ਪੰਜਾਬ ਵਿਚ ਕਸ਼ਮੀਰੀਆਂ ਦੇ ਹੱਕ ‘ਚ ਉਠੀ ਜ਼ੋਰਦਾਰ ਆਵਾਜ਼

ਕਸ਼ਮੀਰ ਦੀ ਆਵਾਮ ਨੂੰ ਸਵੈ-ਨਿਰਣੇ ਦਾ ਹੱਕ ਦੇਣ ਦੀ ਪੈਰਵੀ
ਚੰਡੀਗੜ੍ਹ: ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ ਵਿਚ ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਸਮੇਤ ਕਿਰਤੀ, ਕਿਸਾਨ, ਪੇਂਡੂ/ਖੇਤ ਮਜ਼ਦੂਰ, ਸਨਅਤੀ ਮਜ਼ਦੂਰ ਤੇ ਨੌਜਵਾਨਾਂ ਵੱਲੋਂ ਮੁਹਾਲੀ ਵਿਚ ਕੌਮੀ ਪੱਧਰ ਦੀ ਰੋਸ ਰੈਲੀ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤੀ ਵਿਖਾਈ ਗਈ, ਪਰ ਸਰਕਾਰੀ ਰੋਕਾਂ ਦੇ ਬਾਵਜੂਦ ਸੈਂਕੜੇ ਕਿਸਾਨ, ਮੁਲਾਜ਼ਮ, ਮਜ਼ਦੂਰ ਤੇ ਵਿਦਿਆਰਥੀ ਪੁਲਿਸ ਨੂੰ ਝਕਾਨੀ ਦੇ ਕੇ ਮੁਹਾਲੀ ਪਹੁੰਚਣ ਵਿਚ ਸਫਲ ਰਹੇ।

ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਕਾਰਕੁਨ ਕਾਫਲੇ ਬਣਾ ਕੇ ਆਉਣ ਦੀ ਥਾਂ ਚੰਡੀਗੜ੍ਹ•ਦੇ ਰਸਤੇ ਆਟੋ ਵਿਚ ਸਵਾਰ ਹੋ ਕੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਹੁੰਚ ਗਏ। ਇਸ ਮਗਰੋਂ ਉਨ੍ਹਾਂ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ•ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਗੁਰਦੁਆਰੇ ਦੇ ਬਾਹਰੋਂ ਹੀ ਪੁਲਿਸ ਨੇ ਉਨਖ਼ਾਂ ਦਾ ਰਾਹ ਡੱਕ ਲਿਆ। ਨੌਜਵਾਨਾਂ ਨੇ ਪੁਲਿਸ ਨਾਲ ਉਲਝਣ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਦਸਤੇ ਨੇ ਉਨ੍ਹਾਂ ਨੂੰ ਧੱਕੇ ਨਾਲ ਆਪਣੇ ਵਾਹਨਾਂ ਵਿਚ ਸੁੱਟ ਲਿਆ। ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਤੇ ਮਗਰੋਂ ਹਰਿਆਣਾ ਦੀ ਸਰਹੱਦ ‘ਤੇ ਲਿਜਾ ਕੇ ਛੱਡ ਦਿੱਤਾ। ਆਗੂਆਂ ਨੇ ਕਸ਼ਮੀਰ ਦੀ ਆਵਾਮ ਨੂੰ ਸਵੈ-ਨਿਰਣੇ ਦਾ ਹੱਕ ਦੇਣ ਦੀ ਪੈਰਵੀ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਕਸ਼ਮੀਰ ਨੂੰ ‘ਖੁੱਲਖ਼ੀ ਜੇਲ੍ਹਖ਼‘ ਵਿਚ ਤਬਦੀਲ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕਸ਼ਮੀਰ ਵਿਚੋਂ ਧਾਰਾ 370 ਅਤੇ 35ਏ ਮਨਸੂਖ ਕਰਨ ਦੇ ਫੈਸਲਿਆਂ ਨੂੰ ਵਾਪਸ ਲਿਆ ਜਾਵੇ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰਾ ਕੁਝ ਅਮਨ-ਅਮਾਨ ਨਾਲ ਲੰਘ ਗਿਆ ਤੇ ਫੜੇ ਗਏ ਆਗੂਆਂ ਤੇ ਵਰਕਰਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਫਿਰੋਜ਼ਪੁਰ ਤੇ ਲੁਧਿਆਣਾ ਅਤੇ ਹੋਰਨਾਂ ਇਲਾਕਿਆਂ ‘ਚੋਂ ਵੱਡੀ ਗਿਣਤੀ ਕਿਸਾਨ, ਕਿਰਤੀ, ਖੇਤ ਤੇ ਸਨਅਤੀ ਮਜ਼ਦੂਰ ਅਤੇ ਮੁਲਾਜ਼ਮ ਰੇਲਗੱਡੀ ਰਾਹੀਂ ਮੁਹਾਲੀ ਰੇਲਵੇ ਸਟੇਸ਼ਨ ਉਤੇ ਪਹੁੰਚ ਗਏ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਹਰਜਿੰਦਰ ਸਿੰਘ ਕਰ ਰਹੇ ਸੀ। ਇਹ ਲੋਕ ਜਿਵੇਂ ਹੀ ਰੇਲਗੱਡੀ ਤੋਂ ਉੱਤਰ ਕੇ ਸ਼ਹਿਰ ਵੱਲ ਵਧੇ ਤਾਂ ਰੇਲਵੇ ਸਟੇਸ਼ਨ ਦੇ ਬਾਹਰ ਤਾਇਨਾਤ ਪੁਲਿਸ ਨੇ ਉਨ੍ਹਾਂ ਦਾ ਰਾਹ ਡੱਕ ਲਿਆ। ਇਸ ਕਾਰਨ ਉਹ ਰੇਲਵੇ ਸਟੇਸ਼ਨ ਦੇ ਬਾਹਰ ਹੀ ਧਰਨਾ ਲਗਾ ਕੇ ਬੈਠ ਗਏ। ਪੁਲਿਸ ਨਾਲ ਖਿੱਚ-ਧੂਹ ਦੇ ਬਾਵਜੂਦ ਪ੍ਰਦਰਸ਼ਨਕਾਰੀ ਆਪਣੀ ਗੱਲ ਕਹਿ ਕੇ ਹਟੇ, ਮਗਰੋਂ ਪੁਲਿਸ ਨੇ ਉਨਖ਼ਾਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਉਨਖ਼ਾਂ ਨੂੰ ਚਾਰ ਸਕੂਲ ਬੱਸਾਂ ਵਿਚ ਬਿਠਾ ਕੇ ਸ਼ਹਿਰ ਤੋਂ ਬਾਹਰ ਲੈ ਗਈ। ਸੂਤਰਾਂ ਮੁਤਾਬਕ ਪੁਲਿਸ ਨੇ ਇਨਖ਼ਾਂ ਨੂੰ ਸਰਹਿੰਦ ਰੇਲਵੇ ਸਟੇਸ਼ਨ ‘ਤੇ ਲਿਜਾ ਕੇ ਲੁਧਿਆਣਾ ਜਾਣ ਵਾਲੀ ਗੱਡੀ ਵਿਚ ਚੜ੍ਹਾ ਦਿੱਤਾ।
ਹਰਜਿੰਦਰ ਸਿੰਘ ਨੇ ਦੱਸਿਆ ਕਿ ਦੀ ਰੈਲੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਸਾਨ ਸੰਘਰਸ਼ ਕਮੇਟੀ, ਖੇਤ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਤੇ ਹੋਰਨਾਂ ਜਥੇਬੰਦੀਆਂ ਦਾ ਭਰਪੂਰ ਸਮਰਥਨ ਸੀ, ਪਰ ਪੰਜਾਬ ਸਰਕਾਰ ਨੇ ਸੰਘਰਸ਼ ਦੇ ਰਾਹ ਵਿਚ ਰੋਕਾਂ ਲਗਾ ਕੇ ਜਮਹੂਰੀਅਤ ਦਾ ਗਲਾ ਘੁੱਟਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਮਾਲਵੇ ਖੇਤਰ ਵਿਚ 14 ਥਾਵਾਂ ਉਤੇ ਪੁਲਿਸ ਨੇ ਰੈਲੀ ਵਿਚ ਆ ਰਹੇ ਲੋਕਾਂ ਦਾ ਰਾਹ ਰੋਕਿਆ। ਮਾਝਾ ਅਤੇ ਦੁਆਬੇ ਵਿਚ ਵੀ ਕਾਫੀ ਥਾਵਾਂ ‘ਤੇ ਲੋਕਾਂ ਨੂੰ ਰੋਕਿਆ ਗਿਆ। ਉਨਖ਼ਾਂ ਦੱਸਿਆ ਕਿ ਮੋਹਰੀ ਆਗੂਆਂ ਨੂੰ ਹਿਰਾਸਤ ਵਿਚ ਲੈਣ ਲਈ ਦੋ ਦਿਨਾਂ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਕਾਫੀ ਆਗੂ ਪਹਿਲਾਂ ਹੀ ਰੂਪੋਸ਼ ਹੋ ਗਏ ਸੀ। ਮੁਹਾਲੀ ਸਮੇਤ ਹੋਰ ਜਿਥੇ ਕਿਤੇ ਵੀ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ, ਉਥੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਈ ਥਾਵਾਂ ‘ਤੇ ਪੁਤਲੇ ਵੀ ਸਾੜੇ ਗਏ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਹਾਲੀ ਵਿਚ ਰੈਲੀ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰਕੇ ਦਰਸਾ ਦਿੱਤਾ ਹੈ ਕਿ ਕਾਂਗਰਸ, ਕਸ਼ਮੀਰੀ ਲੋਕਾਂ ਦੇ ਹੱਕ ਵਿਚ ਉੱਠ ਰਹੀ ਆਵਾਜ਼ ਨੂੰ ਦਬਾਉਣ ਵਿਚ ਭਾਜਪਾ ਤੋਂ ਕਿਸੇ ਗੱਲੋਂ ਘੱਟ ਨਹੀਂ ਹੈ।
____________________________
ਕੈਪਟਨ ਧਾਰਾ 370 ‘ਤੇ ਦੋਗਲੀ ਨੀਤੀ ਅਪਣਾ ਰਹੇ ਹਨ: ਮਾਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸ਼ਮੀਰ ਤੋਂ ਹਟਾਈ ਧਾਰਾ 370 ਦੇ ਮਾਮਲੇ ‘ਚ ਦੋਗਲੀ ਨੀਤੀ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਕੈਪਟਨ ਧਾਰਾ 370 ਹਟਾਉਣ ਦਾ ਵਿਰੋਧ ਕਰ ਰਹੇ ਹਨ ਅਤੇ ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਧਾਰਾ 370 ਹਟਾਉਣ ਵਿਰੁੱਧ ਮੁਹਾਲੀ ਵਿਚ ਕੀਤੀ ਜਾ ਰਹੀ ਰੈਲੀ ਉਪਰ ਰੋਕ ਲਾ ਰਹੇ ਹਨ ਜਿਸ ਤੋਂ ਸਾਫ ਹੋ ਗਿਆ ਹੈ ਕਿ ਮੁੱਖ ਮੰਤਰੀ ਧਾਰਾ 370 ਹਟਾਉਣ ਬਾਰੇ ਦੋਗਲੀ ਨੀਤੀ ਅਪਣਾ ਕੇ ਸ਼ਾਇਦ ਮੋਦੀ ਸਰਕਾਰ ਨੂੰ ਖੁਸ਼ ਕਰ ਰਹੇ ਹਨ ਅਤੇ ਬਾਦਲ ਦਲੀਆਂ ਨੇ ਵੀ ਇਸ ਮੁੱਦੇ ‘ਤੇ ਆਪਣੇ ਸਾਰੇ ਅਸੂਲ ਤਿਆਗ ਦਿੱਤੇ ਹਨ।