ਬਾਦਲਾਂ ਖਿਲਾਫ ਸ਼ਿਕੰਜਾ ਕੱਸਿਆ

ਕੋਟਕਪੂਰਾ ਗੋਲੀ ਕਾਂਡ ‘ਚ ਇਨਸਾਫ ਦੀ ਆਸ ਬੱਝੀ
ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ ਵਿਚ ਇਨਸਾਫ ਦੀ ਆਸ ਬੱਝੀ ਹੈ। ਇਸ ਕੇਸ ਵਿਚ ਵਿਸ਼ੇਸ਼ ਜਾਂਚ ਟੀਮ ਨੇ ਜਿਥੇ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸੂਬੇ ਦੇ ਤਤਕਾਲੀ ਡੀ.ਜੀ.ਪੀ. ਸਣੇ ਕਈ ਉਚ ਅਧਿਕਾਰੀਆਂ ƒ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ, ਉਥੇ ਇਸ ਕੇਸ ਵਿਚ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ƒ ਸਾਜ਼ਿਸ਼ ਦੱਸਦਿਆਂ ਕਲੀਨ ਚਿੱਟ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਸ ਵਿਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ ਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸ.ਐਚ.E. ਗੁਰਦੀਪ ਸਿੰਘ ਪੰਧੇਰ ƒ ਮੁਲਜ਼ਮ ਨਾਮਜ਼ਦ ਕੀਤਾ ਹੈ।

ਜਾਂਚ ਟੀਮ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਵੱਖਰਾ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੇ ਆਧਾਰ ‘ਤੇ ਅਦਾਲਤ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ƒ ਨੋਟਿਸ ਭੇਜ ਕੇ 23 ਮਾਰਚ ƒ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲਿਸ ਨੇ ਧਰਨੇ ਉਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲਿਸ ਉਤੇ ਹਮਲਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ ਅਤੇ ਧਰਨਾਕਾਰੀਆਂ ਖ਼ਿਲਾਫ਼ ‘ਸਬੂਤ ਤੇ ਕੁਝ ਗਵਾਹ‘ ਵੀ ਇਕੱਠੇ ਕਰ ਲਏ ਸਨ। ਜਾਂਚ ਟੀਮ ਨੇ ਪੁਲਿਸ ਦੀ ਇਸ ਕਾਰਵਾਈ ƒ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੰਦਿਆਂ ਕਿਸੇ ਵੀ ਧਰਨਾਕਾਰੀ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਨਹੀਂ ਕੀਤਾ ਸਗੋਂ ਝੂਠੇ ਕੇਸ ਦੀ ਸਾਜ਼ਿਸ਼ ਰਚਣ ਵਾਲਿਆਂ ƒ ਮੁਲਜ਼ਮ ਨਾਮਜ਼ਦ ਕਰ ਕੇ ਉਨ੍ਹਾਂ ਉਤੇ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ।
ਵਿਸ਼ੇਸ਼ ਜਾਂਚ ਟੀਮ ਦੀਆਂ ਸਰਗਰਮੀਆਂ ਤੋਂ ਜਾਪ ਰਿਹਾ ਹੈ ਕਿ ਇਸ ਕੇਸ ਵਿਚ ਨਾਮਜ਼ਦ ਮੁਲਜ਼ਮਾਂ ਦੀ ਛੇਤੀ ਗ੍ਰਿਫਤਾਰੀ ਹੋ ਸਕਦੀ ਹੈ। ਇਸੇ ਡਰੋਂ ਬਾਦਲਾਂ ƒ ਅਗਾਊਂ ਜ਼ਮਾਨਤ ਵਾਸਤੇ ਅਦਾਲਤ ਵਿਚ ਪਹੁੰਚ ਕਰਨੀ ਪਈ। ਪ੍ਰਕਾਸ਼ ਸਿੰਘ ਬਾਦਲ ਹਾਲ-ਦੁਹਾਈ ਪਾ ਰਹੇ ਹਨ ਕਿ ਉਸ ƒ ਸਿਆਸੀ ਰੰਜਿਸ਼ ਕਰ ਕੇ ਫਸਾਇਆ ਗਿਆ ਹੈ ਤੇ ਉਸ ਦਾ ਕੋਟਕਪੂਰਾ ਗੋਲੀ ਕਾਂਡ ਨਾਲ ਕੋਈ ਸਬੰਧ ਨਹੀਂ ਹੈ। ਉਹ ਆਪਣੀ ਉਮਰ ਦਾ ਹਵਾਲਾ ਵੀ ਦੇ ਰਹੇ ਹਨ। ਬਾਦਲਾਂ ਨੇ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਵੀ ਦਿੱਤੀ ਸੀ ਜਿਸ ƒ ਅਦਾਲਤ ਨੇ ਰੱਦ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਵੱਲੋਂ ਉਨ੍ਹਾਂ ƒ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਕਰ ਕੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਉਹ ਇਸ ਕੇਸ ਵਿਚ ਜ਼ਮਾਨਤ ਲੈਣ ਲਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਅਰਜ਼ੀ ਦੇ ਚੁੱਕੇ ਹਨ ਜਿਸ ਵਿਚ ਬਹਿਸ ਲਈ ਉਨ੍ਹਾਂ ƒ ਚਲਾਨ ਦੀਆਂ ਨਕਲਾਂ ਦੀ ਜਰੂਰਤ ਹੈ।
ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ƒ ਦੱਸਿਆ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਅਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ƒ ਸਵਾਂਗ ਰਚਾਉਣ ਦੇ ਮਾਮਲੇ ਵਿਚ ਕਲੀਨ ਚਿੱਟ ਦੇ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ।
ਆਮ ਆਦਮੀ ਪਾਰਟੀ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ ਕਿ ਇਸ ਕੇਸ ਵਿਚ ਸ਼ਾਮਲ ਕਿਸੇ ਵੀ ਦੋਸ਼ੀ ƒ ਬਖਸ਼ਿਆ ਨਹੀਂ ਜਾਵੇਗਾ ਤੇ ਤੈਅ ਸਮੇਂ ਵਿਚ ਇਨਸਾਫ ਦਿੱਤਾ ਜਾਵੇਗਾ। ਸੱਤਾ ਮਿਲਣ ਪਿੱਛੋਂ ਭਾਵੇਂ ਆਪ ਸਰਕਾਰ ਘੇਸ ਵੱਟਣ ਲੱਗੀ ਸੀ ਪਰ ਇਨਸਾਫ ਲਈ ਮੋਰਚੇ ਲੱਗਣ ਤੋਂ ਬਾਅਦ ਸਰਕਾਰ ƒ ਫੁਰਤੀ ਦਿਖਾਉਣੀ ਪਈ। ਇਸ ਤੋਂ ਪਹਿਲਾਂ ਕਾਂਗਰਸ ਵੀ ਇਨਸਾਫ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ। ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਸੂਬੇ ਦੇ ਉਸ ਵੇਲੇ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਦੇ ਇਸ਼ਾਰੇ ਬਿਨਾ ਇਹ ਗੋਲੀਕਾਂਡ ਹੋਣਾ ਸੰਭਵ ਹੀ ਨਹੀਂ ਸੀ ਪਰ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲ ਜਾਂਚ ਕਮੇਟੀਆਂ ਬਣਾਉਂਦੇ ਹੀ ਲੰਘਾ ਦਿੱਤੇ।
ਪਹਿਲੀ ਜੂਨ 2015 ƒ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਾਪਤਾ ਹੋ ਗਿਆ ਸੀ। 12 ਅਕਤੂਬਰ ƒ ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿਚੋਂ ਮਿਲੇ ਸਨ। 14 ਅਕਤੂਬਰ ƒ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ƒ ਲੈ ਕੇ ਕੋਟਕਪੂਰਾ ਵਿਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸੇ ਦਿਨ ਬਹਿਬਲ ਕਲਾਂ ਵਿਚ ਸ਼ਾਂਤਮਈ ਧਰਨੇ ਉਤੇ ਬੈਠੀ ਸੰਗਤ ਉਤੇ ਪੁਲਿਸ ਵੱਲੋਂ ਫਾਇਰਿੰਗ ਕਰ ਦਿੱਤੀ ਗਈ ਸੀ ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ। ਸਿੱਖ ਸੰਗਤ ਵਿਚ ਵਧਦੇ ਰੋਸ ƒ ਦੇਖਦੇ ਹੋਏ ਉਸ ਵੇਲੇ ਦੀ ਅਕਾਲੀ-ਭਾਜਪਾ ਸਰਕਾਰ ਨੇ 24 ਅਕਤੂਬਰ ƒ ਸੇਵਾ ਮੁਕਤ ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। 30 ਜੂਨ 2016 ƒ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ƒ ਸੌਂਪੀ ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉਤੇ ਸਰਕਾਰ ਨੇ ਕੋਈ ਕਾਰਵਾਈ ਹੀ ਨਹੀਂ ਕੀਤੀ। 14 ਅਪਰੈਲ 2017 ƒ ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ। 30 ਜੂਨ 2018 ƒ ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ƒ ਸੌਂਪੀ। ਪੰਜਾਬ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਬਹਿਸ ਹੋਈ ਪਰ ਇਸ ਤੋਂ ਅੱਗੇ ਕੋਈ ਗੱਲ ਹੀ ਨਾ ਵਧੀ। ਹੁਣ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ਵਿਚ ਕੀਤੀ ਜਾ ਰਹੀ ਕਾਰਵਾਈ ਤੋਂ ਵੱਡੀਆਂ ਉਮੀਦਾਂ ਜਾਗੀਆਂ ਹਨ।