ਰਾਸ਼ਟਰਪਤੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਹਾਂ-ਪੱਖੀ ਹੁੰਗਾਰਾ

ਅੰਮ੍ਰਿਤਸਰ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਦੇਸ ਦੀ ਖੁਸ਼ਹਾਲੀ, ਤਰੱਕੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਵੀ ਸਹੀਦੀ ਸਮਾਰਕ ‘ਤੇ ਸ਼ਹੀਦਾਂ ƒ ਸਰਧਾਂਜਲੀ ਭੇਟ ਕੀਤੀ। ਅੰਮ੍ਰਿਤਸਰ ਦੌਰੇ ‘ਤੇ ਰਾਸ਼ਟਰਪਤੀ ਮੁਰਮੂ ਮਗਰੋਂ ਸ੍ਰੀ ਦੁਰਗਿਆਣਾ ਮੰਦਰ ਅਤੇ ਇਤਿਹਾਸਕ ਰਾਮ ਤੀਰਥ ਮੰਦਰ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੇ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਹੋਰ ਸ਼ਾਮਲ ਸਨ।

ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਰਾਸ਼ਟਰਪਤੀ ਮੁਰਮੂ ƒ ਫੁੱਲਾਂ ਦੇ ਗੁਲਦਸਤੇ ਦੇ ਕੇ ‘ਜੀ ਆਇਆਂ‘ ਕਿਹਾ। ਰਾਸ਼ਟਰਪਤੀ ਦੋ ਘੰਟੇ ਤੋਂ ਵੱਧ ਸਮਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਰਹੇ। ਉਨ੍ਹਾਂ ਨੇ ਦੇਸ ਵਿਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਇਸ ਰੂਹਾਨੀ ਅਸਥਾਨ ਬਾਰੇ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਉਨ੍ਹਾਂ ਯਾਤਰੂ ਕਿਤਾਬ ਵਿਚ ਲਿਖਿਆ, ”ਇਸ ਪਵਿੱਤਰ ਅਸਥਾਨ ‘ਤੇ ਆ ਕੇ ਮੈਂ ਬਹੁਤ ਖੁਸ ਹਾਂ, ਇਹ ਅਸਥਾਨ ਸੁੰਦਰ ਭਵਨ ਉਸਾਰੀ ਕਲਾ ਅਤੇ ਰੂਹਾਨੀ ਸ਼ਾਂਤੀ ਵਾਲਾ ਹੈ, ਜਿੱਥੇ ਸ਼ਾਂਤੀ ਅਤੇ ਆਪਸੀ ਸਦਭਾਵਨਾ ਦੀਆਂ ਭਾਵਨਾਵਾਂ ਉਜਾਗਰ ਹੁੰਦੀਆਂ ਹਨ।“
ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲ ਬੰਦੀ ਸਿੱਖਾਂ ਦੀ ਰਿਹਾਈ ਅਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਲਈ ਬਣਾਏ ਗਏ ਐਕਟ ƒ ਰੱਦ ਕਰਨ ਦੀ ਮੰਗ ਰੱਖੀ ਹੈ, ਜਿਸ ਦਾ ਰਾਸ਼ਟਰਪਤੀ ਵੱਲੋਂ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿਚ ਲੰਮੇ ਸਮੇਂ ਤੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰਨਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਜਾ ਰਿਹਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੀਆਂ ਮੰਗਾਂ ਸਬੰਧੀ ਰਾਸ਼ਟਰਪਤੀ ƒ ਦੋ ਵੱਖ-ਵੱਖ ਮੰਗ ਪੱਤਰ ਦਿੱਤੇ ਅਤੇ ਗੱਲਬਾਤ ਵੀ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਬੜੇ ਸਹਿਜ ਸੁਭਾਅ ਨਾਲ ਉਨ੍ਹਾਂ ਦੀਆਂ ਮੰਗਾਂ ƒ ਸੁਣਿਆ ਹੈ ਅਤੇ ਹਾਂ-ਪੱਖੀ ਹੁੰਗਾਰਾ ਵੀ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ ਰਾਸ਼ਟਰਪਤੀ ਨੇ ਇੰਨਾ ਖੁੱਲ੍ਹਾ ਸਮਾਂ ਦਿੱਤਾ ਅਤੇ ਖੁੱਲ੍ਹ ਕੇ ਗੱਲਬਾਤ ਵੀ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਰਾਸ਼ਟਰਪਤੀ ਇਨ੍ਹਾਂ ਮੰਗਾਂ ƒ ਜਰੂਰ ਪੂਰਾ ਕਰਨਗੇ। ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਲੰਮੀਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਸਿੱਖ ਬੰਦੀਆਂ ƒ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਰਕਾਰ ƒ ਬੰਦੀ ਸਿੱਖ ਰਿਹਾਅ ਕਰਨ ਲਈ ਆਦੇਸ਼ ਜਾਰੀ ਕਰਨ। ਦੂਸਰੇ ਮੰਗ ਪੱਤਰ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ƒ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਦਸਤਖਤੀ ਮੁਹਿੰਮ `ਤੇ ਹਰਸਿਮਰਤ ਨੇ ਕੀਤੇ ਦਸਤਖਤ
ਤਲਵੰਡੀ ਸਾਬੋ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ਼ਾਮਲ ਹੁੰਦਿਆਂ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਥਾਪਿਤ ਕਾਊਂਟਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਏ ਪ੍ਰੋਫਾਰਮੇ ‘ਤੇ ਦਸਤਖ਼ਤ ਕੀਤੇ। ਇਸ ਤੋਂ ਪਹਿਲਾਂ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਵੀ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਸਬੰਧੀ ਕੇਂਦਰ ਦੀ ਭਾਜਪਾ ਸਰਕਾਰ ਦੇ ਨਾਲ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਜਾਣਬੁਝ ਕੇ ਲਟਕਾ ਰਹੀ ਹੈ, ਉਥੇ ਹੀ ਦਿੱਲੀ ਸਰਕਾਰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਦਸਤਾਵੇਜ਼ਾਂ ‘ਤੇ ਦਸਤਖ਼ਤ ਨਹੀਂ ਕਰ ਰਹੀ। ਇਸ ਲਈ ਇਹ ਦੋਵੇਂ ਸਰਕਾਰਾਂ ਕਸੂਰਵਾਰ ਹਨ।