ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਰਿਹਾਅ

ਲਖੀਮਪੁਰ: ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਉਸੀ ਦੀ 129 ਦਿਨ ਬਾਅਦ ਰਿਹਾਈ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਨੂੰ ਪਿਛਲੇ ਵੀਰਵਾਰ ਹਾਈ ਕੋਰਟ ਵਿਚੋਂ ਜ਼ਮਾਨਤ ਮਿਲੀ ਸੀ ਤੇ ਪਿਛਲੇ ਸਾਲ ਲਖੀਮਪੁਰ ਖੀਰੀ ਦੇ ਤਿਨਕੁਨੀਆ ਵਿਚ ਕਿਸਾਨਾਂ ਨੂੰ ਗੱਡੀ ਹੇਠ ਦਰੜਨ ਦੇ ਮਾਮਲੇ ‘ਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਉਧਰ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਕਾਂਡ, ਜਿਸ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਖਿਲਾਫ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਸੁਪਰੀਮ ਕੋਰਟ ਵਿਚ ਪਹੁੰਚ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ‘ਟੈਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਕੇਸ ਦਾ ਮੁੱਖ ਮੁਲਜ਼ਮ ਹੈ ਅਤੇ ਅਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਖਿਲਾਫ ਸੁਪਰੀਮ ਕੋਰਟ ਦਾ ਦਰ ਖੜਕਾਇਆ ਜਾਵੇਗਾ।