ਬੇਅਦਬੀ ਮਾਮਲਾ: ਡੇਰਾ ਸਿਰਸਾ ਦੀ ਸ਼ਮੂਲੀਅਤ ਸਾਹਮਣੇ ਆਈ

ਚੰਡੀਗੜ੍ਹ: ਪੰਜਾਬ ਵਿਚ ਵੱਖ-ਵੱਖ ਥਾਈਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸਿਰਸਾ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਗੱਲ ਦਾ ਖੁਲਾਸਾ ਪਹਿਲਾਂ ਬੇਅਦਬੀ ਮਾਮਲਿਆਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਕੀਤਾ ਤੇ ਬਾਅਦ ਵਿਚ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਵੀ ਇਸ ਦੀ ਪੁਸ਼ਟੀ ਕਰ ਦਿੱਤੀ। ਇਸ ਗੱਲ ਨੂੰ ਸਾਹਮਣੇ ਆਉਣ ਵਿਚ ਇੰਨਾ ਸਮਾਂ ਲੱਗ ਗਿਆ, ਇਸ ਪਿੱਛੇ ਸਿਆਸਤ ਦੀ ਸ਼ਮੂਲੀਅਤ ਸਾਹਮਣੇ ਆਈ ਹੈ।

ਬਾਦਲ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਪੜਤਾਲ ਕਰਨ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਗਈ, ਜਿਸ ਦੀ ਅਗਵਾਈ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਰਣਬੀਰ ਸਿੰਘ ਖਟੜਾ ਕਰ ਰਹੇ ਹਨ। ਖਟੜਾ ਨੇ ਕੇਸ ਦੀ ਪੈੜ ਨੱਪਦਿਆਂ ਡੇਰਾ ਪ੍ਰੇਮੀ ਮਹਿੰਦਰ ਪਾਲ ਸਿੰਘ ਬਿੱਟੂ ਤੇ ਡੇਰਾ ਮੁਖੀ ਦਾ ਨਿੱਜੀ ਸਹਾਇਕ ਰਾਕੇਸ਼ ਦਿੜ੍ਹਬਾ ਨੂੰ ਗ੍ਰਿਫਤਾਰ ਕੀਤਾ।
ਖਟੜਾ ਵੱਲੋਂ ਤਿਆਰ ਕੀਤੀ ਰਿਪੋਰਟ ਮੁਤਾਬਕ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਫਿਲਮ Ḕਐਮਐਸਜੀ-2′ ਨੂੰ ਰਿਲੀਜ਼ ਨਾ ਹੋਣ ਦੇਣ ਕਾਰਨ ਡੇਰਾ ਪ੍ਰੇਮੀ ਭੜਕੇ ਹੋਏ ਸਨ। ਰਿਪੋਰਟ ਮੁਤਾਬਕ ਡੇਰੇ ਦੀ 45 ਮੈਂਬਰੀ ਕਮੇਟੀ ਦਾ ਹਿੱਸਾ, ਬਿੱਟੂ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਮੁੱਖ ਸਾਜ਼ਿਸ਼ਘਾੜਾ ਸੀ। ਇਸ ਦੇ ਨਾਲ ਹੀ ਇਹ ਵੀ ਤੱਥ ਸਾਹਮਣੇ ਆਏ ਕਿ ਡੇਰੇ ਦੇ ਤਿੰਨ ਸਿਖਰਲੇ ਅਹੁਦੇਦਾਰਾਂ ਨੇ ਡੇਰਾ ਮੁਖੀ ਦੀਆਂ ਪੰਜਾਬ ਵਿਚ ਗਤੀਵਿਧੀਆਂ ਦਾ ਵਿਰੋਧ ਕਰਨ ਬਦਲੇ ਸਿੱਖ ਲੀਡਰ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਕਤਲ ਕਰਨ ਦੀ ਯੋਜਨਾ ਵੀ ਬਣਾਈ ਸੀ। ਬਾਅਦ ਵਿਚ ਇਹ ਯੋਜਨਾ ਰੱਦ ਕਰ ਦਿੱਤੀ ਗਈ।
ਐਸ਼ਆਈæਟੀæ ਮੁਖੀ ਖਟੜਾ ਨੇ ਦੱਸਿਆ ਕਿ ਫਰੀਦਕੋਟ ਦੇ ਪਿੰਡ ਬੁਰਜ ਢਿੱਲਵਾਂ, ਬਰਗਾੜੀ, ਬਠਿੰਡਾ ਦੇ ਪਿੰਡ ਗੁਰੂਸਰ ਤੇ ਮੋਗਾ ਦੇ ਪਿੰਡ ਮੱਲ੍ਹਕੇ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਜੋੜ ਕੇ ਵੇਖਿਆ ਤਾਂ ਸੁਰਾਗ ਮਿਲਦੇ ਗਏ ਤੇ ਉਹ ਡੇਰੇ ਦੀ ਇਸ ਸਾਜਿਸ਼ ਤੱਕ ਪਹੁੰਚ ਗਈ। ਜੇਕਰ ਦੇਖਿਆ ਜਾਵੇ ਤਾਂ ਸਰਕਾਰ ਬਦਲਣ ਤੋਂ ਬਾਅਦ ਜਾਂਚ ਵਿਚ ਕਾਫੀ ਤੇਜ਼ੀ ਆਈ। ਦਰਅਸਲ, ਡੀæਆਈæਜੀæ ਰਣਬੀਰ ਸਿੰਘ ਖਟੜਾ ਦੇ ਪੁੱਤਰ ਸਤਬੀਰ ਸਿੰਘ ਖਟੜਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੀ ਟਿਕਟ ਤੋਂ ਪਟਿਆਲਾ ਦਿਹਾਤੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਬ੍ਰਹਮ ਮਹਿੰਦਰਾ ਵਿਰੁੱਧ ਚੋਣ ਲਈ ਸੀ, ਪਰ ਹਾਰ ਗਿਆ ਸੀ। ਇਸ ਬਾਰੇ ਖਟੜਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਇਸੇ ਸੀਟ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਐਨæਜੀæਓæ ਚਲਾਉਂਦਾ ਹੈ ਤੇ 37 ਸਾਲ ਦਾ ਹੋ ਚੁੱਕਾ ਹੈ ਤੇ ਦੋ ਬੱਚਿਆਂ ਦਾ ਬਾਪ ਹੈ। ਉਹ ਆਪਣੇ ਫੈਸਲੇ ਆਪ ਲੈਂਦਾ ਹੈ।
ਇਸ ਟਿਕਟ ਵਿਵਾਦ ‘ਤੇ ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਵੀ ਕਿਹਾ ਕਿ ਬੇਸ਼ੱਕ ਖਟੜਾ ਦੇ ਪੁੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲੀ ਹੋਵੇ, ਪਰ ਬਤੌਰ ਐਸ਼ਆਈæਟੀæ ਮੁਖੀ ਖਟੜਾ ਨੇ ਕੇਸ ਦੀ ਜਾਂਚ ਕਰ ਤੱਥ ਸਭ ਦੇ ਸਾਹਮਣੇ ਲਿਆਂਦੇ ਹਨ। ਐਸ਼ਆਈæਟੀæ ਨੇ ਆਪਣੀ ਜਾਂਚ ਕਰਕੇ ਰਿਪੋਰਟ ਰਣਜੀਤ ਸਿੰਘ ਕਮਿਸ਼ਨ ਤੇ ਸੀæਬੀæਆਈæ ਨੂੰ ਸੌਂਪ ਦਿੱਤੀ ਹੈ। ਡੇਰਾ ਪ੍ਰੇਮੀ ਫਿਲਹਾਲ ਪੁਲਿਸ ਦੀ ਹਿਰਾਸਤ ਵਿਚ ਹਨ ਪਰ ਮਾਮਲੇ ਦੀ ਜਾਂਚ ਹੁਣ ਤੀਜੀ ਥਾਂ ਯਾਨੀ ਸੀæਬੀæਆਈæ ਹਵਾਲੇ ਕੀਤੇ ਜਾਣ ਦੀ ਤਿਆਰੀ ਹੋ ਚੁੱਕੀ ਹੈ ਤੇ ਨਿਆਂ ਮਿਲਣ ਵਿਚ ਹਾਲੇ ਸਮਾਂ ਲੱਗਣ ਵਾਲਾ ਹੈ।
___________________________
ਹੁਣ ਫੈਸਲਾ ਕੈਪਟਨ ਦੇ ਹੱਥ
ਚੰਡੀਗੜ੍ਹ: ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਜਾਂਚ ਕਰ ਰਹੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਆਪਣੀ ਸੰਪੂਰਨ ਜਾਂਚ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਨੇ ਰਿਪੋਰਟ ਆਪਣੇ ਅਧੀਨ ਹੀ ਆਉਂਦੇ ਗ੍ਰਹਿ ਵਿਭਾਗ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 30 ਅਗਸਤ, 2018 ਨੂੰ ਮਿਆਦ ਪੂਰੀ ਹੋਣ ਤੋਂ ਪਹਿਲਾਂ ਤੈਅ ਸਮੇਂ ਚਾਰ ਭਾਗਾਂ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਤੇ ਗੋਲੀਕਾਂਡਾਂ ਸਬੰਧੀ ਜਾਂਚ ਰਿਪੋਰਟ ਤਿਆਰ ਕਰ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ। ਰਣਜੀਤ ਸਿੰਘ ਨੇ ਬੀਤੀ 30 ਜੂਨ ਨੂੰ ਆਪਣੀ ਜਾਂਚ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੀæਬੀæਆਈæ ਨੂੰ ਸੌਂਪਣ ਦੀ ਸਿਫਾਰਸ਼ ਕੀਤੀ ਸੀ।