ਮੁਕਾਬਲੇ ਤੋਂ ਪਹਿਲਾਂ ਆਤਮ ਸਮਰਪਣ ਕਰਨਾ ਚਾਹੁੰਦੇ ਸੀ ਰੂਪਾ ਤੇ ਮੰਨੂ

ਅੰਮ੍ਰਿਤਸਰ: ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ ਮੰਨੂ ਕੁੱਸਾ ਇਥੇ ਪੰਜਾਬ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ। ਪੁਲਿਸ ਨੇ ਮੌਕੇ ਤੋਂ ਇਕ ਏਕੇ 47 ਰਾਈਫਲ ਅਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਹੈ। ਉਂਜ ਪੰਜ ਘੰਟੇ ਦੇ ਕਰੀਬ ਚੱਲੇ ਮੁਕਾਬਲੇ ਦੌਰਾਨ ਤਿੰਨ ਪੁਲਿਸ ਮੁਲਾਜ਼ਮ ਅਤੇ ਇਕ ਪੱਤਰਕਾਰ ਗੋਲੀ ਲੱਗਣ ਕਰਕੇ ਜ਼ਖਮੀ ਹੋ ਗਏ। ਇਸ ਪੂਰੇ ਅਪਰੇਸ਼ਨ ਦੀ ਅਗਵਾਈ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕੀਤੀ। ਇਹ ਮੁਕਾਬਲਾ ਘਰਿੰਡਾ ਥਾਣੇ ਹੇਠ ਆਉਂਦੇ ਇਲਾਕੇ ਹੁਸ਼ਿਆਰਨਗਰ ਅਤੇ ਘਰਿੰਡਾ ਰੋਡ ‘ਤੇ ਖੇਤਾਂ ਵਿਚ ਬਣੇ ਮਕਾਨ ਵਿੱਚ ਹੋਇਆ ਹੈ। ਇਹ ਥਾਂ ਭਕਨਾ ਕਲਾਂ ਪਿੰਡ ਨੇੜੇ ਹੈ।

ਪਹਿਲਾਂ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਆਤਮ ਸਮਰਪਣ ਕਰਨਾ ਚਾਹੁੰਦੇ ਸਨ। ਇਸ ਗੱਲ ਦਾ ਦਾਅਵਾ ਰੂਪਾ ਤੇ ਮੰਨੂ ਦੇ ਮੁਕਾਬਲੇ ‘ਚ ਸ਼ਾਮਲ ਮਾਨਸਾ ਵਿਚ ਤਾਇਨਾਤ ਸੀ.ਆਈ.ਏ. ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਸ਼ਾਰਪ ਸ਼ੂਟਰਾਂ ਤੇ ਪੁਲਿਸ ਵਿਚਾਲੇ ਕਰੀਬ ਇਕ ਘੰਟੇ ਤੱਕ ਗੋਲੀਬਾਰੀ ਹੋਈ। ਇਸ ਤੋਂ ਬਾਅਦ ਅਚਾਨਕ ਸ਼ੂਟਰਾਂ ਨੇ ਗੋਲੀਆਂ ਚਲਾਉਣੀਆਂ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਦੋਵੇਂ ਆਤਮ ਸਮਰਪਣ ਕਰਨਾ ਚਾਹੁੰਦੇ ਸਨ ਅਤੇ ਉਨ੍ਹਾਂ ਛੱਤ ਤੋਂ ਪੁਲਿਸ ਵਾਲਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੱਤਰਕਾਰਾਂ ਸਾਹਮਣੇ ਆਤਮ ਸਮਰਪਣ ਕਰਨਗੇ। ਉਨ੍ਹਾਂ ਕਿਹਾ ਕਿ ਪੁਲਿਸ ਇਸ ਗੱਲ ਨੂੰ ਮੰਨ ਗਈ ਅਤੇ 15 ਮਿੰਟ ਉਡੀਕ ਕਰਨ ਲਈ ਕਿਹਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਸਿਰਫ 5 ਮਿੰਟ ਲਈ ਚੁੱਪ ਰਹੇ ਅਤੇ ਫਿਰ ਉਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਹੋਈ।
ਜ਼ਿਕਰਯੋਗ ਹੈ ਕਿ ਪੁਲਿਸ ਨੂੰ ਸ਼ਾਰਪ ਸ਼ੂਟਰਾਂ ਕੋਲੋਂ ਇਕ ਟੁੱਟਿਆ ਹੋਇਆ ਮੋਬਾਈਲ ਫੋਨ ਮਿਲਿਆ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਕਿਸੇ ਹੋਰ ਗੈਂਗਸਟਰ ਨੇ ਉਨ੍ਹਾਂ ਨੂੰ ਆਤਮ ਸਮਰਪਣ ਨਾ ਕਰਨ ਲਈ ਕਿਹਾ। ਇਸ ਕਾਰਨ ਉਨ੍ਹਾਂ ਆਪਣਾ ਮਨ ਬਦਲ ਲਿਆ। ਇਹ ਵੀ ਪਤਾ ਲੱਗਿਆ ਹੈ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ਾਰਪ ਸ਼ੂਟਰ ਮੰਨੂ ਅਤੇ ਰੂਪਾ ਵਿਦੇਸ਼ ਭੱਜਣ ਲਈ ਰਾਜ਼ੀ ਨਹੀਂ ਹੋਏ, ਹਾਲਾਂਕਿ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਹੈ ਕਿ ਕੈਨੇਡਾ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਬਾਹਰ ਜਾਣ ਲਈ ਕਿਹਾ ਸੀ।
ਦੱਸ ਦਈਏ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕੁਝ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੰਜਾਬ ਪੁਲਿਸ ਨੇ ਇਸ ਕਤਲ ਕੇਸ ਦੇ ਮਾਸਟਰਮਾਈਂਡ ਅਤੇ ਹੋਰ ਕਈ ਸਹਾਇਕ ਗੈਂਗਸਟਰਾਂ ਤੇ ਹੋਰਨਾਂ ਨੂੰ ਕਾਬੂ ਕੀਤਾ ਸੀ। ਇਨ੍ਹਾਂ ਤੋਂ ਕੀਤੀ ਪੁੱਛ-ਪੜਤਾਲ ਵਿਚ ਗੈਂਗਸਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ ਮੰਨੂ ਕੁੱਸਾ ਦੇ ਨਾਂ ਸਾਹਮਣੇ ਆਏ ਸਨ ਤੇ ਉਦੋਂ ਤੋਂ ਪੁਲਿਸ ਇਨ੍ਹਾਂ ਦੀ ਗ੍ਰਿਫਤਾਰੀ ਲਈ ਯਤਨਸ਼ੀਲ ਸੀ।
ਸ਼ੂਟਰਾਂ ਨੂੰ ਸਮਰਪਣ ਕਰਨ ਲਈ ਕਿਹਾ ਸੀ: ਗੋਲਡੀ ਬਰਾੜ
ਮਾਨਸਾ: ਮਨਪ੍ਰੀਤ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਮਾਰੇ ਜਾਣ ਤੋਂ ਚਾਰ ਦਿਨ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਪੋਸਟ ਵਿਚ ਦਾਅਵਾ ਕੀਤਾ ਕਿ ਸ਼ੂਟਰਾਂ ਨੇ ਪੁਲਿਸ ਦੀ ਘੇਰਾਬੰਦੀ ਦੌਰਾਨ ਉਸ ਨਾਲ ਸੰਪਰਕ ਕੀਤਾ ਅਤੇ ਆਤਮ ਸਮਰਪਣ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਗੋਲਡੀ ਬਰਾੜ ਨੇ ਪੋਸਟ ਵਿਚ ਕਿਹਾ ਕਿ ਜਗਰੂਪ ਅਤੇ ਮਨਪ੍ਰੀਤ ਦੋਵਾਂ ਨੇ ਉਸ ਲਈ ਬਹੁਤ ਕੁਝ ਕੀਤਾ ਹੈ ਤੇ ਉਹ ਇਸ ਨੂੰ ਕਦੇ ਨਹੀਂ ਭੁੱਲੇਗਾ। ਉਸ ਨੇ ਅੱਗੇ ਦਾਅਵਾ ਕੀਤਾ ਕਿ ਜਦੋਂ ਉਹ ਪੁਲਿਸ ਨਾਲ ਭਿੜ ਰਹੇ ਸਨ ਤਾਂ ਜਗਰੂਪ ਨੇ ਉਸ ਨੂੰ ਮੋਬਾਈਲ ਫੋਨ ਜ਼ਰੀਏ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਉਸ ਨੇ ਭਰੋਸਾ ਦੇ ਕੇ ਆਤਮ ਸਮਰਪਣ ਕਰਨ ਲਈ ਕਿਹਾ। ਉਸ ਨੇ ਉਨ੍ਹਾਂ ਨੂੰ ਜੇਲ੍ਹ ‘ਚੋਂ ਬਾਹਰ ਕੱਢਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਤਮ ਸਮਰਪਣ ਨਹੀਂ ਕਰਨਗੇ ਅਤੇ ਆਪਣਾ ਆਖਰੀ ਪ੍ਰਦਰਸ਼ਨ ਦਿਖਾਉਣਾ ਚਾਹੁੰਦੇ ਹਨ।