ਸ਼੍ਰੋਮਣੀ ਕਮੇਟੀ ਚੋਣਾਂ ਅਗਲੇ ਸਾਲ ਤੱਕ ਟਲਣ ਦੇ ਆਸਾਰ

ਅੰਮ੍ਰਿਤਸਰ: ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਦੀਆਂ ਆਗਾਮੀ ਚੋਣਾਂ ਵਾਸਤੇ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਥੇ ਹੀ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਸੰਸਦੀ ਚੋਣਾਂ 2024 ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਇਸ ਸਾਲ ਸੰਸਦੀ ਚੋਣਾਂ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਮੱਧਮ ਨਜ਼ਰ ਆ ਰਹੀ ਹੈ।

ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਿਰਫ ਪੰਜਾਬ ਤੱਕ ਹੀ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਚੋਣਾਂ ਵਿਚ ਕੇਂਦਰ ਸ਼ਾਸਿਤ ਪ੍ਰਦੇਸ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਦੇ ਸਿੱਖ ਵੀ ਭਾਗ ਲੈਂਦੇ ਹਨ। 1925 ਵਿਚ ਬਣੇ ਸਿੱਖ ਗੁਰਦੁਆਰਾ ਐਕਟ ਸਮੇਂ ਇਹ ਸਾਰਾ ਇਲਾਕਾ ਪਹਿਲਾਂ ਪੰਜਾਬ ਦਾ ਹਿੱਸਾ ਸੀ। ਸਿੱਖਾਂ ਦੀ ਮਿਨੀ ਸੰਸਦ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਸਤੇ ਇਹ ਸਾਰੇ ਇਲਾਕੇ ‘ਚੋਂ ਲਗਭਗ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ ਦੇਸ ਭਰ ਵਿਚੋਂ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਸ਼੍ਰੋੋਮਣੀ ਕਮੇਟੀ ਦੇ ਸਦਨ ਵਿਚ ਕੁੱਲ 190 ਮੈਂਬਰ ਹੁੰਦੇ ਹਨ। ਸ਼੍ਰੋਮਣੀ ਕਮੇਟੀ ਦੀਆਂ ਪਿਛਲੀਆਂ ਆਮ ਚੋਣਾਂ 2011 ਵਿਚ ਹੋਈਆਂ ਸਨ।
ਸਿੱਖ ਸਿਆਸੀ ਮਾਹਿਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲੰਮਾ ਸਮਾਂ ਲੈਣ ਵਾਲੀ ਹੈ ਅਤੇ ਇਸ ƒ ਪੂਰਾ ਕਰਨ ਵਿਚ ਇਕ ਸਾਲ ਦਾ ਸਮਾਂ ਲੱਗ ਸਕਦਾ ਹੈ। ਵੋਟਰਾਂ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਯੋਗ ਵੋਟਰਾਂ ਦੇ ਮਾਮਲੇ ਵੀ ਸਾਹਮਣੇ ਆਉਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਹਰਿਆਣਾ ਦੇ ਸਿੱਖਾਂ ਦੀ ਭੂਮਿਕਾ ਬਾਰੇ ਵੀ ਅਜੇ ਤੱਕ ਕੋਈ ਸਪਸ਼ਟ ਨਹੀਂ ਹੋ ਸਕਿਆ ਹੈ। ਫਿਲਹਾਲ ਇਹ ਮਾਮਲਾ ਵੀ ਇਕ ਵੱਡੇ ਅੜਿੱਕੇ ਵਜੋਂ ਸਾਹਮਣੇ ਹੈ। ਹਾਲ ਹੀ ਵਿਚ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਐਕਟ 2014 ƒ ਸੁਪਰੀਮ ਕੋਰਟ ਵੱਲੋਂ ਮਾਨਤਾ ਦਿੱਤੀ ਗਈ ਹੈ, ਜਿਸ ਨਾਲ ਹਰਿਆਣਾ ਵਿਚ ਇਕ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਹੋ ਗਈ ਹੈ ਪਰ ਹੁਣ ਤੱਕ ਸਿੱਖ ਗੁਰਦੁਆਰਾ ਐਕਟ 1925 ਵਿਚ ਇਸ ਮਾਮਲੇ ƒ ਲੈ ਕੇ ਕੋਈ ਸੋਧ ਨਹੀਂ ਹੋਈ ਹੈ। ਇਸ ਐਕਟ ਮੁਤਾਬਕ ਹਰਿਆਣਾ ਦੇ ਗੁਰਦੁਆਰੇ ਅੱਜ ਵੀ ਸ਼੍ਰੋਮਣੀ ਕਮੇਟੀ ਦਾ ਹਿੱਸਾ ਹਨ।
‘ਵੋਟਰ ਸੂਚੀ ਲਈ ਇਕ ਸਾਲ ਦਾ ਸਮਾਂ ਲੱਗ ਸਕਦੈ`
ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵੋਟਰ ਸੂਚੀ ƒ ਅੰਤਿਮ ਰੂਪ ਦੇਣ ਵਿਚ ਘੱਟੋ-ਘੱਟ ਇਕ ਸਾਲ ਦਾ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਵੋਟਰ ਸੂਚੀਆਂ ਤਿਆਰ ਕਰਨ ਦਾ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ ਹੈ। ਵੋਟਰ ਸੂਚੀ ƒ ਨਵੇਂ ਸਿਰੇ ਤੋਂ ਬਣਾਇਆ ਜਾਵੇਗਾ, ਜਿਸ ਵਿਚ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵੀ ਸ਼ਾਮਲ ਹੋਵੇਗੀ। ਇਸ ਤੋਂ ਇਲਾਵਾ ਹੁਣ ਤੱਕ ਹਰਿਆਣਾ ਦੇ ਸਿੱਖਾਂ ਦੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸ਼ਮੂਲੀਅਤ ਬਾਰੇ ਕੁਝ ਵੀ ਸਪਸ਼ਟ ਨਹੀਂ ਹੋ ਸਕਿਆ ਹੈ। ਇਨ੍ਹਾਂ ਕਾਰਨਾਂ ਤੋਂ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਇਸ ਵਰ੍ਹੇ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ।