ਸਿੱਖ ਮਸਲਿਆਂ ਬਾਰੇ ਸ਼੍ਰੋਮਣੀ ਕਮੇਟੀ ਦਾ ਵਫਦ ਅਮਿਤ ਸ਼ਾਹ ƒ ਮਿਲਿਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਵਫ਼ਦ ਨੇ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮਿਲਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਨਾਲ ਗੁਰਦੁਆਰਿਆਂ ਦੇ ਪ੍ਰਬੰਧਾਂ ਦੇ ਅਹਿਮ ਮਸਲਿਆਂ ‘ਤੇ ਵਿਚਾਰ ਕੀਤੀ।
ਸ਼੍ਰੋਮਣੀ ਕਮੇਟੀ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਵਫ਼ਦ ਨੇ ਗੁਰਦੁਆਰਿਆਂ ਦੇ ਕੰਮਕਾਜ, ਪ੍ਰਬੰਧ ਤੇ ਹੋਰ ਸਿੱਖ ਮਸਲਿਆਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਵਫ਼ਦ ਨੇ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧ ƒ ਸੁਚਾਰੂ ਬਣਾਇਆ ਜਾਵੇਗਾ। ਸ੍ਰੀ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਧਾਰਾ 85 ਅਤੇ ਧਾਰਾ 87 ਤਹਿਤ ਆਉਂਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ, ਅਜਿਹੇ ਗੁਰਦੁਆਰਿਆਂ ਦੀ ਆਮਦਨ ਦੀ ਹੱਦ ਵਿਚ ਤਬਦੀਲੀ ਕਰਨ, ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਮੇਤ ਕਮੇਟੀ ਮੁਲਾਜ਼ਮਾਂ ਤੇ ਕਮੇਟੀ ਪ੍ਰਬੰਧ ਨਾਲ ਜੁੜੇ ਮਸਲੇ ਵਿਚਾਰੇ ਗਏ।
ਇਸ ਮੌਕੇ ਸਾਹ ਨੇ ਇਨ੍ਹਾਂ ਮਾਮਲਿਆਂ ਵਿਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੁਲਾਕਾਤ ƒ ਸਿਆਸੀ ਹਲਕਿਆਂ ਵਿਚ ਵੱਖਰੇ ਪਾਸੇ ਤੋਂ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਐਸ.ਜੀ.ਪੀ.ਸੀ. ਚੋਣਾਂ ਵੱਲ ਵੀ ਸਿੱਖ ਸਿਆਸੀ ਧਿਰਾਂ ਦਾ ਧਿਆਨ ਕੇਂਦਰਿਤ ਹੈ।