ਬਰਗਾੜੀ ਕਾਂਡ: ਆਈ. ਜੀ. ਉਮਰਾਨੰਗਲ ਪਿਛੋਂ ਹੁਣ ਸੁਖਬੀਰ ਦੀ ਵਾਰੀ?

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਤੇ ਇਸ ਨਾਲ ਜੁੜੇ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ਼ਆਈæਟੀæ) ਨੇ ਪੰਜਾਬ ਪੁਲਿਸ ਦੇ ਆਈæਜੀæ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕਰ ਕੇ ਸੰਕੇਤ ਦਿੱਤਾ ਹੈ ਕਿ ਅਸਲ ਦੋਸ਼ੀਆਂ ਤੱਕ ਪੁੱਜਣ ਵਿਚ ਕੋਈ ਕਸਰ ਨਹੀਂ ਛੱਡੇਗੀ।

ਪੁੱਛਗਿੱਛ ਵਿਚ ਉਮਰਾਨੰਗਲ ਨੇ ਡੀæਜੀæਪੀæ ਵੱਲ ਉਂਗਲ ਕਰ ਦਿੱਤੀ ਹੈ। ਇਸ ਤੋਂ ਬਾਅਦ ਤੈਅ ਹੈ ਕਿ ਹੁਣ ਸਾਬਕਾ ਡੀæਜੀæਪੀæ ਸੁਮੇਧ ਸੈਣੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵਾਰੀ ਵੀ ਛੇਤੀ ਆਵੇਗੀ।
ਐਸ਼ਆਈæਟੀæ ਨੇ ਇਸ ਤੋਂ ਪਹਿਲਾਂ ਮੋਗਾ ਦੇ ਸਾਬਕਾ ਐਸ਼ਐਸ਼ਪੀæ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ‘ਤੇ ਆਧਾਰਿਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਅਕਤੂਬਰ 2014 ਦੌਰਾਨ ਵਾਪਰੇ ਕੋਟਕਪੂਰਾ ਗੋਲੀ ਕਾਂਡ ਸਬੰਧੀ 7 ਅਗਸਤ 2018 ਨੂੰ ਕੋਟਕਪੂਰਾ ਥਾਣੇ ਵਿਚ ਕੇਸ ਦਰਜ ਕੀਤਾ ਸੀ। ਐਸ਼ਆਈæਟੀæ ਵਲੋਂ ਉਮਰਾਨੰਗਲ ਨੂੰ ਗ੍ਰਿਫਤਾਰ ਕਰਨਾ ਗੋਲੀਕਾਂਡ ਮਾਮਲੇ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਐਸ਼ਆਈæਟੀæ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਤਾਂ ਉਮਰਾਨੰਗਲ ਤੋਂ ਕੀਤੀ ਜਾਣ ਵਾਲੀ ਤਫਤੀਸ਼ ਦੇ ਆਧਾਰ ‘ਤੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਡੀæਜੀæਪੀæ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੁਝ ਦਿਨ ਪਹਿਲਾਂ ਹੀ ਗੋਲੀ ਕਾਂਡ ਨਾਲ ਸਬੰਧਤ ਮਾਮਲਿਆਂ ਵਿਚ ਐਸ਼ਪੀæ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਗਈ ਸੀ। ਸੂਤਰਾਂ ਦਾ ਦੱਸਣਾ ਹੈ ਕਿ ਉਮਰਾਨੰਗਲ ਵਲੋਂ ਵੀ ਗ੍ਰਿਫਤਾਰੀ ਤੋਂ ਬਚਣ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।
ਯਾਦ ਰਹੇ ਕਿ ਆਈæਜੀæ ਪਰਮਰਾਜ ਸਿੰਘ ਉਮਰਾਨੰਗਲ ਦਾ ਫਰੀਦਕੋਟ ਵਿਚ ਵਾਪਰੇ ਹਰ ਕਾਂਡ ਵਿਚ ਖਲਨਾਇਕ ਵਜੋਂ ਨਾਮ ਬੋਲਦਾ ਰਿਹਾ ਹੈ। ਉਮਰਾਨੰਗਲ ਨੇ ਫਰੀਦਕੋਟ ਰੇਂਜ ਦਾ ਡੀæਆਈæਜੀæ ਹੁੰਦਿਆਂ ਫਰੀਦਕੋਟ ਵਿਖੇ 2012 ‘ਚ ਵਾਪਰੇ ਬਹੁ-ਚਰਚਿਤ ਨਾਬਾਲਗ ਅਗਵਾ ਕਾਂਡ ਨੂੰ ਪ੍ਰੇਮ ਵਿਆਹ ਦਾ ਨਾਮ ਦੇਣ ਦੀ ਕੋਸ਼ਿਸ਼ ਕੀਤੀ ਸੀ ਅਤੇ ਅਗਵਾ ਕਾਂਡ ਦੇ ਮੁੱਖ ਦੋਸ਼ੀ ਨਿਸ਼ਾਨ ਸਿੰਘ ਨੂੰ ਬਚਾਉਣ ਲਈ ਉਚ ਪੱਧਰੀ ਪ੍ਰੈੱਸ ਕਾਨਫਰੰਸ ਵੀ ਕਰ ਦਿੱਤੀ ਸੀ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਨਿਸ਼ਾਨ ਸਿੰਘ ਨੇ ਨਾਬਾਲਗ ਲੜਕੀ ਅਗਵਾ ਨਹੀਂ ਕੀਤੀ ਬਲਕਿ ਉਸ ਨੇ ਪ੍ਰੇਮ ਵਿਆਹ ਕੀਤਾ ਹੈ। ਹਾਲਾਂਕਿ ਬਾਅਦ ਵਿਚ ਸੈਸ਼ਨ ਕੋਰਟ ਅਤੇ ਹਾਈ ਕੋਰਟ ਨੇ ਪੁਲਿਸ ਅਧਿਕਾਰੀ ਦੇ ਇਸ ਦਾਅਵੇ ਨੂੰ ਮੂਲੋਂ ਰੱਦ ਕਰ ਦਿੱਤਾ ਸੀ। ਉਧਰ, ਹੁਣ ਤੱਕ ਦੋ ਕਮਿਸ਼ਨਾਂ ਵਲੋਂ ਕੀਤੀ ਜਾਂਚ ਵਿਚ ਇਹ ਤੱਥ ਸਾਹਮਣੇ ਆਇਆ ਹੈ ਕਿ ਜੇ ਕੋਟਕਪੂਰਾ ਵਿਚ ਪੁਲਿਸ ਸ਼ਾਂਤਮਈ ਧਰਨਾ ਦੇਣ ਵਾਲੇ ਲੋਕਾਂ ਉਪਰ ਲਾਠੀਚਾਰਜ ਨਾ ਕਰਦੀ ਤਾਂ ਬਹਿਬਲ ਅਤੇ ਬਰਗਾੜੀ ਕਾਂਡ ਤੋਂ ਬਚਿਆ ਜਾ ਸਕਦਾ ਸੀ।