ਅਕਾਲੀ ਆਗੂ ਮਜੀਠੀਆ ਦੇ ਜੁਡੀਸ਼ਲ ਰਿਮਾਂਡ ਵਿਚ ਵਾਧਾ

ਮੁਹਾਲੀ: ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੇ ਜੁਡੀਸ਼ਲ

ਰਿਮਾਂਡ ਵਿਚ ਵਾਧਾ ਕਰਦਿਆਂ ਅਕਾਲੀ ਆਗੂ ਨੂੰ ਅਗਲੀ ਪੇਸ਼ੀ ਉਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਕੁਝ ਦਿਨ ਪਹਿਲਾਂ ਇਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।