ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ: ਨੇੜਲੇ ਪਿੰਡ ਮੱਲ੍ਹੀਆਂ ਖੁਰਦ ਵਿਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਨੰਗਲ ਅੰਬੀਆਂ ਵਜੋਂ ਹੋਈ ਹੈ, ਜੋ ਕਿ ਸ਼ਾਹਕੋਟ ਨੇੜਲੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੀ।

ਇਸ ਘਟਨਾ ਵਿਚ ਹੋਰ ਦੋ ਜਣਿਆਂ ਦੇ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ ਵੇਲੇ ਉਦੋਂ ਵਾਪਰੀ, ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਟੇਜ ਤੋਂ ਸਨਮਾਨ ਲੈ ਕੇ ਵਾਪਸ ਜਾਣ ਲਈ ਸੜਕ ਕਿਨਾਰੇ ਪੁੱਜਿਆ ਹੀ ਸੀ ਕਿ ਇਕ ਚਿੱਟੇ ਰੰਗ ਦੀ ਕਾਰ ਵਿਚ ਆਏ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।