ਡੇਰਾਬੱਸੀ ਪਹੁੰਚੇ ਨਵਜੋਤ ਸਿੱਧੂ ਦਾ ਹਿੰਦੂ ਜਥੇਬੰਦੀਆਂ ਵੱਲੋਂ ਵਿਰੋਧ

ਡੇਰਾਬੱਸੀ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਚੈਨਲ ਨੂੰ ਇੰਟਰਵਿਊ ਦੇਣ ਲਈ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ‘ਤੇ ਇਕ ਢਾਬੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਬੀਤੇ ਦਿਨੀਂ ਗੁੱਗਾ ਜ਼ਾਹਰ ਪੀਰ ਲਈ ਵਰਤੀ ਸ਼ਬਦਾਵਲੀ ਤੋਂ ਨਾਰਾਜ਼ ਹਿੰਦੂ ਜਥੇਬੰਦੀਆਂ ਦੇ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਮਾਹੌਲ ਨੂੰ ਵਿਗੜਨ ਤੋਂ ਬਚਾਉਣ ਲਈ ਜ਼ਿਲ੍ਹਾ ਮੁਹਾਲੀ ਪੁਲਿਸ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਮੈਂਬਰ ਗੋਰਖ ਟਿੱਲਾ ਬਾਗੜ ਰਾਜਸਥਾਨ ਸੁਰੇਸ਼ ਸ਼ਾਰਦਾ, ਟੋਨੀ ਰਾਣਾ ਪ੍ਰਧਾਨ ਰਾਜਪੂਤ ਸਭਾ ਨੇ ਕਿਹਾ ਕਿ ਉਨ੍ਹਾਂ ਡੇਰਾਬੱਸੀ ਥਾਣੇ ਵਿਚ ਨਵਜੋਤ ਸਿੰਘ ਸਿੱਧੂ ਖਿਲਾਫ਼ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।