ਪੰਜਾਬ ਲਈ ਸਾਰੇ ਰਾਹ ਬੰਦ ਕਰਨ ਦੀਆਂ ਨੀਤੀਆਂ ਘੜਨ ਲੱਗਾ ਕੇਂਦਰ

ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵਿੱਤੀ ਸੰਕਟ ਵਿਚ ਘਿਰੀ ਪੰਜਾਬ ਸਰਕਾਰ ƒ ਝਟਕੇ ਉਤੇ ਝਟਕਾ ਦੇ ਰਹੀ ਹੈ। ਕੇਂਦਰ ਸਰਕਾਰ ਹੁਣ ਸੂਬਾ ਸਰਕਾਰ ਦੇ ਕਰਜ਼ੇ ਚੁੱਕਣ ਦੇ ਰਾਹ ਵੀ ਬੰਦ ਕਰਨ ਦੀਆਂ ਨੀਤੀਆਂ ਘੜਨ ਲੱਗੀ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ਕਰ ਦਿੱਤੀ ਹੈ।

ਚੇਤੇ ਰਹੇ ਕਿ ਲੰਮੇ ਅਰਸੇ ਤੋਂ ਨਵੇਂ ਕਰਜ਼ੇ ਚੁੱਕ ਕੇ ਸੂਬੇ ਦੀ ਆਰਥਿਕਤਾ ƒ ਠੁੰਮ੍ਹਣਾ ਦਿੱਤਾ ਜਾ ਰਿਹਾ ਹੈ। ਉਪਰੋਂ ਹੁਣ ਕਰਜ਼ਾ ਚੁੱਕਣ ਦੀ ਸੀਮਾ ‘ਚ ਕਟੌਤੀ ਕੀਤੇ ਜਾਣ ਨਾਲ ਪੰਜਾਬ ਲਈ ਸਾਰੇ ਰਾਹ ਬੰਦ ਹੋਣ ਲੱਗੇ ਹਨ। ਵੇਰਵਿਆਂ ਅਨੁਸਾਰ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39,000 ਕਰੋੜ ਰੁਪਏ ਬਣਦੀ ਹੈ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਭਾਰਤ ਸਰਕਾਰ ਨੇ ਹੁਣ ਪੰਜਾਬ ਦੀ ਕਰਜ਼ਾ ਚੁੱਕਣ ਦੀ ਸੀਮਾ ਵਿਚ 18,000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਹੈ ਜਿਸ ਦਾ ਮਤਲਬ ਹੈ ਕਿ ਹੁਣ ਪੰਜਾਬ ਸਰਕਾਰ ਸਾਲਾਨਾ 21,000 ਕਰੋੜ ਰੁਪਏ ਦਾ ਹੀ ਕਰਜ਼ਾ ਚੁੱਕ ਸਕੇਗੀ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ƒ ਲਾਗੂ ਕੀਤਾ ਹੈ। ਕੇਂਦਰ ਸਰਕਾਰ ƒ ਖ਼ਦਸ਼ਾ ਹੈ ਕਿ ਸੂਬਾ ਸਰਕਾਰ ਰਾਜ ਪੈਨਸ਼ਨ ਫ਼ੰਡ ਰੈਗੂਲੇਟਰੀ ਅਤੇ ਵਿਕਾਸ ਅਥਾਰਿਟੀ ƒ ਸਾਲਾਨਾ 3000 ਕਰੋੜ ਰੁਪਏ ਦਾ ਯੋਗਦਾਨ ਦੇਣਾ ਬੰਦ ਕਰ ਦੇਵੇਗੀ। ਇਸੇ ਤਰ੍ਹਾਂ ਭਾਰਤ ਸਰਕਾਰ ਨੇ ਪੂੰਜੀ ਸੰਪਤੀ ਦੇ ਵਿਕਾਸ ਲਈ ਦਿੱਤੀ ਜਾਣ ਵਾਲੀ ਸਾਲਾਨਾ 2600 ਕਰੋੜ ਰੁਪਏ ਦੀ ਗਰਾਂਟ ਵੀ ਬੰਦ ਕਰ ਦਿੱਤੀ ਹੈ। ਪੰਜਾਬ ਸਰਕਾਰ ਇਨ੍ਹਾਂ ਫੰਡਾਂ ƒ ਸੜਕਾਂ ਤੇ ਫਲਾਈEਵਰ ਆਦਿ ਦੇ ਨਿਰਮਾਣ ‘ਤੇ ਖਰਚ ਕਰਦੀ ਹੈ। ਕੇਂਦਰ ਸਰਕਾਰ ਨੇ ਇਹ ਫ਼ੰਡ ਬੰਦ ਕਰਨ ਪਿੱਛੇ ਇਹ ਵਜ੍ਹਾ ਦੱਸੀ ਹੈ ਕਿ ਪੰਜਾਬ ਸਰਕਾਰ ‘ਪੂੰਜੀਗਤ ਖਰਚੇ‘ ਦੇ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਪਹਿਲਾਂ ਹੀ ਕੌਮੀ ਸਿਹਤ ਮਿਸ਼ਨ ਦੇ ਕਰੀਬ 800 ਕਰੋੜ ਦੇ ਫੰਡ ਰੋਕੀ ਬੈਠੀ ਹੈ। ਕੇਂਦਰ ਦਾ ਇਤਰਾਜ਼ ਸੀ ਕਿ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਮ ‘ਆਮ ਆਦਮੀ ਕਲੀਨਿਕ‘ ਰੱਖਿਆ ਗਿਆ ਹੈ ਅਤੇ ਇਨ੍ਹਾਂ ਇਮਾਰਤਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਈ ਗਈ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਇਹ ਮਾਮਲਾ ਕੇਂਦਰ ਕੋਲ ਉਠਾ ਚੁੱਕੇ ਹਨ। ਦਿਹਾਤੀ ਵਿਕਾਸ ਫ਼ੰਡਾਂ ਦੇ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਵੀ ਕੇਂਦਰ ਸਰਕਾਰ ਨੇ ਹਾਲੇ ਤੱਕ ਪੰਜਾਬ ƒ ਜਾਰੀ ਨਹੀਂ ਕੀਤੇ ਹਨ।
ਐਤਕੀਂ ਜੀ.ਐਸ.ਟੀ. ਮੁਆਵਜ਼ਾ ਮਿਲਣਾ ਵੀ ਬੰਦ
ਚੰਡੀਗੜ੍ਹ: ਪੰਜਾਬ ਸਰਕਾਰ ƒ ਐਤਕੀਂ ਜੀ.ਐਸ.ਟੀ. ਮੁਆਵਜ਼ਾ ਵੀ ਮਿਲਣਾ ਬੰਦ ਹੋ ਗਿਆ ਹੈ। ਇਸ ਤਰ੍ਹਾਂ ਵਿੱਤੀ ਸੰਕਟ ਵਾਲੇ ਮਾਹੌਲ ‘ਚ ਸੂਬਾ ਸਰਕਾਰ ਲਈ ਅੱਗੇ ਵਧਣਾ ਇਕ ਚੁਣੌਤੀ ਬਣ ਗਿਆ ਹੈ। ਵਿੱਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਸੀ ਕਿ ਪੰਜਾਬ ਪੂਰੀ ਤਰ੍ਹਾਂ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ ਦੀ ਪਾਲਣਾ ਕਰ ਰਿਹਾ ਹੈ ਜਿਸ ਕਰਕੇ ਕਰਜ਼ਾ ਸੀਮਾ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਸਰਕਾਰ ਕੇਂਦਰੀ ਵਿੱਤ ਮੰਤਰਾਲੇ ਕੋਲ ਆਪਣਾ ਪੱਖ ਪੇਸ਼ ਕਰੇਗੀ ਅਤੇ ਸੂਬਾ ਸਰਕਾਰ ਨੇ ਇਹ ਭਰੋਸਾ ਪਹਿਲਾਂ ਹੀ ਕੇਂਦਰ ƒ ਦੇ ਦਿੱਤਾ ਹੈ ਕਿ ਰਾਜ ਪੈਨਸ਼ਨ ਰੈਗੂਲੇਟਰੀ ਅਤੇ ਵਿਕਾਸ ਅਥਾਰਿਟੀ ƒ ਤਿੰਨ ਹਜ਼ਾਰ ਕਰੋੜ ਰੁਪਏ ਦਾ ਆਪਣਾ ਹਿੱਸਾ ਦੇਵੇਗੀ।