ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਨੇ ਯੂ-ਟਰਨ ਲਿਆ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਕੇਸ਼ਵ ਕੁਮਾਰ ਨੇ ਹੁਣ ਯੂ-ਟਰਨ ਲੈ ਲਿਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਮੋੜਾ ਕੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਨੇ ਇਹ ਗੱਲ ਉਭਾਰੀ ਸੀ ਕਿ ਕੈਬਨਿਟ ਮੰਤਰੀ ਕਟਾਰੂਚੱਕ ਨੇ ਉਸ ਵੇਲੇ ਪੀੜਤ ਦਾ ਜਿਨਸੀ ਸ਼ੋਸ਼ਣ ਕੀਤਾ ਜਦੋਂ ਉਹ 2013 ਵਿਚ ਨਾਬਾਲਗ ਸੀ।

ਸੂਤਰਾਂ ਅਨੁਸਾਰ ਪਠਾਨਕੋਟ ਜ਼ਿਲ੍ਹੇ ਦੇ ਐੈਸ.ਐਫ.ਐਲ.ਜੇ.ਐਲ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੇ 11 ਮਈ 2023 ƒ ਪਠਾਨਕੋਟ ਪੁਲਿਸ ƒ ਪੱਤਰ ਭੇਜ ਕੇ ਦੱਸਿਆ ਹੈ ਕਿ ਕੇਸ਼ਵ ਕੁਮਾਰ 2007-08 ਵਿਚ ਇਸ ਸਕੂਲ ਦਾ ਵਿਦਿਆਰਥੀ ਸੀ ਅਤੇ ਉਸ ਦੀ ਜਨਮ ਮਿਤੀ 3 ਮਈ 1993 ਵੀ ਦੱਸੀ ਗਈ। ਵਿਸ਼ੇਸ਼ ਜਾਂਚ ਟੀਮ ਨੇ ਪਾਇਆ ਕਿ ਘਟਨਾ ਵਾਲੇ 2013 ਦੇ ਵਰ੍ਹੇ ਵਿਚ ਵੀ ਪੀੜਤ ਨਾਬਾਲਗ ਨਹੀਂ ਸੀ। ਪੀੜਤ ਸਕੂਲ ਵਿਚੋਂ ਨੌਵੀਂ ਕਲਾਸ ਦਾ ਡਰਾਪ ਆਊਟ ਹੈ।
ਸੂਤਰਾਂ ਅਨੁਸਾਰ ਪੀੜਤ ਨੇ 5 ਜੂਨ ƒ ਵਿਸ਼ੇਸ਼ ਜਾਂਚ ਟੀਮ ƒ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ ਅਤੇ ਪੀੜਤ ਨੇ ਬਿਆਨ ਲਿਖਦੇ ਹੋਏ ਦੀ ਇਕ ਵੀਡੀE ਵੀ ਬਣਾਈ ਹੋਈ ਸੀ। ਵਿਸ਼ੇਸ਼ ਜਾਂਚ ਟੀਮ ਨੇ ਉਸ ƒ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਤਾਂ ਪੀੜਤ ਨੇ 10 ਜੂਨ ƒ ਪੇਸ਼ ਹੋਣ ਦੀ ਗੱਲ ਆਖੀ। ਸੂਤਰਾਂ ਅਨੁਸਾਰ ਪੀੜਤ ਨੇ 8 ਜੂਨ ƒ ਹੀ ਵਿਸ਼ੇਸ਼ ਜਾਂਚ ਟੀਮ ਨਾਲ ਸੰਪਰਕ ਕੀਤਾ ਅਤੇ 9 ਜੂਨ ƒ ਪੀੜਤ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਇਆ। ਤਿੰਨ ਮੈਂਬਰੀ ਟੀਮ ਨੇ ਪੀੜਤ ਦੇ ਪੇਸ਼ ਹੋਣ ਮੌਕੇ ਦੀ ਵੀਡੀEਗਰਾਫੀ ਵੀ ਕਰਾਈ ਅਤੇ ਪੀੜਤ ਨੇ ਹਿੰਦੀ ਭਾਸ਼ਾ ਵਿਚ ਲਿਖ ਕੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਾ ਕਰਾਉਣ ਦੀ ਗੱਲ ਆਖੀ।