ਸ਼੍ਰੋਮਣੀ ਅਕਾਲੀ ਦਲ ਲਈ ਹੁਣ ਨਵੀਂ ਚੁਣੌਤੀ

ਅੰਮ੍ਰਿਤਸਰ: ਆਪਣੀ ਹੋਂਦ ਬਚਾਉਣ ਲਈ ਹੱਥ-ਪੈਰ ਮਾਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਆਉਂਦੇ ਦਿਨ ਹੋਰ ਚੁਣੌਤੀ ਵਾਲੇ ਹੋਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਜਨਰਲ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਹੋ ਗਿਆ ਹੈ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐਸ.ਐਸ. ਸਾਰੋਂ ਨੇ ਸਰਕਾਰ ƒ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਅਮਲ ਸ਼ੁਰੂ ਕਰਨ ਲਈ ਆਖਿਆ ਹੈ। ਇਸ ਐਲਾਨ ਪਿੱਛੋਂ ਚੋਣਾਂ ਵਿਚ ਹਿੱਸਾ ਲੈਣ ਵਾਲੀਆਂ ਧਿਰਾਂ ਨੇ ਸਰਗਰਮੀਆਂ ਵਧਾ ਦਿੱਤੀਆਂ ਹਨ।

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਪੰਥਕ ਬੋਰਡ ਦਾ ਐਲਾਨ ਕਰਨ ਤੋਂ ਬਾਅਦ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਦਾ ਇਕੋ ਇਕ ਮਕਸਦ ਐਸ.ਜੀ.ਪੀ.ਸੀ. ƒ ਇਕ ਪਾਰਟੀ ਅਤੇ ਪਰਿਵਾਰ ਤੋਂ ਮੁਕਤ ਕਰਵਾਉਣਾ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਅਗਾਮੀ ਆ ਰਹੀਆਂ ਚੋਣਾਂ ਜਥੇਬੰਦੀ ਵਾਸਤੇ ਕੋਈ ਨਵੀਂ ਚੁਣੌਤੀ ਨਹੀਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਕਈ ਵਾਰ ਅਜਿਹੀ ਸਥਿਤੀ ƒ ਨਜਿੱਠ ਚੁੱਕਿਆ ਹੈ। ਚੇਤੇ ਰਹੇ ਕਿ ਦੋ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਹਾਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਆਪਣੀ ਹੋਂਦ ਬਚਾਉਣ ਲਈ ਯਤਨਸ਼ੀਲ ਹੈ। ਪਾਰਟੀ ਦੇ ਕਈ ਕੱਦਾਵਰ ਆਗੂ ਅਕਾਲੀ ਦਲ ƒ ਅਲਵਿਦਾ ਆਖ ਚੁੱਕੇ ਹਨ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ƒ ਅੰਦਰੂਨੀ ਪੱਧਰ ‘ਤੇ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀਆਂ 2011 ਦੀਆਂ ਚੋਣਾਂ ‘ਤੇ ਜੇਕਰ ਝਾਤ ਮਾਰੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸੰਤ ਸਮਾਜ ਦੀ ਮਦਦ ਨਾਲ ਕੁਲ 170 ‘ਚੋਂ 157 ਸੀਟਾਂ ਉਤੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ।
ਇਸ ਤੋਂ ਪਹਿਲਾਂ ਹੋਈਆਂ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਝੰਡੀ ਸੀ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿਚ ਇਸ ਵੇਲੇ ਕੁੱਲ 191 ਮੈਂਬਰ ਹਨ, ਜਿਨ੍ਹਾਂ ‘ਚੋਂ 170 ਚੁਣ ਕੇ ਆਉਂਦੇ ਹਨ ਤੇ 15 ਨਾਮਜ਼ਦ ਕੀਤੇ ਜਾਂਦੇ ਹਨ। ਪੰਜ ਤਖਤਾਂ ਦੇ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੀ ਸਦਨ ਦੇ ਮੈਂਬਰ ਹਨ। ਅਕਾਲੀ ਦਲ ਲਈ ਇਸ ਵਾਰ ਹਾਲਾਤ ਕੁਝ ਵੱਖਰੇ ਹਨ, ਕਿਉਂਕਿ ਡੇਰਾ ਸਿਰਸਾ ਮੁਖੀ ƒ ਅਕਾਲ ਤਖਤ ਤੋਂ ਮੁਆਫੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਗੋਲੀ ਕਾਂਡ ਵਰਗੀਆਂ ਵਾਪਰੀਆਂ ਘਟਨਾਵਾਂ ਨੇ ਇਸ ਦੇ ਪੰਥਕ ਵੋਟ ƒ ਵੱਡਾ ਖੋਰਾ ਲਾਇਆ ਹੈ। ਇਸ ਖੋਰੇ ਤੋਂ ਬਾਅਦ ਅਕਾਲੀ ਦਲ ਦੋ ਵਾਰ ਵਿਧਾਨ ਸਭਾ ਚੋਣਾਂ ਹਾਰਿਆ ਹੈ। ਹੁਣ ਸ਼੍ਰੋਮਣੀ ਕਮੇਟੀ ਦੀ ਚੋਣ ਇਸ ਪੰਥਕ ਸਿਆਸੀ ਧਿਰ ਲਈ ਵੱਡੀ ਚੁਣੌਤੀ ਹੋਵੇਗੀ।