ਦੋ ਕਿਸਾਨਾਂ ਦੀਆਂ ਧੀਆਂ ਹਵਾਈ ਫੌਜ ‘ਚ ਫਲਾਇੰਗ ਅਫਸਰ ਬਣੀਆਂ

ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼ ਮੁਹਾਲੀ ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭ ਸਿਮਰਨ ਕੌਰ ƒ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟਰੇਨਿੰਗ ਮਗਰੋਂ ਭਾਰਤੀ ਹਵਾਈ ਸੈਨਾ ਵਿਚ ਫਲਾਇੰਗ ਅਫਸਰ ਵਜੋਂ ਚੁਣਿਆ ਗਿਆ ਹੈ ਜੋ ਸੰਸਥਾ, ਸੂਬੇ ਅਤੇ ਕਿਸਾਨਾਂ ਲਈ ਵੱਡੇ ਮਾਣ ਵਾਲੀ ਗੱਲ ਹੈ।

ਜਾਣਕਾਰੀ ਅਨੁਸਾਰ ਫਲਾਇੰਗ ਅਫਸਰ ਇਵਰਾਜ ਕੌਰ ਫਲਾਇੰਗ ਬ੍ਰਾਂਚ ਵਿਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ ਜੋ ਕਿ ਜ਼ਿਲ੍ਹਾ ਰੂਪਨਗਰ ਦੇ ਅਗਾਂਹਵਧੂ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫਸਰ ਪ੍ਰਭ ਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭ ਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿਚ ਹੋਈ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਦੋਵੇਂ ਨਵ-ਨਿਯੁਕਤ ਅਫਸਰਾਂ ƒ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਹੋਣਹਾਰ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਖਾਸ ਕਰਕੇ ਲੜਕੀਆਂ ƒ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਜ਼ਿਕਰਯੋਗ ਹੈ ਕਿ ਮਾਈ ਭਾਗੋ ਇੰਸਟੀਚਿਊਟ ਮੁਹਾਲੀ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਰਿਹਾਇਸ਼ੀ ਕੈਂਪ ਹੈ ਅਤੇ ਇਹ ਦੇਸ਼ ਵਿਚ ਆਪਣੀ ਕਿਸਮ ਦਾ ਇਕੋ ਇਕ ਕੈਂਪ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ‘ਚ ਜਾਣ ਦੇ ਸੁਪਨੇ ƒ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਨੇ ਹਾਲ ਹੀ ਵਿਚ ਮਾਈ ਭਾਗੋ ਇੰਸਟੀਚਿਊਟ ਮੁਹਾਲੀ ‘ਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ƒ ਮਨਜ਼ੂਰੀ ਦਿੱਤੀ ਹੈ ਜਿੱਥੇ ਇਸੇ ਸਾਲ ਜੁਲਾਈ ਮਹੀਨੇ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ। ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਸੰਸਥਾ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ƒ ਸੂਬੇ ਦੀਆਂ ਹੋਰ ਲੜਕੀਆਂ ƒ ਹੋਰ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ‘ਚ ਭੇਜਣ ਦੇ ਯਤਨਾਂ ƒ ਹੋਰ ਹੁਲਾਰਾ ਦੇਵੇਗੀ।
ਹਰਿਆਣਾ ਦੀਆਂ ਦੋ ਲੜਕੀਆਂ ਤੇ ਇਕ ਲੜਕੇ ਨੇ ਹੈਦਰਾਬਾਦ ਨੇੜਲੇ ਡੰਡੀਗਲ ਵਿਚ ਏਅਰ ਫੋਰਸ ਅਕੈਡਮੀ ਤੋਂ ਪਾਸ ਹੋ ਕੇ ਆਪਣੇ ਕੋਰਸ ਵਿਚ ਸਿਖਰਲੇ ਸਥਾਨ ਹਾਸਲ ਕੀਤੇ ਹਨ। ਰੋਹਤਕ ਦਾ ਫਲਾਇੰਗ ਅਫਸਰ ਬਣਿਆ ਨਿਤੇਸ਼ ਜਾਖੜ 211ਵੀਂ ਕੰਬਾਈਂਡ ਗਰੈਜੂਏਸ਼ਨ ਪਰੇਡ ਵਿਚ ਮੈਰਿਟ ਵਿਚ ਪਹਿਲੇ ਸਥਾਨ ‘ਤੇ ਆਇਆ ਹੈ ਜਿਸ ƒ ਸਵੋਰਡ ਆਫ ਆਨਰ ਅਤੇ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ। ਦੂਜੇ ਪਾਸੇ ਪੰਚਕੂਲਾ ਦੀ ਰਹਿਣ ਵਾਲੀ ਮਨੀਸ਼ਾ ਯਾਦਵ ƒ ਗਰਾਊਂਡ ਡਿਊਟੀ ਸਟਰੀਮ ਵਿਚੋਂ ਪਹਿਲੇ ਸਥਾਨ ‘ਤੇ ਰਹਿਣ ਵਜੋਂ ਰਾਸ਼ਟਰਪਤੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂਗ੍ਰਾਮ ਦੀ ਇਸ਼ਾਨਾ ਸਿੰਘ ਪ੍ਰਸ਼ਾਸਕੀ ਸ਼ਾਖਾ ਵਿਚ ਪਹਿਲੇ ਸਥਾਨ ‘ਤੇ ਆਈ।