ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਸ਼ੰਭੂ, ਖਨੌਰੀ ਤੇ ਰਤਨਪੁਰ ਬਾਰਡਰ (ਰਾਜਸਥਾਨ) ਉਤੇ 280 ਦਿਨਾਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਪੱਕਾ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਹੈ ਕਿ 6 ਦਸੰਬਰ ਨੂੰ ਸ਼ੰਭੂ ਬਾਰਡਰ ਰਾਹੀ ਦਿੱਲੀ ਵੱਲ ਕੂਚ ਕੀਤਾ ਜਾਵੇਗਾ।
ਆਗੂਆਂ ਦਾ ਕਹਿਣਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਰਹੱਦ ‘ਤੇ ਲੱਗੇ ਮੋਰਚੇ ਨੂੰ ਖਤਮ ਕਰਵਾਉਣ ਵੇਲੇ ਕੇਂਦਰ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਿਖਤੀ ਤੌਰ ‘ਤੇ ਮੰਨੀਆਂ ਸਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।
ਇਹੀ ਮੰਗਾਂ ਮਨਵਾਉਣ ਲਈ ਉਨ੍ਹਾਂ ਮੁੜ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਪਿੱਛੇ ਨਾ ਹਟਣ ਦਾ ਅਹਿਦ ਵੀ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਕੂਚ ਕਰਨ ਤੋਂ ਪਹਿਲਾਂ 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣਗੇ। ਇਸ ਤੋਂ 10 ਦਿਨ ਬਾਅਦ ਕਿਸਾਨ