ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੀ ਮੌਜੂਦਗੀ ‘ਚ ਨਿਯੁਕਤੀ ਪੱਤਰ ਸੌਂਪੇ।

ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਹਨ।