ਰਾਜਪਾਲ ਤੇ ਭਗਵੰਤ ਮਾਨ ਮੁੜ ਆਹਮੋ-ਸਾਹਮਣੇ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਤਕਰਾਰ ਵਧਦਾ ਜਾ ਰਿਹਾ ਹੈ। ਰਾਜਪਾਲ ਪੁਰੋਹਿਤ ਨੇ ਹੁਣ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ƒ 10 ਚਿੱਠੀਆਂ ਲਿਖੀਆਂ ਹਨ, ਜਿਸ ਵਿਚੋਂ ਮੁੱਖ ਮੰਤਰੀ ਨੇ ਇਕ ਚਿੱਠੀ ਦਾ ਵੀ ਜਵਾਬ ਨਹੀਂ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਨਾ ਦੇ ਕੇ ਸੰਵਿਧਾਨ ਵਿਰੁੱਧ ਕੰਮ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ‘ਤੇ ਨਿਸ਼ਾਨਾ ਸੇਧਿਆ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਕੁਝ ਮੁੱਦਿਆਂ ‘ਤੇ ਜਾਣਕਾਰੀ ਮੰਗੀ ਸੀ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਰਫ ਪੰਜਾਬ ਦੇ ਤਿੰਨ ਕਰੋੜ ਲੋਕਾਂ ƒ ਜਵਾਬਦੇਹ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜਪਾਲ ƒ ਜਵਾਬਦੇਹ ਹੈ। ਰਾਜਪਾਲ ਨੇ ਕੈਬਨਿਟ ਮੰਤਰੀ ਕਟਾਰੂਚੱਕ ਵਿਰੁੱਧ ਕਾਰਵਾਈ ਕੀਤੇ ਜਾਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ƒ ਇਕੱਠਾ ਕਰ ਰਹੇ ਹਨ, ਜਿਸ ਦਾ ਸਮਾਂ ਆਉਣ ‘ਤੇ ਜਵਾਬ ਦੇਣਗੇ। ਉਧਰ, ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਜਦੋਂ ਉਨ੍ਹਾਂ ਨੇ ਰਾਜਪਾਲ ƒ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਯਾਦ ਕਰਵਾਇਆ ਤਾਂ ਉਨ੍ਹਾਂ ਆਪਣਾ ਰੁਖ਼ ਬਦਲ ਲਿਆ ਅਤੇ ‘ਮੇਰੀ ਸਰਕਾਰ‘ ਸ਼ਬਦ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਰਿਕਾਰਡ ਤੋਂ ਮਿਲੀ ਵੀਡੀE ਰਿਕਾਰਡਿੰਗ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਚੁਣੀ ਹੋਈ ਸੂਬਾ ਸਰਕਾਰ ਪ੍ਰਤੀ ਵਿਰੋਧੀ ਰਵੱਈਆ ਅਪਣਾ ਰਹੇ ਹਨ।