ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਖਤਰਾ ਵਧਿਆ

ਕੀਵ: ਯੂਕਰੇਨ ਦੁਆਲੇ ਬਣੇ ਤਣਾਅ ਦੇ ਮੱਦੇਨਜਰ ਜਰਮਨੀ ਦੇ ਚਾਂਸਲਰ ਓਲਫ ਸ਼ੁਲਜ ਨੇ ਮੁਲਕ ਦਾ ਦੌਰਾ ਕੀਤਾ ਹੈ। ਰੂਸ ਦੇ ਹੱਲੇ ਨੂੰ ਰੋਕਣ ਲਈ ਪੱਛਮ ਵੱਲੋਂ ਕੂਟਨੀਤਕ ਯਤਨਾਂ ਰਾਹੀਂ ਮਸਲੇ ਦਾ ਹੱਲ ਲੱਭਿਆ ਜਾ ਰਿਹਾ ਹੈ ਪਰ ਹੁਣ ਇਸ ਗੱਲ ਦਾ ਡਰ ਵੱਡਾ ਹੁੰਦਾ ਜਾ ਰਿਹਾ ਹੈ ਕਿ ਰੂਸ ਕਿਸੇ ਵੇਲੇ ਵੀ ਯੂਕਰੇਨ ਵਿਚ ਦਾਖਲ ਹੋ ਸਕਦਾ ਹੈ।

ਸ਼ੁਲਜ ਮੁੜ ਮਾਸਕੋ ਜਾਣ ਦੀ ਯੋਜਨਾ ਬਣਾ ਰਹੇ ਹਨ ਜਿੱਥੇ ਉਹ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ। ਅਮਰੀਕੀ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਰੂਸ ਇਸ ਹਫਤੇ ਹਮਲਾ ਕਰ ਸਕਦਾ ਹੈ। ਮਾਸਕੋ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਪਰ ਨਾਲ ਹੀ ਯੂਕਰੇਨ ਨੇੜੇ 1,30,000 ਤੋਂ ਵੱਧ ਫੌਜੀ ਜਮ੍ਹਾਂ ਕਰ ਦਿੱਤੇ ਹਨ।