ਮਨੀਲਾ ਵਿਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦੀ ਹੱਤਿਆ

ਆਦਮਪੁਰ ਦੋਆਬਾ: ਨੇੜਲੇ ਪਿੰਡ ਹਰੀਪੁਰ ਦੇ ਵਾਸੀ ਭੁਪਿੰਦਰ ਸਿੰਘ ਦੇ ਪੁੱਤਰ ਸੁਖਵੀਰ ਸਿੰਘ ਉਰਫ ਵਿਜੈ ਦੀ ਮਨੀਲਾ ਵਿਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਉਰਫ

ਵਿਜੈ ਆਪਣੇ ਕੰਮ ਸਬੰਧੀ ਦੁਕਾਨਾਂ ਤੋਂ ਉਗਰਾਹੀ ਕਰ ਰਿਹਾ ਸੀ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਤੇ ਉਸ ਦੀ ਬਾਅਦ ਵਿਚ ਮੌਤ ਹੋ ਗਈ ਹੈ। ਇਸ ਘਟਨਾ ਦੀ ਖਬਰ ਮਗਰੋਂ ਪੂਰੇ ਇਲਾਕੇ ਵਿਚ ਸੋਗ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਖਵੀਰ ਦੀ ਲਾਸ਼ ਵਤਨ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।