ਚੰਡੀਗੜ੍ਹ: ਅੰਮ੍ਰਿਤਸਰ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ‘ਤੇ ਇਕ ਨਿੱਜੀ ਚੈਨਲ ਦੇ ਏਕਾਧਿਕਾਰ ਦਾ ਮਾਮਲਾ ਭਖਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਨਿੱਜੀ ਚੈਨਲ ƒ ਪ੍ਰਸਾਰਨ ਦੇ ਹੱਕ ਦੇਣ ਉਤੇ ਤਿੱਖੇ ਸਵਾਲ ਚੁੱਕਣ ਪਿੱਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ਵਿਚ ਜਾਪ ਰਹੀ ਹੈ।
ਵਿਵਾਦ ਭਖਦਾ ਵੇਖ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਇਸ ਸਬੰਧੀ ਨਵੇਂ ਟੈਂਡਰ ਜਾਰੀ ਕੀਤੇ ਜਾਣਗੇ ਜਿਸ ਕੰਪਨੀ (ਪੀ.ਟੀ.ਸੀ.) ਕੋਲ ਗੁਰਬਾਣੀ ਦੇ ਲਾਈਵ ਪ੍ਰਸਾਰਨ ਦਾ ਕੰਟਰੈਕਟ ਸੀ, ਉਹ ਹੁਣ ਖ਼ਤਮ ਹੋ ਰਿਹਾ ਹੈ। ਇਸ ਲਈ ਹੁਣ ਕਮੇਟੀ ਵੱਲੋਂ ਨਵਾਂ ਟੈਂਡਰ ਜਾਰੀ ਕੀਤਾ ਜਾਵੇਗਾ ਤੇ ਇਹ ਟੈਂਡਰ Eਪਨ ਹੋਵੇਗਾ। ਕੋਈ ਵੀ ਚੈਨਲ ਇਸ ਲਈ ਅਪਲਾਈ ਕਰ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ƒ ਨਸੀਹਤ ਵੀ ਦਿੱਤੀ ਹੈ ਕਿ ਉਹ ‘ਗੁਰਬਾਣੀ ਵੇਚਣ` ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕੀਤਾ ਸੀ ਕਿ ਗੁਰਬਾਣੀ ਦੇ ਪ੍ਰਸਾਰਨ ਲਈ ਸਾਰਾ ਖਰਚਾ ਪੰਜਾਬ ਸਰਕਾਰ ਚੁੱਕਣ ƒ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਉੱਪਰ ਵੀ ਸਵਾਲ ਚੁੱਕੇ। ਮੁੱਖ ਮੰਤਰੀ ਮਾਨ ਨੇ ਸਵਾਲ ਕੀਤਾ ਸੀ ਕਿ ਗੁਰਬਾਣੀ ਸਰਭ ਸਾਂਝੀ ਹੈ ਪਰ ਇਸ ਦਾ ਪ੍ਰਸਾਰਨ ਸਿਰਫ ਬਾਦਲਾਂ ਦੇ ਚੈਨਲ ਉੱਤੇ ਹੀ ਕਿਉਂ ਕੀਤਾ ਜਾਂਦਾ ਹੈ? ਇਸੇ ਲਈ ਵਿਦੇਸ਼ਾਂ ਵਿਚ ਬਾਦਲ ਦਾ ਚੈਨਲ ਸਭ ਤੋਂ ਮਹਿੰਗਾ ਹੈ, ਚੈਨਲ ਦੇਖਣ ਲਈ ਕੈਨੇਡਾ-ਅਮਰੀਕਾ ਦੇ ਲੋਕ ਕਈ ਡਾਲਰਾਂ ਦਾ ਭੁਗਤਾਨ ਕਰਦੇ ਹਨ ਕਿਉਂਕਿ ਉਥੇ ਵੀ ਲੋਕ ਬਾਣੀ ਸੁਣਦੇ ਹਨ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਸਮੇਂ-ਸਮੇਂ ‘ਤੇ ਆਪਣੇ ਸਿਆਸੀ ਭਾਸ਼ਣਾਂ ‘ਚ ਇਕ ਨਿੱਜੀ ਚੈਨਲ ‘ਤੇ ਗੁਰਬਾਣੀ ਦੇ ਪ੍ਰਸਾਰਨ ƒ ਨਿਸ਼ਾਨੇ ‘ਤੇ ਰੱਖਿਆ ਸੀ ਪਰ ਹੁਣ ਤਾਂ ਉਨ੍ਹਾਂ ਇਸ ਬਾਰੇ ਰਸਮੀ ਤੌਰ ‘ਤੇ ਕਦਮ ਅੱਗੇ ਵਧਾਉਣ ਦੇ ਸੰਕੇਤ ਦੇ ਦਿੱਤੇ।
