ਮਾਨ ਸਰਕਾਰ ਵੱਲੋਂ ਕੱਚੇ ਅਧਿਆਪਕਾਂ ƒ ਪੱਕੇ ਕਰਨ ਦੀ ਪ੍ਰਵਾਨਗੀ

ਮਾਨਸਾ: ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ 14,239 ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ƒ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿਚ 6,337 ਉਹ ਅਧਿਆਪਕ ਵੀ ਸ਼ਾਮਲ ਹਨ, ਜਿਨ੍ਹਾਂ ƒ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਤਜਰਬੇ ‘ਚ ਰਾਹਤ ਦਿੱਤੀ ਗਈ ਹੈ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦਾ 19 ਅਤੇ 20 ਜੂਨ ƒ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਫੈਸਲਾ ਲਿਆ ਗਿਆ।

ਇਥੇ ਬੱਚਤ ਭਵਨ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ 14,239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ, ਜੋ 10 ਸਾਲ ਦੀ ਨੌਕਰੀ ਪੂਰੀ ਕਰ ਚੁੱਕੇ ਹਨ ਜਾਂ ਕਿਸੇ ਕਾਰਨ ਨੌਕਰੀ ਵਿਚ ਅੰਤਰ (ਗੈਪ) ਪਾ ਕੇ 10 ਸਾਲ ਦੀ ਰੈਗੂਲਰ ਸੇਵਾ ਨਿਭਾ ਚੁੱਕੇ ਹਨ। ਇਨ੍ਹਾਂ ਵਿਚ 7902 ਅਧਿਆਪਕਾਂ ਨੇ ਨੌਕਰੀ ਦਾ 10 ਸਾਲ ਜਾਂ ਇਸ ਤੋਂ ਵੱਧ ਦਾ ਸਮਾਂ ਪੂਰਾ ਕੀਤਾ ਹੈ, ਜਦੋਂ ਕਿ 6337 ਅਧਿਆਪਕ ਉਹ ਹਨ ਜਿਨ੍ਹਾਂ ਦਾ ਨਾ-ਟਾਲੇ ਜਾ ਸਕਣ ਵਾਲੇ ਹਾਲਾਤ ਕਾਰਨ ਰੈਗੂਲਰ ਸੇਵਾ ਵਿਚ ਗੈਪ ਪੈ ਗਿਆ ਸੀ। ਇਨ੍ਹਾਂ ਅਧਿਆਪਕਾਂ ƒ ਸਰਕਾਰ ਦੀ ਨੀਤੀ ਮੁਤਾਬਕ ਰੈਗੂਲਰ ਤਨਖਾਹ, ਭੱਤੇ ਅਤੇ ਛੁੱਟੀਆਂ ਮਿਲਣਗੀਆਂ। ਮੰਤਰੀ ਮੰਡਲ ਨੇ ਪੈਰਾ-ਮੈਡੀਕਲ ਸਟਾਫ ਦੀਆਂ 1445 ਅਸਾਮੀਆਂ ਸਿਰਜਣ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਹਾਊਸ ਡਾਕਟਰਾਂ ਦੀਆਂ 485 ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਲੋਕਾਂ ƒ ਉਨ੍ਹਾਂ ਦੇ ਦਰ ਉਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਨਾਲ ਯੋਗ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ।
ਆਮ ਲੋਕਾਂ ਨਾਲ ਹੁੰਦੀ ਠੱਗੀ ਰੋਕਣ ਲਈ ਧੋਖੇਬਾਜ਼ ਚਿੱਟ ਫੰਡ ਅਤੇ ਹੋਰ ਕੰਪਨੀਆਂ ਉਤੇ ਸ਼ਿਕੰਜਾ ਕੱਸਦਿਆਂ ਪੰਜਾਬ ਵਜ਼ਾਰਤ ਨੇ ਪੰਜਾਬ ਬੈਨਿੰਗ ਆਫ ਐਨਰੈਗੂਲੇਟਿਡ ਡਿਪਾਜ਼ਿਟ ਸਕੀਮ ਰੂਲਜ਼-2023 ਤਿਆਰ ਕਰਨ ƒ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਮੁਲਕ ਵਿਚ ਵਿੱਤੀ ਸੰਸਥਾਵਾਂ ਖੁੰਬਾਂ ਵਾਂਗ ਪੈਦਾ ਹੋਈਆਂ ਹਨ, ਜੋ ਨਿਵੇਸ਼ਕਾਰਾਂ ਨਾਲ ਠੱਗੀ ਮਾਰਨ ਦੀ ਨੀਅਤ ਨਾਲ ਵੱਧ ਵਿਆਜ ਦਰਾਂ, ਇਨਾਮਾਂ ਦੀ ਪੇਸ਼ਕਸ਼ ਰਾਹੀਂ ਜਾਂ ਗੈਰ-ਵਿਵਹਾਰਕ ਤੇ ਵਪਾਰਕ ਤੌਰ ਉਤੇ ਖਰਾ ਨਾ ਉਤਰਨ ਵਾਲੇ ਵਾਅਦਿਆਂ ਨਾਲ ਲੋਕਾਂ ਖਾਸ ਕਰ ਕੇ ਮੱਧ ਵਰਗ ਅਤੇ ਗਰੀਬ ਵਰਗ ਨਾਲ ਧੋਖਾ ਕਮਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੇਮ ਲਾਗੂ ਹੋਣ ‘ਤੇ ਲੋਕਾਂ ਨਾਲ ਅਜਿਹੇ ਧੋਖੇਬਾਜ਼ ਵਿੱਤੀ ਅਦਾਰਿਆਂ ਤੋਂ ਆਮ ਆਦਮੀ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਮਦਦ ਮਿਲੇਗੀ। ਮੰਤਰੀ ਮੰਡਲ ਨੇ ਸਾਲ 2021-22 ਤੋਂ 2025-26 ਦੇ ਸਮੇਂ ਲਈ ਛੇਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ƒ ਵੀ ਪ੍ਰਵਾਨ ਕਰ ਲਿਆ ਹੈ, ਜਿਨ੍ਹਾਂ ਵਿਚ ਕੁੱਲ ਟੈਕਸ ਮਾਲੀਏ ਦਾ 3.5 ਫੀਸਦੀ ਹਿੱਸਾ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ƒ ਦੇਣ ਦੀ ਵਿਵਸਥਾ ਸ਼ਾਮਲ ਹੈ।
ਪੰਜਾਬ ਛੇਤੀ ਹੀ ਹਰ ਖੇਤਰ ‘ਚ ਮੋਹਰੀ ਹੋਵੇਗਾ: ਮਾਨ
ਖਰੜ: ਮੁਹਾਲੀ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਵਿਚ ਇਜਾਫ਼ਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਰੜ ਵਿਚ ਜਚਾ-ਬੱਚਾ ਦੇਖਭਾਲ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਪੰਜਾਬ ਵਿਚ ਸਿਹਤ ਸਹੂਲਤਾਂ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ‘ਆਪ` ਸਰਕਾਰ ਦੇ ਕਾਰਜਕਾਲ ਦੌਰਾਨ ਇਹ 35ਵਾਂ ਜਚਾ-ਬੱਚਾ ਕੇਂਦਰ ਖੋਲ੍ਹਿਆ ਗਿਆ ਹੈ। 50 ਬਿਸਤਰਿਆਂ ਵਾਲਾ ਇਹ ਕੇਂਦਰ 8.59 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਹ ਹਸਪਤਾਲ ਆਧੁਨਿਕ ਤਕਨੀਕਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 75 ਤੋਂ 100 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।