ਅਕਾਲੀ ਦਲ ਨੇ ਨਗਰ ਨਿਗਮ ਦੀਆਂ ਚੋਣਾਂ ਲਈ ਸੰਭਾਲੇ ਮੋਰਚੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 9 ਮਿਊਂਸਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ ‘ਚ ਪਾਰਟੀ ਦੇ ਉਮੀਦਵਾਰਾਂ ਦੀ ਸਕਰੀਨਿੰਗ ਅਤੇ ਸਥਾਨਕ ਪੱਧਰ ਉਤੇ ਤਾਲਮੇਲ ਲਈ ਸੀਨੀਅਰ ਲੀਡਰਾਂ ਉਤੇ ਅਧਾਰਤ ਹਰ ਸ਼ਹਿਰ ਦੀ ਸਕਰੀਨਿੰਗ ਕਮੇਟੀਆਂ ਬਣਾਉਣ ਦਾ ਐਲਾਨ ਕਰ ਦਿੱਤਾ ਹੈ।

ਇਹ ਕਮੇਟੀਆਂ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਕਰਕੇ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਸੂਚੀ ਪਾਰਟੀ ਪ੍ਰਧਾਨ ਨੂੰ ਸੌਂਪਣਗੀਆਂ ਅਤੇ ਫਾਈਨਲ ਕੀਤੇ ਉਮੀਦਵਾਰਾਂ ਦਾ ਐਲਾਨ ਪਾਰਟੀ ਵਲੋਂ ਕੀਤਾ ਜਾਵੇਗਾ। ਐਲਾਨੀ ਸਕਰੀਨਿੰਗ ਕਮੇਟੀ ਅਨੁਸਾਰ ਅਬੋਹਰ ਮਿਊਂਸਪਲ ਕਾਰਪੋਰੇਸ਼ਨ ਲਈ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ, ਕੰਵਰਜੀਤ ਸਿੰਘ ਬਰਕੰਦੀ ਅਤੇ ਅਸ਼ੋਕ ਅਨੇਜਾ, ਬਠਿੰਡਾ ਕਾਰਪੋਰੇਸਨ ਲਈ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਮਨਤਾਰ ਸਿੰਘ ਬਰਾੜ, ਸਰੂਪ ਚੰਦ ਸਿੰਗਲਾ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ, ਬਟਾਲਾ ਮਿਉਂਸਪਲ ਕਾਰਪੋਰੇਸ਼ਨ ਲਈ ਲਖਬੀਰ ਸਿੰਘ ਲੋਧੀਨੰਗਲ ਅਤੇ ਬਲਬੀਰ ਸਿੰਘ ਬਿੱਟੂ, ਮੋਗਾ ਮਿਉਂਸਪਲ ਕਾਰਪੋਰੇਸ਼ਨ ਲਈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ, ਕਪੂਰਥਲਾ ਕਾਰਪੋਰੇਸ਼ਨ ਲਈ ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ, ਗੁਰਪ੍ਰਤਾਪ ਸਿੰਘ ਵਡਾਲਾ, ਯੁਵਰਾਜ ਭੁਪਿੰਦਰ ਸਿੰਘ ਅਤੇ ਹਰਜੀਤ ਸਿੰਘ ਵਾਲੀਆ, ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਨ.ਕੇ.ਸ਼ਰਮਾ, ਚਰਨਜੀਤ ਸਿੰਘ ਬਰਾੜ, ਕੰਵਲਜੀਤ ਸਿੰਘ ਰੂਬੀ ਅਤੇ ਕੁਲਵੰਤ ਸਿੰਘ ਮੇਅਰ, ਹੁਸ਼ਿਆਰਪੁਰ ਮਿਊਂਸਪਲ ਕਾਰਪੋਰੇਸ਼ਨ ਲਈ ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਮੰਤਰੀ, ਸੋਹਣ ਸਿੰੰਘ ਠੰਡਲ ਸਾਬਕਾ ਮੰਤਰੀ, ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਮਹਿੰਦਰ ਕੌਰ ਜੋਸ਼, ਸਰਬਜੋਤ ਸਿੰਘ ਸਾਬੀ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ, ਪਠਾਨਕੋਟ ਮਿਊਂਸਪਲ ਕਾਰਪੋਰੇਸ਼ਨ ਲਈ ਹੀਰਾ ਸਿੰਘ ਗਾਬੜੀਆ, ਗੁਰਬਚਨ ਸਿੰਘ ਬੱਬੇਹਾਲੀ, ਸਰਬਜੋਤ ਸਿੰਘ ਸਾਬੀ ਅਤੇਸੁਰਿੰਦਰ ਸਿੰਘ ਕੰਵਰ ਮਿੰਟੂ, ਫਗਵਾੜਾ ਮਿਊਂਸਪਲ ਕਾਰਪੋਰੇਸ਼ਨ ਲਈ ਬਲਦੇਵ ਸਿੰਘ ਖਹਿਰਾ, ਜਰਨੈਲ ਸਿੰਘ ਵਾਹਦ ਅਤੇ ਸਰਵਣ ਸਿੰਘ ਕੁਲਾਰ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ ਬਾਦਲ ਵਲੋਂ ਫੈਸਲਾ ਕੀਤਾ ਗਿਆ ਕਿ ਬਾਕੀ 109 ਮਿਊਂਸਪਲ ਕਮੇਟੀਆਂ ਦੀਆਂ ਚੋਣਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਲਈ ਹਰ ਮਿਊਂਸਪਲ ਕਮੇਟੀ ਵਾਸਤੇ 4 ਮੈਂਬਰੀ ਸਕਰੀਨਿੰਗ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿਚ ਸਬੰਧਤ ਜ਼ਿਲ੍ਹੇ ਦੇ ਅਬਜ਼ਰਵਰ, ਸਬੰਧਤ ਹਲਕੇ ਦਾ ਇੰਚਾਰਜ ਅਤੇ ਸਬੰਧਤ ਜ਼ਿਲ੍ਹੇ ਦਾ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਸ਼ਾਮਲ ਹੋਣਗੇ।
________________________________________________
ਸੁਖਬੀਰ ਵੱਲੋਂ ਜਨਰਲ ਸਕੱਤਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 12 ਜਨਰਲ ਸਕੱਤਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਜਿਨ੍ਹਾਂ ਆਗੂਆਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿਚ ਬਿਕਰਮ ਸਿੰਘ ਮਜੀਠੀਆ, ਸੋਹਣ ਸਿੰਘ ਠੰਡਲ, ਜੀਤਮਹਿੰਦਰ ਸਿੰਘ ਸਿੱਧੂ, ਹਰਮੀਤ ਸਿੰਘ ਸੰਧੂ, ਪਵਨ ਕੁਮਾਰ ਟੀਨੂੰ, ਹਰੀਸ਼ ਰਾਏ ਢਾਂਡਾ, ਗਗਨਜੀਤ ਸਿੰਘ ਬਰਨਾਲਾ, ਮਨਪ੍ਰੀਤ ਸਿੰਘ ਇਯਾਲੀ, ਹਰਪ੍ਰੀਤ ਸਿੰਘ ਕੋਟਭਾਈ, ਸਰੂਪ ਚੰਦ ਸਿੰਗਲਾ, ਲਖਬੀਰ ਸਿੰਘ ਲੋਧੀਨੰਗਲ ਅਤੇ ਸੰਤਾ ਸਿੰਘ ਉਮੈਦਪੁਰ ਦੇ ਨਾਮ ਸ਼ਾਮਲ ਹਨ। ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਅਨੁਸਾਰ ਗੁਰਪਾਲ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਫਾਜ਼ਲਿਕਾ (ਦਿਹਾਤੀ), ਰਘਬੀਰ ਸਿੰਘ ਸਹਾਰਨਮਾਜਰਾ ਨੂੰ ਪੁਲਿਸ ਜ਼ਿਲ੍ਹਾ ਖੰਨਾ, ਗੁਰਿੰਦਰ ਸਿੰਘ ਗੋਗੀ ਨੂੰ ਜ਼ਿਲ੍ਹਾ ਰੋਪੜ, ਰਣਜੀਤ ਸਿੰਘ ਢਿੱਲੋਂ ਨੂੰ ਲੁਧਿਆਣਾ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।