ਅੰਮ੍ਰਿਤਸਰ: ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਦੋ ਦਹਾਕਿਆਂ ਬਾਅਦ ਮੁੜ ਉਭਰਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਤੇ ਕਾਰਜ ਖੇਤਰ ਸਬੰਧੀ ਨਿਯਮ ਨਿਰਧਾਰਨ ਕਰਨ ਬਾਰੇ ਵਿਸ਼ੇਸ਼ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ।
ਇਹ ਮਾਮਲਾ ਉਸ ਵੇਲੇ ਮੁੜ ਉਭਰਿਆ ਹੈ ਜਦੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀਂ ਸੰਸਦ ਮੈਂਬਰ ਰਾਘਵ ਚੱਢਾ ਤੇ ਬੌਲੀਵੁਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਮੰਗਣੀ ਸਮਾਰੋਹ ਵਿਚ ਹਾਜ਼ਰੀ ਭਰੀ ਸੀ। ਇਸ ਸਬੰਧੀ ਤਸਵੀਰਾਂ ਜਨਤਕ ਹੋਣ ਉਤੇ ਕੁਝ ਜਥੇਬੰਦੀਆਂ ਨੇ ਸਖਤ ਇਤਰਾਜ਼ ਕੀਤਾ। ਜਿਸ ਤੋਂ ਬਾਅਦ ਇਹ ਮਾਮਲਾ ਮੁੜ ਉਭਰਿਆ ਕਿ ਜਥੇਦਾਰਾਂ ਦੇ ਕਾਰਜ ਖੇਤਰ ਅਤੇ ਹੋਰ ਲੋੜੀਂਦੇ ਮਾਮਲਿਆਂ ਤੇ ਗਤੀਵਿਧੀਆਂ ਸਬੰਧੀ ਨਿਯਮ ਹੋਣੇ ਚਾਹੀਦੇ ਹਨ।
ਉਂਜ ਸ਼੍ਰੋਮਣੀ ਕਮੇਟੀ ਦੇ ਤਾਜ਼ਾ ਫੈਸਲੇ ƒ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਕੁਝ ਸਮੇਂ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ (ਬਾਦਲ) ਦੀ ਕਾਰਗੁਜ਼ਾਰੀ ਬਾਰੇ ਕੀਤੀਆਂ ਕੁਝ ਟਿੱਪਣੀਆਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਯਾਦ ਰਹੇ ਕਿ ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਛੇੜੇ ਅਪਰੇਸ਼ਨ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਫੜ-ਫੜਾਈ, ਕੁਝ ਕੌਮੀ ਟੀ.ਵੀ. ਚੈਨਲਾਂ ਵੱਲੋਂ ਸਿੱਖ ਧਰਮ ਬਾਰੇ ਗਲਤ ਪ੍ਰਚਾਰ ਬਾਰੇੇ ਸ਼੍ਰੋਮਣੀ ਕਮੇਟੀ ਦੀ ਚੁੱਪ ਉਤੇ ਜਥੇਦਾਰ ਨੇ ਤਿੱਖੇ ਸਵਾਲ ਕੀਤੇ ਸਨ। ਉਨ੍ਹਾਂ ਨੇ ਇਕ ਸਮਾਗਮ ਵਿਚ ਸੰਗਤ ਸਾਹਮਣੇ ਆਖਿਆ ਸੀ ਕਿ ਅਜਿਹੇ ਚੈਨਲਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਮਾਮਲੇ ƒ ਰਫ਼ਾ-ਦਫ਼ਾ ਕਰਨ ਲਈ ਉਨ੍ਹਾਂ ƒ ਫੋਨ ਕੀਤੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਨੇ ਸ਼੍ਰੋਮਣੀ ਕਮੇਟੀ ƒ ਆਪਣਾ ਚੈਨਲ ਸ਼ੁਰੂ ਕਰਨ ਵਿਚ ਦੇਰੀ ਉਤੇ ਵੀ ਸਖਤ ਲਹਿਜ਼ਾ ਵਰਤਿਆ ਸੀ। ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਗਿਆਨੀ ਹਰਪ੍ਰੀਤ ਸਿੰਘ ƒ ਕਾਰਜਕਾਰੀ ਜਥੇਦਾਰ ƒ ਅਹੁਦੇ ਤੋਂ ਹਟਾਉਣ ਲਈ ਕਾਹਲੇ ਹਨ ਪਰ ਉਨ੍ਹਾਂ ਦੀ ਸਿੱਖ ਸੰਗਤ ਵਿਚ ਬਣੀ ਸ਼ਾਖ ਕਾਰਨ ਟਾਲ਼ਾ ਵੱਟਿਆ ਜਾ ਰਿਹਾ ਸੀ। ਹੁਣ ਰਾਘਵ ਚੱਢਾ ਦੀ ਮੰਗਣੀ ਵਿਚ ਹਾਜ਼ਰੀ ਭਰਨ ਦੇ ਮਾਮਲੇ ƒ ਉਭਾਰਨ ਪਿੱਛੇ ਇਸੇ ਮਨਸ਼ਾ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ।
ਉਂਝ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਉੱਠੇ ਵਿਵਾਦ ਬਾਰੇ ਵਿਚਾਰ-ਚਰਚਾ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਮੀਡੀਆ ਮਿਲਣੀ ਮੌਕੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਵੱਲੋਂ ਸੰਸਦ ਮੈਂਬਰ ਤੇ ਫਿਲਮ ਕਲਾਕਾਰ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਣ ਦੇ ਵਿਵਾਦ ਬਾਰੇ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਹੀ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਜਲਦੀ ਹੀ ਇਸ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਕਮੇਟੀ ਬਣਾਈ ਜਾਵੇਗੀ ਜੋ ਇਸ ਸਬੰਧੀ ਸਿੱਖ ਵਿਦਵਾਨਾਂ, ਸੰਪਰਦਾਵਾਂ ਤੇ ਹੋਰਨਾਂ ਨਾਲ ਗੱਲਬਾਤ ਕਰ ਕੇ ਸ਼੍ਰੋਮਣੀ ਕਮੇਟੀ ƒ ਆਪਣੀ ਰਿਪੋਰਟ ਦੇਵੇਗੀ। ਚੇਤੇ ਰਹੇ ਕਿ ਸਿੱਖ ਜਥੇਬੰਦੀ ਦਲ ਖਾਲਸਾ ਨੇ ਮਾਰਚ 2008 ਵਿਚ ਇਸ ਸਬੰਧੀ ਖਰੜਾ ਵੀ ਤਿਆਰ ਕੀਤਾ ਸੀ। ਜਥੇਬੰਦੀ ਵੱਲੋਂ 2005 ਤੋਂ ਲੈ ਕੇ 2007 ਤੱਕ ਇਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਸੈਮੀਨਾਰ ਕੀਤੇ ਗਏ ਅਤੇ ਵਿਦਵਾਨਾਂ ਦੀ ਰਾਏ ਲੈ ਕੇ ਖਰੜਾ ਬਣਾਇਆ ਗਿਆ। ਇਹ ਖਰੜਾ ਉਸ ਵੇਲੇ ਦੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ƒ ਸੌਂਪ ਦਿੱਤਾ ਗਿਆ ਪਰ ਸਤੰਬਰ 2008 ਵਿਚ ਉਨ੍ਹਾਂ ƒ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਜਿਸ ਕਾਰਨ ਇਹ ਮਾਮਲਾ ਠੰਢੇ ਬਸਤੇ ਵਿਚ ਪੈ ਗਿਆ ਸੀ। ਇਹ ਮਾਮਲਾ ਹੁਣ ਹਾਲ ਹੀ ਵਿਚ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਵੀ ਉਭਾਰਿਆ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਦਲ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ƒ ਅਪੀਲ ਕੀਤੀ ਗਈ ਸੀ ਕਿ ਸਿੱਖ ਮਾਹਿਰਾਂ ਤੇ ਵਿਦਵਾਨਾਂ ਦੀ ਰਾਏ ਨਾਲ ਤਖ਼ਤਾਂ ਦੇ ਜਥੇਦਾਰਾਂ ਲਈ ਪੰਥ ਪ੍ਰਵਾਨਿਤ ਨਿਯਮ ਬਣਾਏ ਜਾਣ।