ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਉਤੇ ਕੁੱਲ 15æ67 ਕਰੋੜ ਰੁਪਏ ਖਰਚੇ। ਸਭ ਤੋਂ ਵੱਡਾ ਖਰਚਾ ਮੀਡੀਆ ਇਸ਼ਤਿਹਾਰਾਂ ‘ਤੇ 8æ83 ਕਰੋੜ ਕੀਤਾ ਗਿਆ, ਜਿਸ ਵਿਚੋਂ ਇਕੱਲੇ ਪ੍ਰਿੰਟ ਮੀਡੀਆ ਨੂੰ 6æ63 ਕਰੋੜ ਦੇ ਇਸ਼ਤਿਹਾਰ ਦਿੱਤੇ ਗਏ। ਚੋਣਾਂ ਵਿਚ ਪ੍ਰਚਾਰ ਲਈ ਔਰਬਿਟ ਕੰਪਨੀ ਦਾ ਹੈਲੀਕਾਪਟਰ ਦਿਨ ਰਾਤ ਉਡਿਆ, ਜਿਸ ਲਈ ਅਕਾਲੀ ਦਲ ਦੇ ਖਜ਼ਾਨੇ ਵਿਚੋਂ 1æ37 ਕਰੋੜ ਰੁਪਏ ਤਾਰੇ ਗਏ। ਅਕਾਲੀ ਦਲ ਨੇ ਚੋਣਾਂ ਵਿਚ 27 ਦਿਨ ਔਰਬਿਟ ਐਵੀਏਸ਼ਨ ਕੰਪਨੀ ਦਾ ਹੈਲੀਕਾਪਟਰ ਵਰਤਿਆ, ਜਿਸ ਨੇ ਚੋਣਾਂ ਵੇਲੇ ਵਿਧਾਨ ਸਭਾ ਹਲਕਿਆਂ ਦੇ 104 ਗੇੜੇ ਲਾਏ।
ਭਾਵੇਂ ਅਕਾਲੀ ਦਲ ਦੇ 40 ਸਟਾਰ ਪ੍ਰਚਾਰਕ ਸਨ ਪਰ ਔਰਬਿਟ ਹੈਲੀਕਾਪਟਰ ਦੀ ਵਰਤੋਂ ਸਿਰਫ ਬਾਦਲ ਪਰਿਵਾਰ ਨੇ ਕੀਤੀ। ਦੋ ਦਿਨ ਬਿਕਰਮ ਮਜੀਠੀਆ ਅਤੇ ਇਕ ਦਿਨ ਹਰਸਿਮਰਤ ਕੌਰ ਬਾਦਲ ਨੇ ਇਸ ਦੀ ਵਰਤੋਂ ਕੀਤੀ। 24 ਦਿਨ ਹੈਲੀਕਾਪਟਰ ਦੀ ਵਰਤੋਂ ਇਕੱਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੀ ਕੀਤੀ ਗਈ। ਅਕਾਲੀ ਦਲ ਦੇ ਖਜ਼ਾਨਚੀ ਐਨæਕੇæ ਸ਼ਰਮਾ ਨੇ ਹੁਣ ਚੋਣ ਕਮਿਸ਼ਨ ਕੋਲ ਪੰਜਾਬ ਚੋਣਾਂ ਵਿਚ ਪਾਰਟੀ ਦੇ ਹੋਏ ਕੁੱਲ ਖਰਚ ਦੀ ਰਿਟਰਨ ਜਮ੍ਹਾਂ ਕਰਾਈ ਹੈ, ਉਸ ਮੁਤਾਬਕ ਸੋਸ਼ਲ ਮੀਡੀਆ ਉਤੇ ਅਕਾਲੀ ਦਲ ਨੇ 1æ73 ਕਰੋੜ ਅਤੇ ਪੋਸਟਰਾਂ, ਫਲੈਕਸਾਂ ਅਤੇ ਝੰਡਿਆਂ ਆਦਿ ‘ਤੇ 4æ06 ਕਰੋੜ ਖਰਚ ਕੀਤੇ ਗਏ।
ਇਲੈਕਟ੍ਰਾਨਿਕ ਮੀਡੀਆ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੇ ਪੀæਟੀæਸੀæ ਚੈਨਲ ਨੂੰ 57æ50 ਲੱਖ, ਫਾਸਟ ਵੇਅ ਨੂੰ 28æ75 ਲੱਖ ਦੇ ਇਸ਼ਤਿਹਾਰ ਦਿੱਤੇ ਜਦਕਿ ਜ਼ੀ ਪੰਜਾਬੀ ਨੂੰ 30 ਲੱਖ ਦੇ ਇਸ਼ਤਿਹਾਰ ਦਿੱਤੇ ਗਏ। ਇਹ ਸਾਰਾ ਖਰਚਾ ਵੋਟਾਂ ਪੈਣ ਤੋਂ ਪਹਿਲਾਂ ਵਾਲੇ ਆਖਰੀ 16 ਦਿਨਾਂ ਦੌਰਾਨ ਕੀਤਾ ਗਿਆ। ਪਾਰਟੀ ਦਫਤਰਾਂ ਦਾ ਖਰਚਾ 1æ18 ਕਰੋੜ ਰੁਪਏ ਆਇਆ। ਅਕਾਲੀ ਦਲ ਨੇ ਸਾਲ 2012 ਦੀਆਂ ਚੋਣਾਂ ਵਿਚ ਹੈਲੀਕਾਪਟਰ ਉਤੇ 1æ41 ਕਰੋੜ ਰੁਪਏ ਖਰਚ ਕੀਤੇ ਸਨ। ਐਤਕੀਂ ਚੋਣਾਂ ਵਿਚ ਇਕੱਲੀ ਔਰਬਿਟ ਕੰਪਨੀ ਦਾ ਹੈਲੀਕਾਪਟਰ ਵਰਤਿਆ ਗਿਆ, ਜਿਸ ਉਤੇ ਬਾਦਲ ਪਰਿਵਾਰ ਨੇ 12 ਗੇੜੇ ਕਾਲਝਰਾਨੀ ਦੇ ਹੀ ਲਾਏ। ਉਮੀਦਵਾਰਾਂ ਦਾ ਖਰਚਾ ਇਸ ਤੋਂ ਵੱਖਰਾ ਹੈ।
_____________________________
ਉਮੀਦਵਾਰਾਂ ਨੂੰ ਚੋਣ ਫੰਡਾਂ ਵਿਚ ਕੰਜੂਸੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਵਿਚੋਂ ਸਿਰਫ ਪਟਿਆਲਾ ਦੇ ਉਮੀਦਵਾਰ ਜਰਨਲ ਜੇæਜੇæ ਸਿੰਘ ਨੂੰ 20 ਲੱਖ ਰੁਪਏ ਦਿੱਤੇ ਜਦਕਿ ਬਾਕੀ ਕਿਸੇ ਉਮੀਦਵਾਰ ਨੂੰ ਕੋਈ ਚੋਣ ਫੰਡ ਨਹੀਂ ਦਿੱਤਾ ਗਿਆ। ਦੂਜੇ ਬੰਨੇ ਕਾਂਗਰਸ ਨੇ ਪੰਜਾਬ ਚੋਣਾਂ ਲੜਨ ਵਾਲੇ 117 ਉਮੀਦਵਾਰਾਂ ਵਿਚੋਂ 44 ਉਮੀਦਵਾਰਾਂ ਨੂੰ ਚੋਣ ਫੰਡ ਵਜੋਂ 10æ90 ਕਰੋੜ ਦਿੱਤੇ। ਹਰ ਉਮੀਦਵਾਰ ਨੂੰ 25 ਲੱਖ ਰੁਪਏ ਦਾ ਚੋਣ ਫੰਡ ਦਿੱਤਾ ਗਿਆ।
______________________________
ਬਿਨਾ ਖਰਚੇ ਤੋਂ ਲੜੀ ਤ੍ਰਿਣਮੂਲ ਕਾਂਗਰਸ
ਚੰਡੀਗੜ੍ਹ: ਤ੍ਰਿਣਮੂਲ ਕਾਂਗਰਸ ਨੇ ਚੋਣਾਂ ਬਿਨਾਂ ਕੋਈ ਪੈਸਾ ਖਰਚਿਆਂ ਹੀ ਲੜੀਆਂ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਸਟਾਰ ਪ੍ਰਚਾਰਕਾਂ ਨੇ ਬੱਸਾਂ ਵਿਚ ਸਫਰ ਕੀਤਾ। ਪਾਰਟੀ ਦੇ ਸਟਾਰ ਪ੍ਰਚਾਰਕ ਬੰਤ ਸਿੰਘ ਬਰਾੜ ਦੇ ਬੱਸ ਸਫਰ ਦਾ ਖਰਚਾ 1210 ਰੁਪਏ ਅਤੇ ਗੁਰਨਾਮ ਕੰਵਰ ਦਾ 2880 ਰੁਪਏ ਖਰਚ ਆਇਆ। ਪਾਰਟੀ ਆਗੂ ਲਾਲ ਜੀ ਦੇ ਬੱਸ ਸਫਰ ਦਾ ਖਰਚ 1640 ਰੁਪਏ, ਵਿਜੈ ਸ਼ਰਮਾ ਦਾ 890 ਰੁਪਏ ਅਤੇ ਸਤਿਆਦੇਵ ਸੈਣੀ ਦਾ ਬੱਸ ਅਤੇ ਟੈਕਸੀ ਦਾ 8271 ਰੁਪਏ ਖਰਚਾ ਆਇਆ। ਸੀæਪੀæਆਈæ ਨੇ ਚੋਣਾਂ ਵਿਚ ਕੁੱਦੇ ਆਪਣੇ 23 ਉਮੀਦਵਾਰਾਂ ਨੂੰ 1æ80 ਲੱਖ ਰੁਪਏ ਚੋਣ ਫੰਡ ਵਜੋਂ ਦਿੱਤੇ।