ਹੋਦ ਚਿੱਲੜ ਕਾਂਡ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਨੂੰ ਘੇਰਾ

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਹੋਦ ਚਿੱਲੜ ਕਾਂਡ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਹਰਿਆਣਾ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀæਜੀæਪੀæ ਨੂੰ ਇਸ ਕਾਂਡ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀæਜੀæਪੀæ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਉਨ੍ਹਾਂ ਵਿਚ ਤਤਕਾਲੀ ਐਸ਼ਪੀæ ਸਤਿੰਦਰ ਕੁਮਾਰ, ਡੀæਐਸ਼ਪੀæ ਰਾਮ ਭੱਜ, ਐਸ਼ਆਈæ ਰਾਮ ਕਿਸ਼ੋਰ ਅਤੇ ਹੈੱਡ ਕਾਂਸਟੇਬਲ ਰਾਮ ਕੁਮਾਰ ਮੁੱਖ ਹਨ। ਹਰਿਆਣਾ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਡੀæਜੀæਪੀæ ਨੂੰ ਭੇਜੇ ਪੱਤਰ ਵਿਚ ਕਿਹਾ ਕਿ ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ਼ ਧਾਰਾ 217, 218, 219, 220, 221, 302, 395, 436 ਅਤੇ 120-ਬੀ ਤਹਿਤ ਕਾਰਵਾਈ ਕੀਤੀ ਜਾਵੇ। ਹੋਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਹਾਈ ਕੋਰਟ ਵਿਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਇਸ ਕਾਂਡ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਲਈ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਸੀ ਜਿਸ ‘ਤੇ ਕਾਰਵਾਈ ਕਰਦਿਆਂ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਡੀæਜੀæਪੀæ ਨੂੰ ਇਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਸਰਕਾਰ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ਼ ਜਸਟਿਸ ਟੀæਪੀæ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਸਨ। ਹੈੱਡ ਕਾਂਸਟੇਬਲ ਰਾਮ ਕੁਮਾਰ ਨੂੰ ਇੰਸਪੈਕਟਰ, ਐਸ਼ਆਈæ ਰਾਮ ਕਿਸ਼ੋਰ ਨੂੰ ਐਸ਼ਪੀæ, ਡੀæਐਸ਼ਪੀæ ਰਾਮ ਭੱਜ ਨੂੰ ਐਸ਼ਪੀæ ਅਤੇ ਐਸ਼ਪੀæ ਸਤਿੰਦਰ ਕੁਮਾਰ ਨੂੰ ਡੀæਆਈæਜੀæ ਤੱਕ ਤਰੱਕੀ ਦਿੱਤੀ ਗਈ ਸੀ।