ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਸਾਦੇ ਸਮਾਗਮ ਦੌਰਾਨ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਮਾਗਮ ਵਿਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾæ ਮਨਮੋਹਨ ਸਿੰਘ ਅਤੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਉਨ੍ਹਾਂ ਨਾਲ ਦੋ ਰਾਜ ਮੰਤਰੀਆਂ ਸਣੇ ਨੌਂ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਅੰਗਰੇਜ਼ੀ ਵਿਚ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਸਾਬਕਾ ਮੰਤਰੀ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬ੍ਰਹਮ ਮਹਿੰਦਰਾ ਨੇ ਦੂਜੇ ਸਥਾਨ ‘ਤੇ ਪੰਜਾਬੀ ਵਿਚ ਸਹੁੰ ਚੁੱਕੀ। ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਠੁੱਕਦਾਰ ਤੇ ਬੁਲੰਦ ਆਵਾਜ਼ ਵਿਚ ਪੰਜਾਬੀ ‘ਚ ਅਹੁਦੇ ਦਾ ਹਲਫ਼ ਲਿਆ। ਉਨ੍ਹਾਂ ਨੂੰ ਤੀਜੇ ਸਥਾਨ ‘ਤੇ ਸਹੁੰ ਚੁਕਾਉਣ ਨਾਲ ਹਾਲ ਦੀ ਘੜੀ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਮਾਮਲਾ ਠੰਢੇ ਬਸਤੇ ਵਿਚ ਪੈ ਗਿਆ ਜਾਪਦਾ ਹੈ। ਉਨ੍ਹਾਂ ਤੋਂ ਬਾਅਦ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਵੀ ਪੰਜਾਬੀ ਵਿਚ ਸਹੁੰ ਚੁੱਕੀ।
ਉਨ੍ਹਾਂ ਪਿੱਛੋਂ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ, ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਵਿਚ ਸਹੁੰ ਚੁੱਕੀ, ਜਦਕਿ ਰਾਣਾ ਗੁਰਜੀਤ ਸਿੰਘ ਨੇ ਅੰਗਰੇਜ਼ੀ ਵਿਚ ਅਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਨੇਤਾ ਅਤੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਵਿਚ ਹਲਫ ਲਿਆ। ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ ਨੇ ਹਿੰਦੀ ਵਿਚ ਅਤੇ ਮਾਲੇਰਕੋਟਲਾ ਤੋਂ ਵਿਧਾਇਕਾ ਰਜ਼ੀਆ ਸੁਲਤਾਨਾ ਨੇ ਪੰਜਾਬੀ ਵਿਚ ਰਾਜ ਮੰਤਰੀਆਂ ਵਜੋਂ ਸਹੁੰ ਚੁੱਕੀ। ਕੁਝ ਸੀਨੀਅਰ ਕਾਂਗਰਸ ਵਿਧਾਇਕਾਂ ਨੂੰ ਮੰਤਰੀ ਨਾ ਬਣਾਏ ਜਾਣ ਬਾਰੇ ਕੈਪਟਨ ਨੇ ਕਿਹਾ ਕਿ ਉਹ ਵੀ ਛੇਤੀ ਵਜ਼ਾਰਤ ਵਿਚ ਸ਼ਾਮਲ ਹੋ ਜਾਣਗੇ। ਇਸ ਮੌਕੇ ਮੁੱਖ ਮੰਤਰੀ ਨੂੰ ਵਧਾਈਆਂ ਦੇਣ ਵਾਲਿਆਂ ਦਾ ਹੜ੍ਹ ਆ ਗਿਆ। ਸ੍ਰੀ ਗਾਂਧੀ ਅਤੇ ਡਾæ ਮਨਮੋਹਨ ਸਿੰਘ ਨਾਲ ਚਾਹ ਪੀਣ ਸਮੇਂ ਸੁਰੱਖਿਆ ਜਵਾਨਾਂ ਨੇ ਜ਼ੋਰ ਲਾ ਕੇ ਮੀਡੀਆ ਤੇ ਹੋਰਾਂ ਨੂੰ ਪਿੱਛੇ ਕੀਤਾ। ਭੀੜ ਕਰ ਕੇ ਰਾਜ ਭਵਨ ਦੇ ਇਕ-ਦੋ ਸ਼ੀਸ਼ੇ ਵੀ ਟੁੱਟ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਦੇ ਕਾਰਜਕਾਲ ਵਿਚ ਸਿਆਸੀ ਕਿੜ ਕੱਢਣ ਲਈ ਕਾਂਗਰਸੀਆਂ ਖਿਲਾਫ਼ ਦਰਜ ਕੇਸਾਂ ਦਾ ਕਾਨੂੰਨੀ ਢੰਗ ਨਾਲ ਨਿਪਟਾਰਾ ਕਰਨ ਲਈ ਜਾਂਚ ਕਮਿਸ਼ਨ ਬਣਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਜਾਂਚ ਕਮਿਸ਼ਨ ਨੂੰ ਅਗਲੇ ਕੁਝ ਦਿਨਾਂ ਵਿਚ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰੇ ਮਗਰੋਂ ਅਮਲੀ ਰੂਪ ਦਿੱਤਾ ਜਾਵੇਗਾ। ਯਾਦ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਈ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀਆਂ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਉਨ੍ਹਾਂ ਖਿਲਾਫ਼ ਦਰਜ ਝੂਠੇ ਕੇਸਾਂ ਨਾਲ ਸਬੰਧਤ ਸ਼ਿਕਾਇਤਾਂ ਕੀਤੀਆਂ ਸਨ। ਉਦੋਂ ਕੈਪਟਨ ਨੇ ਭਰੋਸਾ ਦਿੱਤਾ ਸੀ ਕਿ ਕਾਂਗਰਸ ਸਰਕਾਰ ਆਉਣ ਸਮੇਂ ਸਾਰੇ ਕੇਸਾਂ ਦੇ ਮੁਲਾਂਕਣ ਮਗਰੋਂ ਇਨ੍ਹਾਂ ਨੂੰ ਰੱਦ ਕਰਵਾਇਆ ਜਾਵੇਗਾ।
_________________________________
ਸ਼੍ਰੋਮਣੀ ਕਮੇਟੀ ਕਰੇਗੀ ਕੈਪਟਨ ਦਾ ਸਨਮਾਨ
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋæ ਕਿਰਪਾਲ ਸਿੰਘ ਬੰਡੂਗਰ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਦਰਬਾਰ ਸਾਹਿਬ, ਅੰਮ੍ਰਿਤਸਰ ਪੁੱਜਣ ‘ਤੇ ਸਨਮਾਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਕਾਂਗਰਸ ਦੇ ਮੁੱਖ ਮੰਤਰੀਆਂ ਤੇ ਹੋਰ ਸ਼ਖਸੀਅਤਾਂ ਨਾਲ ਸਬੰਧ ਜ਼ਿਆਦਾਤਰ ਅਸੁਖਾਵੇਂ ਰਹੇ ਹਨ। ਅਜਿਹੇ ਵਿਚ ਕਈ ਮੌਕਿਆਂ ‘ਤੇ ਦਰਬਾਰ ਸਾਹਿਬ ਪੁੱਜਣ ਉਤੇ ਕਈ ਕਾਂਗਰਸੀਆਂ ਨੂੰ ਸਿਰੋਪਾਉ ਨਹੀਂ ਦਿੱਤੇ ਗਏ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਫੈਸਲਿਆਂ ਦੇ ਉਲਟ ਕਾਂਗਰਸ ਤਰਫੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਤ ਕਰਨ ਦਾ ਫੈਸਲਾ ਲੈਣਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
___________________________________
ਫੂਲਕਾ ‘ਆਪ’ ਵਿਧਾਇਕ ਦਲ ਦੇ ਨੇਤਾ ਬਣੇ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਵਕੀਲ ਐਚæਐਸ਼ ਫੂਲਕਾ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਸਰਬਸੰਮਤੀ ਨਾਲ ਆਗੂ ਚੁਣ ਲਿਆ ਗਿਆ। ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਵਿਚ ‘ਆਪ’ ਦਾ ਚੀਫ ਵਿਪ੍ਹ ਬਣਾਇਆ ਗਿਆ ਹੈ।
ਸ੍ਰੀ ਕੇਜਰੀਵਾਲ ਦੇ ਗ੍ਰਹਿ ਵਿਖੇ ‘ਆਪ’ ਦੀ ਪੰੰਜਾਬ ਇਕਾਈ ਦੇ ਹਾਲ ਹੀ ਵਿਚ ਚੁਣੇ ਗਏ ਵਿਧਾਇਕਾਂ, ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਚੁਣੇ ਗਏ ਵਿਧਾਇਕ ਬੈਂਸ ਭਰਾਵਾਂ, ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ ਤੇ ਪਾਰਟੀ ਦੇ ਓਵਰਸੀਜ਼ ਵਿੰਗ ਦੇ ਮੁਖੀ ਡਾæ ਕੁਮਾਰ ਵਿਸ਼ਵਾਸ ਵੀ ਹਾਜ਼ਰ ਸਨ। ਗੁਰਪ੍ਰੀਤ ਸਿੰੰਘ ਵੜੈਚ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ‘ਆਪ’ ਦੇ ਨਵੇਂ ਚੁਣੇ ਵਿਧਾਇਕਾਂ ਦੀ ਮੌਜੂਦਗੀ ਵਿਚ ਸਰਬਸੰਮਤੀ ਐਚæਐਚ ਫੂਲਕਾ ਨੂੰ ਵਿਧਾਇਕ ਦਲ ਦਾ ਨੇਤਾ ਤੇ ਸੁਖਪਾਲ ਸਿੰਘ ਖਹਿਰਾ ਨੂੰ ਚੀਫ ਵਿਪ੍ਹ ਬਣਾਇਆ ਗਿਆ।
_______________________________________
ਕੈਪਟਨ ਅਮਰਿੰਦਰ ਦੇ ਸਾਰੇ ਮੰਤਰੀ 50 ਤੋਂ ਪਾਰ
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਸਾਦੇ ਸਮਾਗਮ ਦੌਰਾਨ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਮਾਗਮ ਵਿਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾæ ਮਨਮੋਹਨ ਸਿੰਘ ਅਤੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਉਨ੍ਹਾਂ ਨਾਲ ਦੋ ਰਾਜ ਮੰਤਰੀਆਂ ਸਣੇ ਨੌਂ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਕੈਪਟਨ ਅਮਰਿੰਦਰ ਸਿੰਘ ਨੇ ਅੰਗਰੇਜ਼ੀ ਵਿਚ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਸਾਬਕਾ ਮੰਤਰੀ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬ੍ਰਹਮ ਮਹਿੰਦਰਾ ਨੇ ਦੂਜੇ ਸਥਾਨ ‘ਤੇ ਪੰਜਾਬੀ ਵਿਚ ਸਹੁੰ ਚੁੱਕੀ। ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਠੁੱਕਦਾਰ ਤੇ ਬੁਲੰਦ ਆਵਾਜ਼ ਵਿਚ ਪੰਜਾਬੀ ‘ਚ ਅਹੁਦੇ ਦਾ ਹਲਫ਼ ਲਿਆ। ਉਨ੍ਹਾਂ ਨੂੰ ਤੀਜੇ ਸਥਾਨ ‘ਤੇ ਸਹੁੰ ਚੁਕਾਉਣ ਨਾਲ ਹਾਲ ਦੀ ਘੜੀ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਮਾਮਲਾ ਠੰਢੇ ਬਸਤੇ ਵਿਚ ਪੈ ਗਿਆ ਜਾਪਦਾ ਹੈ। ਉਨ੍ਹਾਂ ਤੋਂ ਬਾਅਦ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਵੀ ਪੰਜਾਬੀ ਵਿਚ ਸਹੁੰ ਚੁੱਕੀ।