ਬੇਅਦਬੀ ਕਾਂਡ: ਕੁੰਵਰ ਵਿਜੈ ਪ੍ਰਤਾਪ ਦੀ ‘ਸਿੱਟ’ ਵਿਚ ਵਾਪਸੀ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਚਰਚਿਤ ਅਧਿਕਾਰੀ ਆਈæਜੀæ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਦੀ ਬੇਅਦਬੀ ਘਟਨਾ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਕੀਤੀ ਵਿ

ਸ਼ੇਸ਼ ਜਾਂਚ ਟੀਮ (ਸਿਟ) ਦੇ ਮੈਂਬਰ ਵਜੋਂ ਵੀ ਬਹਾਲ ਕਰ ਦਿੱਤਾ ਹੈ। ਇਸ ਪੁਲਿਸ ਅਧਿਕਾਰੀ ਨੂੰ ਆਈæਜੀ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਕੈਪਟਨ ਸਰਕਾਰ ਵੱਲੋਂ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦੀ ਸ਼ਿਕਾਇਤ ਦੇ ਆਧਾਰ ‘ਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬੀæਓæਆਈæ (ਬਿਊਰੋ ਆਫ ਇੰਨਵੈਸਟੀਗੇਸ਼ਨ) ਅਤੇ ਓਕੂ (ਸੰਗਠਿਤ ਅਪਰਾਧ ਰੋਕੂ ਯੂਨਿਟ) ਵਿਚੋਂ ਤਬਦੀਲ ਕਰਕੇ ਅੰਮ੍ਰਿਤਸਰ ਵਿਚ ਆਈæਜੀæ ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕਰ ਦਿੱਤਾ ਸੀ। ਦੂਜੇ ਪਾਸੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਦੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਦੇ ਹੁਕਮ ਦਿੱਤੇ ਗਏ ਸਨ ਤਾਂ ਬੀæਓæਆਈæ ਅਤੇ ਓਕੂ ਵਿਚੋਂ ਹੀ ਤਬਦੀਲ ਕੀਤਾ ਗਿਆ ਸੀ ਜਦਕਿ ਐਸ਼ਆਈæਟੀæ ਵਿਚੋਂ ਤਾਂ ਹਟਾਇਆ ਹੀ ਨਹੀਂ ਸੀ ਗਿਆ।
ਪੰਥਕ ਜਥੇਬੰਦੀਆਂ ਵਲੋਂ ਇਸ ਪੁਲਿਸ ਅਧਿਕਾਰੀ ਨੂੰ ਐਸ਼ਆਈæਟੀæ ਵਿਚੋਂ ਤਬਦੀਲ ਕਰਨ ਦੇ ਮਾਮਲੇ ‘ਤੇ ਵਿਵਾਦ ਖੜ੍ਹਾ ਕੀਤਾ ਗਿਆ ਸੀ ਤੇ ਚੋਣ ਕਮਿਸ਼ਨ ਦੇ ਨਵੀਂ ਦਿੱਲੀ ਦਫਤਰ ਤੱਕ ਵੀ ਪਹੁੰਚ ਕੀਤੀ ਗਈ ਸੀ। ਇਥੋਂ ਤੱਕ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਈæਜੀæ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਰੱਦ ਕਰਨ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ। ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਇਸ ਪੁਲਿਸ ਅਧਿਕਾਰੀ ਸਬੰਧੀ ਕੀਤੀਆਂ ਟਿੱਪਣੀਆਂ ਤੋਂ ਬਾਅਦ ਮੁੱਖ ਮੰਤਰੀ ਨੇ ਵੀ ਸਖ਼ਤ ਰੁਖ ਅਪਣਾਇਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਾਪਰੇ ਗੋਲੀ ਕਾਂਡ ਬੇਅਦਬੀ ਦੀਆਂ ਘਟਨਾਵਾਂ ਦੀ ਐਸ਼ਆਈæਟੀæ ਜਾਂਚ ਨੂੰ ਅੱਗੇ ਵਧਾਉਣ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੁੜ ਤਾਇਨਾਤੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਵਾਅਦਾ ਕੀਤਾ ਹੈ ਕਿ ਐਸ਼ਆਈæਟੀæ ਦੀ ਜਾਂਚ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।
________________________________
ਕੋਟਕਪੂਰਾ ਗੋਲੀ ਕਾਂਡ: ਉਮਰਾਨੰਗਲ, ਚਰਨਜੀਤ ਸ਼ਰਮਾ ਤੇ ਮਨਤਾਰ ਵਿਰੁਧ ਚਲਾਨ ਪੇਸ਼
ਫਰੀਦਕੋਟ: ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਟੀਮ ਵਿਚ ਵਾਪਸੀ ਤੋਂ ਤੁਰੰਤ ਬਾਅਦ ਹੀ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਦੇ ਆਈæਜੀæ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ਼ਐਸ਼ਪੀæ ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਏæਡੀæਸੀæਪੀæ ਪਰਮਜੀਤ ਸਿੰਘ ਪਨੂੰ, ਡੀæਐਸ਼ਪੀæ ਬਲਜੀਤ ਸਿੰਘ, ਐਸ਼ਐਚæਓæ ਗੁਰਦੀਪ ਸਿੰਘ ਪੰਧੇਰ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 6 ਜੂਨ ਤਕ ਮੁਲਤਵੀ ਕਰ ਦਿੱਤੀ ਹੈ।
ਜੁਡੀਸ਼ੀਅਲ ਮੈਜਿਸਟਰੇਟ ਏਕਤਾ ਉਪਲ ਨੇ ਇਸ ਮਾਮਲੇ ਵਿਚ ਆਈæਜੀæ ਉਮਰਾਨੰਗਲ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ ਜਦਕਿ ਚਰਨਜੀਤ ਸ਼ਰਮਾ ਪਟਿਆਲਾ ਜੇਲ੍ਹ ਵਿਚ ਬੰਦ ਹੈ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ 6 ਜੂਨ ਨੂੰ ਸਾਬਕਾ ਐਸ਼ਐਸ਼ਪੀæ ਸ਼ਰਮਾ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇ।
ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੂਰਾ ਚੌਕ ਵਿਚ ਸ਼ਾਂਤਮਈ ਰੋਸ ਧਰਨਾ ਦਿੱਤਾ ਸੀ। 13 ਅਕਤੂਬਰ 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੇ ਲੋਕਾਂ ਉਪਰ ਲਾਠੀਚਾਰਜ ਕਰ ਦਿੱਤਾ ਸੀ ਜਿਸ ਵਿਚ ਸੌ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। ਪੰਜਾਬ ਸਰਕਾਰ ਨੇ ਅਗਸਤ 2018 ਵਿਚ ਇਸ ਮਾਮਲੇ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪ ਦਿੱਤੀ ਸੀ। ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦੌਰਾਨ ਆਈæਜੀæ ਉਮਰਾਨੰਗਲ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਸੀ ਅਤੇ ਸਾਬਕਾ ਐਸ਼ਐਸ਼ਪੀæ ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਇਸ ਮਾਮਲੇ ਵਿਚ ਦੋਸ਼ੀ ਨਾਮਜ਼ਦ ਕਰ ਲਿਆ ਸੀ।