ਉਧਰ, ਭਾਵੇਂ ਚੁਫੇਰਿEਂ ਘਿਰੀ ਸ਼੍ਰੋਮਣੀ ਕਮੇਟੀ ਨੇ ਪ੍ਰਸਾਰਨ ਟੈਂਡਰ ਜਾਰੀ ਕਰਨ ਦੀ ਗੱਲ ਆਖੀ ਹੈ ਪਰ ਇਸ ਨਾਲ ਸਾਰੇ ਚੈਨਲਾਂ ƒ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਵਾਲੀ ਮੰਗ ਤੋਂ ਪਾਸਾ ਵੱਟ ਲਿਆ ਹੈ। ਇਸ ਤੋਂ ਪਹਿਲਾਂ ਪ੍ਰਸਾਰਨ ਦਾ ਅਧਿਕਾਰੀ ਬਾਦਲਾਂ ਦੀ ਮਾਲਕੀ ਵਾਲੇ ਪੀ.ਟੀ.ਸੀ. ਨਿਊਜ਼ ਕੋਲ ਸੀ ਤੇ ਅੱਗੇ ਤੋਂ ਵੀ ਇਹ ਹੱਕ ਅਜਿਹੇ ਹੀ ਕਿਸੇ ਵੱਡੇ ਚੈਨਲ ਕੋਲ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਤਾਜ਼ਾ ਫੈਸਲੇ ਪਿੱਛੋਂ ਸਵਾਲ ਇਹ ਕੀਤਾ ਜਾ ਰਿਹਾ ਹੈ ਕਿ ਜਦੋਂ ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ƒ ਤਿਆਰ ਹੈ ਅਤੇ ਸਾਰੇ ਚੈਨਲਾਂ ƒ ਮੁਫਤ ਅਧਿਕਾਰ ਦੇਣ ਦੀ ਗੱਲ ਕਰ ਰਹੀ ਹੈ ਤਾਂ ਸਿੱਖ ਸੰਸਥਾ ਵੱਲੋਂ ਪਾਸਾ ਕਿਉਂ ਵੱਟਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਆਪਣੇ ਇਸ ਫੈਸਲੇ ਪਿੱਛੇ ਤਰਕ ਦਿੱਤਾ ਸੀ ਕਿ ਇਹ ਅਧਿਕਾਰ (ਪ੍ਰਸਾਰਨ) ਕਿਸੇ ਇਕ ਚੈਨਲ ਤੱਕ ਸੀਮਤ ਕਰਨ ਦੀ ਬਜਾਇ ਸਾਰੇ ਚੈਨਲਾਂ ƒ ਮੁਫ਼ਤ ‘ਚ ਦਿੱਤੇ ਜਾਣੇ ਚਾਹੀਦੇ ਹਨ। ਇਸ ਨਾਲ ਦੇਸ਼-ਵਿਦੇਸ਼ ‘ਚ ਸੰਗਤ ƒ ਆਪਣੇ ਘਰਾਂ ‘ਚ ਬੈਠ ਕੇ ਆਨੰਦਮਈ ਗੁਰਬਾਣੀ ਕੀਰਤਨ ਸਰਵਣ ਕਰਨ ਦਾ ਮੌਕਾ ਮਿਲੇਗਾ। ਗੌਰਤਲਬ ਹੈ ਕਿ ਪਹਿਲਾਂ ਵੀ ਕਈ ਸਿਆਸੀ ਪਾਰਟੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਸਿਰਫ ਇਕ ਨਿੱਜੀ ਚੈਨਲ ‘ਤੇ ਹੀ ਕੀਤੇ ਜਾਣ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਈ ਵਾਰ ਇਹ ਮੁੱਦਾ ਚੁੱਕਿਆ ਜ਼ਰੂਰ ਹੈ ਪਰ ਇਸ ਮੁੱਦੇ ƒ ਖਤਮ ਨਹੀਂ ਕਰ ਸਕੇ। ਸ਼੍ਰੋਮਣੀ ਅਕਾਲੀ ਦਲ ਅਜਿਹੇ ਮੁੱਦੇ ‘ਤੇ ਸਿਆਸੀ ਪਾਰਟੀਆਂ ਦਾ ਧਾਰਮਿਕ ਮਸਲਿਆਂ ‘ਚ ਦਖਲ ਦੇਣ ਦਾ ਦਾਅਵਾ ਕਰਕੇ ਮਸਲੇ ƒ ਠੰਢੇ ਬਸਤੇ ਵਿਚ ਪਾਉਂਦਾ ਰਿਹਾ ਸੀ।
ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਵੱਲੋਂ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਗੁਰਬਾਣੀ ਪ੍ਰਸਾਰਨ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਿੱਪਣੀਆਂ ਕਰ ਕੇ ਸੰਗਤ ‘ਚ ਬੇਲੋੜਾ ਵਿਵਾਦ ਤੇ ਦੁਬਿਧਾ ਪੈਦਾ ਨਾ ਕਰਨ। ਸਿੱਖ ਸੰਸਥਾ ਦੇ ਅਧਿਕਾਰ ਖੇਤਰ ਵੱਖ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ। ਸਰਕਾਰ ਦੇ ਅਧਿਕਾਰ ਖੇਤਰ ਦੇ ਕਾਰਜਾਂ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੰਮ ਵੱਲ ਧਿਆਨ ਦੇਵੇ।