ਘੱਲੂਘਾਰਾ ਦਿਵਸ: ਜਥੇਦਾਰ ਵੱਲੋਂ ਸਿੱਖਾਂ ƒ ਇੱਕਮੁੱਠ ਹੋਣ ਦਾ ਸੱਦਾ

ਅੰਮ੍ਰਿਤਸਰ: 6 ਜੂਨ 1984 ਦੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਯਾਦ ਵਿਚ ਅਕਾਲ ਤਖਤ ਵਿਖੇ ਕਰਵਾਇਆ ਘੱਲੂਘਾਰਾ ਦਿਵਸ ਸਮਾਗਮ ਸ਼ਹੀਦਾਂ ƒ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਦੇ ਨਾਲ ਸਮਾਪਤ ਹੋ ਗਿਆ। ਇਸ ਦੌਰਾਨ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਦਿੱਤੇ ਅੰਮ੍ਰਿਤਸਰ ਬੰਦ ਦੇ ਸੱਦੇ ਦੇ ਤਹਿਤ ਸ਼ਹਿਰ ਵਿਚ ਕਾਰੋਬਾਰ ਅਤੇ ਵਪਾਰਕ ਅਦਾਰੇ ਬੰਦ ਹਨ।

ਘੱਲੂਘਾਰਾ ਦਿਵਸ ਸਬੰਧੀ ਸਵੇਰੇ ਅਕਾਲ ਤਖਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਆਖਿਆ ਕਿ ਸਮੇਂ ਦੀ ਹਕੂਮਤ ਵੱਲੋਂ ਜੂਨ 1984 ਵਿਚ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਮੇਤ ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਦਿੱਤੇ ਜ਼ਖ਼ਮਾਂ ਦੇ ਨਿਸ਼ਾਨ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਉਨ੍ਹਾਂ ਸਮੁੱਚੀ ਸਿੱਖ ਕੌਮ ƒ ਅਕਾਲ ਤਖਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਸਮੂਹ ਸਿੱਖ ਜਥੇਬੰਦੀਆਂ ƒ ਆਖਿਆ ਕਿ ਇਕੱਠੇ ਹੋ ਕੇ ਪਿੰਡਾਂ ਵੱਲ ਪ੍ਰਚਾਰ ਮੁਹਿੰਮ ਵਿੱਢੀ ਜਾਵੇ ਤਾਂ ਜੋ ਨੌਜਵਾਨ ਸਿੱਖ ਸ਼ਕਤੀ ƒ ਨਸ਼ਿਆਂ ਵਰਗੀ ਸਮਾਜਿਕ ਕੁਰੀਤੀ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਆਪਣੇ ਤੌਰ ‘ਤੇ ਵੱਖਰਾ ਸੰਦੇਸ਼ ਵੀ ਜਾਰੀ ਕੀਤਾ ਗਿਆ। ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਗੁਰਦੁਆਰਾ ਥੜ੍ਹਾ ਸਾਹਿਬ ਨੇੜੇ ਇਕੱਠੇ ਹੋਏ ਲੋਕਾਂ ƒ ਸੰਬੋਧਨ ਕੀਤਾ।
ਇਸ ਦੌਰਾਨ ਜਿਵੇਂ ਹੀ ਅਖੰਡ ਪਾਠ ਦਾ ਭੋਗ ਪਿਆ ਤਾਂ ਦਲ ਖਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਹੋਰ ਨੌਜਵਾਨ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਹਰਿਮੰਦਰ ਸਾਹਿਬ ƒ ਆਉਣ ਵਾਲੇ ਸਾਰੇ ਰਸਤੇ ਅਤੇ ਗੁਰਦੁਆਰਿਆਂ ਦੇ ਆਲੇ ਦੁਆਲੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰਿਮੰਦਰ ਸਾਹਿਬ ਦੇ ਕੈਂਪਸ ਵਿਚ ਵੀ ਵੱਡੀ ਗਿਣਤੀ ਵਿਚ ਚਿੱਟ ਕੱਪੜੀਏ ਪੁਲਿਸ ਮੁਲਾਜ਼ਮ ਤਾਇਨਾਤ ਹਨ।