ਕਿਸਾਨੀ ਮੰਗਾਂ ਲਈ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ) ਨੇ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ਵਿਆਪੀ ਸੱਦੇ ਨੂੰ ਲਾਗੂ ਕਰਦਿਆਂ 11 ਤੋਂ 17 ਅਪਰੈਲ ਤੱਕ ਐਮ.ਐਸ.ਪੀ. ਗਾਰੰਟੀ ਹਫਤਾ ਮਨਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਬੁਰਗਿੱਲ ਨੇ ਦੱਸਿਆ ਕਿ ਲਖੀਮਪੁਰ ਖੀਰੀ ‘ਚ ਕਿਸਾਨਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਬਚਾਉਣ ਤੇ ਬੇਕਸੂਰ ਕਿਸਾਨਾਂ ਨੂੰ ਫਸਾਉਣ ਖਿਲਾਫ ਵੀ ਪ੍ਰਦਰਸ਼ਨ ਕਰਨਗੇ।

ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਦੇਸ਼ਵਿਆਪੀ ਮੁਹਿੰਮ ਦਾ ਅਗਲਾ ਪੜਾਅ ਆਰੰਭਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 11 ਤੋਂ 17 ਅਪਰੈਲ ਤੱਕ ਐਮ.ਐਸ.ਪੀ. ਦਾ ਕਾਨੂੰਨੀ ਗਰੰਟੀ ਹਫਤਾ ਮਨਾ ਕੇ ਦੇਸ ਵਿਆਪੀ ਮੁਹਿੰਮ ਚਲਾਈ ਜਾਵੇਗੀ। ਇਸ ਹਫਤੇ ਦੌਰਾਨ, ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਸੰਵਿਧਾਨਕ ਜਥੇਬੰਦੀਆਂ ਧਰਨੇ, ਪ੍ਰਦਰਸ਼ਨ, ਸੈਮੀਨਾਰ, ਸਵਾਮੀਨਾਥਨ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਬਾਰੇ ਧਰਨੇ ਪ੍ਰਦਰਸ਼ਨ ਆਦਿ ਕਰਨਗੀਆਂ। ਜਥੇਬੰਦੀ ਵੱਲੋਂ ਲਖੀਮਪੁਰ ਖੀਰੀ ਮਾਮਲੇ ਵਿਚ ਚੱਲ ਰਹੀ ਕਾਨੂੰਨੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚਿੰਤਾ ਪ੍ਰਗਟਾਈ ਗਈ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰੀ ਵਕੀਲ ਮਿਲ ਕੇ ਦੋਸ਼ੀਆਂ ਨੂੰ ਬਚਾਉਣ ਤੇ ਬੇਕਸੂਰ ਕਿਸਾਨਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।