ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਿਚਾਲੇ 9 ਸੀਟਾਂ ‘ਤੇ ਸਹਿਮਤੀ

ਚੰਡੀਗੜ੍ਹ: ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਿਚਾਲੇ 9 ਸੀਟਾਂ ਉਪਰ ਸਹਿਮਤੀ ਬਣ ਗਈ ਹੈ। ਮੀਟਿੰਗ ਦੌਰਾਨ ਪੰਜਾਬ ਏਕਤਾ ਪਾਰਟੀ, ਬਹੁਜਨ ਸਮਾਜ ਪਾਰਟੀ, ਲੋਕ ਇਨਸਾਫ ਪਾਰਟੀ ਤੇ ਡਾæ ਧਰਮਵੀਰ ਗਾਂਧੀ ਦੀ ਅਗਵਾਈ ਵਾਲੇ ਪੰਜਾਬ ਮੰਚ ਇਸ ਬਾਰੇ ਫੈਸਲਾ ਹੋਇਆ। ਇਸ ਮੌਕੇ ਲੋਕ ਸਭਾ ਚੋਣਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਬੈਨਰ ਹੇਠ ਲੜਨ ਦਾ ਵੀ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਸ਼ਾਮਲ ਨਹੀਂ ਹੋਇਆ।

ਸੀਟਾਂ ਦੀ ਵੰਡ ਮੁਤਾਬਕ ਬਹੁਜਨ ਸਮਾਜ ਪਾਰਟੀ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ ਤੋਂ ਚੋਣ ਲੜੇਗੀ। ਪੰਜਾਬ ਏਕਤਾ ਪਾਰਟੀ ਬਠਿੰਡਾ ਤੇ ਫਰੀਦਕੋਟ ਤੋਂ ਚੋਣ ਲੜੇਗੀ। ਲੋਕ ਇਨਸਾਫ ਪਾਰਟੀ ਲੁਧਿਆਣਾ, ਅੰਮ੍ਰਿਤਸਰ ਤੇ ਫਤਹਿਗੜ੍ਹ ਸਾਹਿਬ ਤੇ ਪੰਜਾਬ ਮੰਚ ਪਟਿਆਲਾ ਤੋਂ ਚੋਣ ਲੜਨਗੇ। ਗੱਠਜੋੜ ਭਾਈਵਾਲਾਂ ਨੇ ਕਿਹਾ ਕਿ ਪਿਛਲੇ ਦਹਾਕਿਆਂ ਤੋਂ ਵਾਰੀ ਸਿਰ ਸੂਬੇ ਨੂੰ ਲੁੱਟਣ ਵਾਲੀਆਂ ਭ੍ਰਿਸ਼ਟ ਰਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਪੰਜਾਬ ਨੂੰ ਆਜ਼ਾਦ ਕਰਵਾਉਣ ਵਾਸਤੇ ਗੱਠਜੋੜ ਬਣਿਆ ਹੈ। ਭ੍ਰਿਸ਼ਟ ਪਾਰਟੀਆਂ ਦੇ ਕੁਸ਼ਾਸਨ ਕਰਕੇ ਪੰਜਾਬ 2æ5 ਲੱਖ ਕਰੋੜ ਰੁਪਏ ਦੇ ਵੱਡੇ ਕਰਜ਼ੇ ਦੀ ਮਾਰ ਝੱਲ ਰਿਹਾ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਅਕਾਲੀ ਦਲ ਟਕਸਾਲੀ ਨੇ ਆਨੰਦਪੁਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਨਾਮ ਇਕਤਰਫਾ ਹੀ ਐਲਾਨ ਦਿੱਤਾ ਜਦਕਿ ਪੀæਡੀæਏæ ਵਿਚ ਇਸ ਉੱਪਰ ਵਿਚਾਰ ਚਰਚਾ ਹੋ ਰਹੀ ਸੀ।
ਉਨ੍ਹਾਂ ਕਿਹਾ ਕਿ ਪੀæਡੀæਏæ ਇਸ ਗੱਲ ਦਾ ਹਾਮੀ ਹੈ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਨਾਲ ਇਕੱਠੀ ਹੋਣੀ ਚਾਹੀਦੀ ਹੈ ਤੇ ਇਸ ਦਿਸ਼ਾ ਵਿਚ ਅਕਾਲੀ ਦਲ ਟਕਸਾਲੀ ਦੇ ਲੀਡਰਾਂ ਨੂੰ ਆਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈਣਾ ਚਾਹੀਦਾ ਹੈ ਤੇ ਪੰਜਾਬ ਦੇ ਵੱਡੇ ਹਿੱਤ ਵਿਚ ਅਲਾਇੰਸ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ, ਭਾਜਪਾ ਵਰਗੀਆਂ ਭ੍ਰਿਸ਼ਟ ਪਾਰਟੀਆਂ ਤੋਂ ਸਮਾਂਤਰ ਦੂਰੀ ਬਣਾ ਕੇ ਰੱਖਣ ਵਾਲੀਆਂ ਸਾਰੀਆਂ ਹੀ ਹਮਖਿਆਲ ਪਾਰਟੀਆਂ ਤੇ ਤਾਕਤਾਂ ਨੂੰ ਪੀæਡੀæਏæ ਸੱਦਾ ਦਿੰਦਾ ਹੈ ਕਿ ਸਾਡੇ ਨਾਲ ਹੱਥ ਮਿਲਾਉ ਤਾਂ ਕਿ ਪੰਜਾਬ ਨੂੰ ਭ੍ਰਿਸ਼ਟ ਤੇ ਤਾਨਾਸ਼ਾਹ ਤਾਕਤਾਂ ਤੋਂ ਅਜਾਦ ਕਰਵਾਇਆ ਜਾ ਸਕੇ।