ਭਗਵੰਤ ਮਾਨ ‘ਆਪ’ ਦਾ ਮੁੱਖ ਮੰਤਰੀ ਚਿਹਰਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂ ਦਾ ਰਸਮੀ ਐਲਾਨ ਕੀਤਾ ਹੈ।

ਪਿਛਲੇ ਦਿਨੀਂ ਵੀ ਕੇਜਰੀਵਾਲ ਨੇ ਇਸੇ ਥਾਂ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਸੀ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਹਨ ਪਰ ਭਗਵੰਤ ਮਾਨ ਨੇ ਖੁਦ ਜਵਾਬ ਦੇ ਦਿੱਤਾ ਅਤੇ ਕਿਹਾ ਲੋਕ ਜਿਸ ਨੂੰ ਚਾਹੁੰਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆਂ ਜਾਵੇ। ਇਸ ਮਗਰੋਂ ਪਾਰਟੀ ਨੇ ਮੋਬਾਈਲ ਨੰਬਰ (7074870748) ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਇ ਮੰਗੀ ਗਈ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਿਹਾ। ਪਾਰਟੀ ਨੇ ਦਾਅਵਾ ਕੀਤਾ ਕਿ ਕਰੀਬ 96 ਘੰਟਿਆਂ ਦੌਰਾਨ 22 ਲੱਖ ਵਾਲੰਟੀਅਰਾਂ ਅਤੇ ਆਮ ਲੋਕਾਂ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦੇ ਨਾਮ ਦੇ ਸੁਝਾਅ ਦਿੱਤੇ।