿਸ ਸਬੰਧੀ ਦਾਅਵੇ ਤੇ ਇਤਰਾਜ਼ 7 ਅਕਤੂਬਰ ਤੱਕ ਲਏ ਜਾਣਗੇ। ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦੋ ਜਨਵਰੀ ਨੂੰ ਕੀਤੀ ਜਾਵੇਗੀ ਪਹਿਲੀ ਜਨਵਰੀ 2017 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਉਮੀਦਵਾਰ ਵੀ ਆਪਣੀ ਵੋਟ ਬਣਵਾ ਸਕਦੇ ਹਨ।
____________________________________
ਮੁੱਲ ਦੀਆਂ ਖਬਰਾਂ ਉਤੇ ਵੀ ਰੱਖੀ ਜਾਵੇਗੀ ਤਿੱਖੀ ਨਜ਼ਰ
ਜਲੰਧਰ: ਭਾਰਤ ਦੇ ਚੋਣ ਕਮਿਸ਼ਨਰ ਏæਕੇæ ਜੋਤੀ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਜਿਥੇ ਹੋਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਨਸ਼ਿਆਂ ਅਤੇ ਪੈਸੇ ਦੀ ਵਰਤੋਂ ਨੂੰ ਰੋਕਣ ਲਈ ਵੀ ਸਖਤ ਕਦਮ ਉਠਾਏ ਜਾ ਰਹੇ ਹਨ। ਪੇਡ ਨਿਊਜ਼ ‘ਤੇ ਨਜ਼ਰ ਰੱਖਣ ਲਈ ਵੀ ਮੀਡੀਆ ਕਮੇਟੀਆਂ ਬਣਾਈਆਂ ਜਾਣਗੀਆਂ, ਜਿਨ੍ਹਾਂ ਵੱਲੋਂ ਪੇਡ ਨਿਊਜ਼ ਬਾਰੇ ਸਾਰੀ ਜਾਣਕਾਰੀ ਤੁਰਤ ਉਚ ਅਧਿਕਾਰੀਆਂ ਨੂੰ ਦਿੱਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਨਿਰਪੱਖ ਚੋਣਾਂ ਲਈ ਲੰਬੇ ਸਮੇਂ ਤੋਂ ਇਕੋ ਥਾਂ ‘ਤੇ ਤਾਇਨਾਤ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣਗੇ ਤੇ ਜੇਕਰ ਅਜਿਹਾ ਸਰਕਾਰ ਨਹੀਂ ਕਰਦੀ ਤਾਂ ਚੋਣ ਕਮਿਸ਼ਨ ਵੀ ਨੋਟੀਫਿਕੇਸ਼ਨ ਤੋਂ ਬਾਅਦ ਅਜਿਹਾ ਕਰਨ ਦਾ ਅਧਿਕਾਰ ਰੱਖਦਾ ਹੈ।