ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ: ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇੱਥੇ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਰਾਮਸਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ।

ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਨੇ ਸੰਗਤ ਨੂੰ ਪੰਜਵੇਂ ਪਾਤਸ਼ਾਹ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਸਮੇਤ ਇਥੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਸ਼ਹਿਰ ਵਿਚ ਵੀ ਵੱਖ-ਵੱਖ ਥਾਵਾਂ ‘ਤੇ ਛਬੀਲਾਂ ਲਾਈਆਂ ਗਈਆਂ ਹਨ।