ਗਿਆਨੀ ਰਘਬੀਰ ਸਿੰਘ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੌਂਪੀਆਂ ਵਾਧੂ ਸੇਵਾਵਾਂ ਵਾਪਸ ਲੈਂਦਿਆਂ ਗਿਆਨੀ ਰਘਬੀਰ ਸਿੰਘ ƒ ਸ੍ਰੀ ਅਕਾਲ ਤਖ਼ਤ ਦਾ ਨਿਯਮਤ ਜਥੇਦਾਰ ਨਿਯੁਕਤ ਕਰ ਦਿੱਤਾ ਹੈ।

ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਗਿਆਨੀ ਸੁਲਤਾਨ ਸਿੰਘ ƒ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਜ਼ਿੰਮੇਵਾਰੀ ਸੌਂਪੀ ਹੈ। ਉਂਜ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਅਤੇ ਲਗਭਗ 30 ਮਿੰਟਾਂ ਤੋਂ ਵੀ ਘੱਟ ਸਮੇਂ ਵਿਚ ਇਹ ਮੀਟਿੰਗ ਖਤਮ ਹੋ ਗਈ।
ਗਿਆਨੀ ਰਘਬੀਰ ਸਿੰਘ ਨੇ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ 2017 ‘ਚ ਦੇਹਾਂਤ ਹੋਣ ਤੋਂ ਬਾਅਦ ਅਗਸਤ 2017 ‘ਚ ਬਤੌਰ ਕਾਰਜਕਾਰੀ ਜਥੇਦਾਰ ਤਖਤ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲੀ ਸੀ। ਉਨ੍ਹਾਂ ਦਾ ਜਨਮ 1970 ਵਿਚ ਅੰਮ੍ਰਿਤਸਰ ਸਾਹਿਬ ਦੇ ਪਿੰਡ ਸੁਲਤਾਨ ਵਿੰਡ ਪੱਤੀ ਮਨਸੂਰ ਵਿਖੇ ਹੋਇਆ ਤੇ ਅਤੇ 1989 ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨੌਕਰੀ ਸ਼ੁਰੂ ਕੀਤੀ ਸੀ। ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ‘ਚ 1992 ਤੋਂ 1995 ਤੱਕ ਬਤੌਰ ਗ੍ਰੰਥੀ ਵੱਖ-ਵੱਖ ਸਥਾਨਾਂ ਤੇ ਸੇਵਾਵਾਂ ਦਿੱਤੀਆਂ। 1995 ਵਿਚ ਉਨ੍ਹਾਂ ƒ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਾ ਨਿਯੁਕਤ ਕੀਤਾ ਗਿਆ, ਜਿੱਥੇ ਉਹ 2014 ਤੱਕ ਸੇਵਾ ਕਰਦੇ ਰਹੇ। 21 ਅਪਰੈਲ 2014 ƒ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ƒ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਸੰਭਾਲੀ ਗਈ ਤੇ 2017 ਤੱਕ ਉਨ੍ਹਾਂ ਇਹ ਸੇਵਾ ਨਿਭਾਈ। ਗਿਆਨੀ ਰਘਬੀਰ ਸਿੰਘ ਨੇ ਦੇਸਾਂ ਵਿਦੇਸ਼ਾਂ ਦੀ ਸੰਗਤ ƒ ਅਕਾਲ ਤਖਤ ਸਾਹਿਬ ਅਤੇ ਗੁਰੂ ਚਰਨਾਂ ਨਾਲ ਜੋੜਨ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਜਿਲ੍ਹਾ ਅੰਮ੍ਰਿਤਸਰ ਸਾਹਿਬ ਦੇ ਜੰਮਪਲ ਗਿਆਨੀ ਸੁਲਤਾਨ ਸਿੰਘ ਨੇ ਆਪਣੀਆਂ ਸੇਵਾਵਾਂ ਬਤੌਰ ਗ੍ਰੰਥੀ ਸਿੰਘ ਸਰੂ ਕੀਤੀਆਂ ਸਨ ਤੇ ਉਸ ਉਪਰੰਤ ਉਹ ਬਤੌਰ ਪੰਜ ਪਿਆਰਾ ਅਤੇ ਅਰਦਾਸੀਆ ਸਿੰਘ ਵੀ ਸੇਵਾਵਾਂ ਨਿਭਾਉਂਦੇ ਰਹੇ। ਸਾਲ 2021 ਤੋਂ ਉਹ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਸਿੰਘ ਸੇਵਾਵਾਂ ਨਿਭਾਅ ਰਹੇ ਸਨ।
ਮੀਟਿੰਗ ਮਗਰੋਂ ਅੰਤ੍ਰਿੰਗ ਕਮੇਟੀ ਦੇ ਫੈਸਲਿਆਂ ਦੀ ਮੀਡੀਆ ƒ ਜਾਣਕਾਰੀ ਦਿੰਦਿਆਂ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਛਾ ਨਾਲ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦੀਆਂ ਵਾਧੂ ਸੇਵਾਵਾਂ ਨਿਭਾਉਣ ‘ਚ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦੀ ਥਾਂ ਪੱਕੇ ਜਥੇਦਾਰ ਦੀ ਨਿਯੁਕਤੀ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਵਜੋਂ ਆਪਣੀ ਸੇਵਾ ਜਾਰੀ ਰੱਖਣਗੇ। ਇਸ ਮੌਕੇ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਪ੍ਰਧਾਨ ਨੇ ਸਪਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਜਿਨ੍ਹਾਂ ƒ ਕਾਰਜਕਾਰੀ ਹੈੱਡ ਗ੍ਰੰਥੀ ਦੀ ਸੇਵਾ ਸੌਂਪੀ ਸੀ, ਪਹਿਲਾਂ ਵਾਂਗ ਵਧੀਕ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਸਨ। ਉਹ ‘ਆਪ` ਦੇ ਸੰਸਦ ਮੈਂਬਰ ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿਚ ਸ਼ਿਰਕਤ ਕਰਨ ਗਏ ਸਨ ਅਤੇ ਉਸ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਤਰਾਜ਼ ਕੀਤਾ ਜਾ ਰਿਹਾ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ƒ ਹੇਠਲੇ ਪੱਧਰ `ਤੇ ਲੋਕਾਂ ਨਾਲ ਜੁੜਨ ਅਤੇ ਪਿੰਡਾਂ ਵੱਲ ਤੁਰਨ ਦੇ ਦਿੱਤੇ ਗਏ ਸੁਝਾਅ ਵੀ ਹਜ਼ਮ ਨਹੀਂ ਹੋਏ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਖਾਤੇ ਵਿਚ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਗੁਰੂ ਮਿਹਰ ਭਰਿਆ ਹੱਥ ਬਣਾਈ ਰੱਖੇ ਅਤੇ ਪੱਤ ਬਖ਼ਸ਼ਣ। ਇਹ ਪੋਸਟ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਦਰਜ ਕੀਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰੀ ਛੱਡਣ ਦੀ ਇੱਛਾ ਪ੍ਰਗਟਾਈ ਸੀ: ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਛੱਡਣ ਦੀ ਇੱਛਾ ਪ੍ਰਗਟਾਈ ਸੀ ਜਿਸ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ƒ ਅਕਾਲ ਤਖਤ ਦਾ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ। ਗਿਆਨੀ ਰਘਬੀਰ ਸਿੰਘ ƒ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਸ੍ਰੀ ਧਾਮੀ ਨੇ ਦਾਅਵਾ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਵੈਇੱਛਾ ਨਾਲ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ƒ ਛੱਡਿਆ ਹੈ।