ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਵਿਚ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ।
ਉਨ੍ਹਾਂ ਦੇ ਵਿਰੋਧ ਵਿਚ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਚੋਣ ਹਾਰ ਗਏ ਹਨ। ਐਡਵੋਕੇਟ ਧਾਮੀ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।