ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫਰਵਰੀ ਤੋਂ ਅਮਰੀਕਾ ਦੇ ਦੋ ਦਿਨਾ ਦੌਰੇ ‘ਤੇ ਜਾਣਗੇ, ਜਿਥੇ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵਿਆਪਕ ਗੱਲਬਾਤ ਕਰਨਗੇ, ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਯੋਜਨਾ ਅਨੁਸਾਰ, ਮੋਦੀ ਪੈਰਿਸ ਦੀ ਆਪਣੀ ਦੋ ਦਿਨਾ ਯਾਤਰਾ ਖਤਮ ਕਰਨ ਤੋਂ ਬਾਅਦ ਵਾਸ਼ਿੰਗਟਨ ਡੀ.ਸੀ. ਜਾਣਗੇ। ਟਰੰਪ ਦੇ ਦੂਜੇ ਕਾਰਜਕਾਲ ਲਈ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਅਮਰੀਕਾ ਦਾ ਪਹਿਲਾ ਦੁਵੱਲਾ ਦੌਰਾ ਹੋਵੇਗਾ। ਟਰੰਪ ਪ੍ਰਸ਼ਾਸਨ ਦੇ ਦੂਜੇ ਕਾਰਜਕਾਲ ਲਈ ਸੱਤਾ ‘ਚ ਆਉਣ ਤੋਂ ਬਾਅਦ ਹਫ਼ਤਿਆਂ ਦੇ ਅੰਦਰ ਦੁਵੱਲੇ ਦੌਰੇ ‘ਤੇ ਵਾਸ਼ਿੰਗਟਨ ਡੀ.ਸੀ. ਜਾਣ ਵਾਲੇ ਮੋਦੀ ਬਹੁਤ ਘੱਟ ਵਿਦੇਸ਼ੀ ਨੇਤਾਵਾਂ ‘ਚੋਂ ਇਕ ਹੋਣਗੇ।
