ਭਗਵੰਤ ਮਾਨ ਵੱਲੋਂ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਤੋਂ ਨਾਂਹ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਸੂਬੇ ਵੱਲੋਂ ਦਿੱਤੀ ਸੁਰੱਖਿਆ ‘ਤੇ ਭਰੋਸਾ ਪ੍ਰਗਟ ਕੀਤਾ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਵਿਚ ਸਥਾਨਕ ਸਰਕਾਰ ਦੀਆਂ ਤਾਕਤਾਂ ਘਟਾਉਣ ਵਾਲੇ ਆਰਡੀਨੈਂਸ ƒ ਲੈ ਕੇ ਸਿਆਸੀ ਲੜਾਈ ਤਿੱਖੀ ਹੋ ਗਈ ਹੈ ਅਤੇ ਮੁੱਖ ਮੰਤਰੀ ਦੇ ਇਨਕਾਰ ƒ ਇਸੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਕੇਂਦਰ ਖ਼ਿਲਾਫ਼ ਲੜਾਈ ਵਿਚ ਹੁਣ ਭਗਵੰਤ ਮਾਨ ਵੀ ਖੁੱਲ੍ਹ ਕੇ ਕੁੱਦ ਪਏ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਨੇ 25 ਮਈ ƒ ਭਗਵੰਤ ਮਾਨ ƒ ਕੇਂਦਰੀ ਸੁਰੱਖਿਆ ਬਲਾਂ ਵਾਲੀ ਜੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਦੇਸ਼ ਵਿਦੇਸ਼ ‘ਚੋਂ ਸੁਰੱਖਿਆ ਖਤਰੇ ƒ ਭਾਂਪਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਕੀਤਾ ਸੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ƒ ਹੁਣ ਇਕ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਵਿਚ ਜੈੱਡ ਪਲੱਸ ਸੁਰੱਖਿਆ ਤਹਿਤ ਕੇਂਦਰੀ ਸੁਰੱਖਿਆ ਬਲਾਂ ਦੀ ਕੋਈ ਲੋੜ ਨਹੀਂ ਹੈ। ਪੰਜਾਬ ਜਾਂ ਦਿੱਲੀ ਤੋਂ ਬਾਹਰ ਜਾਣ ‘ਤੇ ਹੀ ਉਨ੍ਹਾਂ ƒ ਸੁਰੱਖਿਆ ਦੀ ਲੋੜ ਪਏਗੀ।
ਪੰਜਾਬ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਇੱਥੇ ਸੁਰੱਖਿਅਤ ਹਨ ਅਤੇ ਉਹ ਸੁਰੱਖਿਆ ਦੀ ਦੋਹਰੀ ਕਮਾਨ ਨਹੀਂ ਚਾਹੁੰਦੇ ਹਨ ਜਿਸ ਨਾਲ ਗਲਤੀਆਂ ਦੀ ਗੁੰਜਾਇਸ਼ ਬਣੀ ਰਹੇਗੀ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਸੈਂਕੜੇ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਹਨ ਅਤੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਯੋਗ ਸੁਰੱਖਿਆ ਪ੍ਰਣਾਲੀ ਇੱਥੇ ਮੌਜੂਦ ਹੈ। ਮੁੱਖ ਮੰਤਰੀ ਨੇ ਪੰਜਾਬ ਅਤੇ ਦਿੱਲੀ ਵਿਚ ਜੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ ਹੈ ਜਿਸ ਦਾ ਮਤਲਬ ਹੈ ਕਿ ਉਹ ਪੰਜਾਬ ਤੇ ਦਿੱਲੀ ਤੋਂ ਬਾਹਰ ਦੌਰੇ ਮੌਕੇ ਕੇਂਦਰੀ ਸੁਰੱਖਿਆ ਲੈਣਗੇ।