ਸੈਫ਼ `ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਮੁੰਬਈ: ਅਦਾਕਾਰ ਸੈਫ ਅਲੀ ਖਾਨ ਦੇ ਘਰ ‘ਚ ਦਾਖ਼ਲ ਹੋ ਕੇ ਉਸ ‘ਤੇ ਹਮਲਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੇ ਗਏ ਇਕ 30 ਸਾਲਾ ਵਿਅਕਤੀ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 5 ਦਿਨਾਂ ਦੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ।

ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਬੰਗਲਾਦੇਸ਼ੀ ਨਾਗਰਿਕ ਹੈ। ਜਿਸ ਦੀ ਪਛਾਣ ਮੁਹੰਮਦ ਸ਼ਰੀਫੁਲ ਇਸਲਾਮ ਸ਼ਹਿਜ਼ਾਦ ਵਜੋਂ ਹੋਈ ਹੈ। ਉਸਨੇ ਆਪਣਾ ਨਾਂਅ ਬਦਲ ਕੇ ਵਜੌਏ ਦਾਸ ਰੱਖ ਲਿਆ ਸੀ। ਉਨ੍ਹਾਂ ਦੱਸਿਆ ਕਿ ਉਹ ਬੰਗਲਾਦੇਸ਼ ਤੋਂ ਗੁਪਤ ਰਸਤੇ ਰਾਹੀਂ ਭਾਰਤ ਆਇਆ ਸੀ। ਉਨ੍ਹਾਂ ਕਿਹਾ ਕਿ ਇੱਥੇ ਹੀ ਉਸਦੀ ਮਦਦ ਕਿਸਨੇ ਕੀਤੀ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਇਹ ਪਤਾ ਲਗਾਉਣ ਦੀ ਲੋੜ ਹੈ ਕਿ ਕੀ ਇਸ ਮਾਮਲੇ ਨਾਲ ਕੋਈ ਅੰਤਰਰਾਸ਼ਟਰੀ ਸਾਜ਼ਿਸ਼ ਜੁੜੀ ਹੋਈ ਹੈ। ਵਧੇਰੇ ਡੂੰਘਾਈ ਨਾਲ ਜਾਂਚ ਲਈ ਪੁਲਿਸ ਨੇ ਅਦਾਲਤ ਤੋਂ ਮੁਲਜ਼ਮ ਦੀ 14 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ। ਇਸ ਦੌਰਾਨ ਦੋਸ਼ੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸਦੇ ਵਿਰੁੱਧ ਲਗਾਏ ਗਏ ਦੋਸ਼ ਝੂਠੇ ਹਨ। ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ ਕਿਉਂਕਿ ਪੀੜਤ ਇਕ ਮਸ਼ਹੂਰ ਹਸਤੀ ਹੈ। ਜਦੋਂ ਕਿ ਸਰਕਾਰੀ ਵਕੀਲ ਨੇ ਕਿਹਾ ਕਿ ਦੋਸ਼ੀ ਜਾਣਦਾ ਸੀ ਕਿ ਮਸ਼ਹੂਰ ਹਸਤੀਆਂ ਕਿਸ ਇਲਾਕੇ ‘ਚ ਰਹਿੰਦੀਆਂ ਹਨ, ਤੇ ਉੱਥੇ ਸੁਰੱਖਿਆ ਘੇਰਾ ਹੈ। ਇਸ ਦੇ ਬਾਵਜੂਦ, ਉਹ ਅੰਦਰ ਪਹੁੰਚ ਗਿਆ। ਜਿਸਦਾ ਮਤਲਬ ਹੈ ਕਿ ਉਸਨੇ ਇਸ ਦੀ ਯੋਜਨਾ ਬਣਾਈ ਸੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਕੇ ਤੋਂ ਇਕ ਚਾਕੂ ਬਰਾਮਦ ਹੋਇਆ। ਹੈ ਤੇ ਲੀਲਾਵਤੀ ਹਸਪਤਾਲ ‘ਚ ਸੈਫ ਦੇ ਸਰੀਰ ‘ਚੋਂ ਕੱਢਿਆ ਗਿਆ ਚਾਕੂ ਵੀ ਉਨ੍ਹਾਂ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ 3 ਟੁਕੜਿਆਂ ‘ਚ ਟੁੱਟੇ ਚਾਕੂ ਦੇ ਇਕ ਟੁਕੜੇ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਬੰਗਲਾਦੇਸ਼ ਤੋਂ ਗੁਪਤ ਰਸਤੇ ਰਾਹੀਂ ਭਾਰਤ ਆਇਆ ਸੀ। ਉਨ੍ਹਾਂ ਕਿਹਾ ਕਿ ਇੱਥੇ ਹੀ ਉਸਦੀ ਮਦਦ ਕਿਸਨੇ ਕੀਤੀ। ਪੁਲਿਸ ਇਸ ਗੱਲ ਦੀ ਜਾਂਚ ਜਿ ਕਰ ਰਹੀ ਹੈ। ਪੁਲਿਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਇਹ ਪਤਾ ਲਗਾਉਣ ਦੀ ਲੋੜ ਹੈ ਕਿ ਕੀ ਇਸ ਮਾਮਲੇ ਨਾਲ ਕੋਈ ਅੰਤਰਰਾਸ਼ਟਰੀ ਸਾਜiLਸ਼ ਜੁੜੀ ਹੋਈ ਹੈ। ਵਧੇਰੇ ਡੂੰਘਾਈ ਨਾਲ ਜਾਂਚ ਲਈ ਪੁਲਿਸ ਨੇ ਅਦਾਲਤ ਤੋਂ ਮੁਲਜ਼ਮ ਦੀ 14 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ। ਇਸ ਦੌਰਾਨ ਦੋਸ਼ੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸਦੇ ਵਿਰੁੱਧ ਲਗਾਏ ਗਏ ਦੋਸ਼ ਬੇਬੁਨਿਆਦ ਹਨ।
ਸੈਫ ਨੂੰ ਹਸਪਤਾਲ `ਚੋਂ ਮਿਲੀ ਛੁੱਟੀ
ਅਦਾਕਾਰ ਸੈਫ਼ ਅਲੀ ਖਾਨ ਨੂੰ ਪੰਜ ਦਿਨਾਂ ਬਾਅਦ ਲੀਲਾਵਤੀ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਉਹ 16 ਜਨਵਰੀ ਨੂੰ ਵੱਡੇ ਤੜਕੇ ਬਾਂਦਰਾ ਵਿਚਲੇ ਆਪਣੇ ਅਪਾਰਟਮੈਂਟ ਵਿਚ ਇਕ ਸ਼ਖਸ ਵਲੋਂ ਚਾਕੂ ਨਾਲ ਕੀਤੇ ਹਮਲੇ ਵਿਚ ਜ਼ਖਮੀ ਹੋ ਗਿਆ ਸੀ। ਚਾਕੂ ਦੇ ਵਾਰ ਇੰਨੇ ਡੂੰਘੇ ਸਨ ਕਿ ਡਾਕਟਰਾਂ ਨੂੰ ਉਸ ਦੀ ਐਮਰਜੈਂਸੀ ਸਰਜਰੀ ਕਰਨੀ ਪਈ। ਡਾਕਟਰਾਂ ਨੇ ਉਸ ਨੂੰ 17 ਜਨਵਰੀ ਨੂੰ ਆਈਸੀਯੂ ‘ਚੋਂ ਸਪੈਸ਼ਲ ਰੂਮ ਵਿਚ ਤਬਦੀਲ ਕਰ ਦਿੱਤਾ ਸੀ। ਤੇ ਹੁਣ ਉਸ ਨੂੰ ਘਰ ਭੇਜ ਦਿੱਤਾ ਗਿਆ ਹੈ।