ਵਿਸਾਖੀ ਤੋਂ ਪਹਿਲਾਂ ਨਹੀਂ ਹੋਣਗੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਸਾਖੀ ਤੋਂ ਪਹਿਲਾਂ ਨਹੀਂ ਹੋਣਗੀਆਂ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਨੇ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਇਤਰਾਜ਼ ਪ੍ਰਾਪਤ ਕਰਨ ਦੀ ਤਾਰੀਖ ਵਿਚ 10 ਮਾਰਚ ਤੱਕ ਦਾ ਵਾਧਾ ਕਰ ਦਿੱਤਾ ਹੈ। ਹੁਣ ਅੰਤਿਮ ਵੋਟਰ ਲਿਸਟ ਦੀ ਪ੍ਰਕਾਸ਼ਨਾ 16 ਅਪ੍ਰੈਲ ਨੂੰ ਹੋਵੇਗੀ। ਸਪਸ਼ਟ ਹੈ ਕਿ 16 ਅਪ੍ਰੈਲ ਤੱਕ ਵੋਟਾਂ ਟਲ ਗਈਆਂ ਹਨ, ਭਵਿੱਖ ਵਿਚ ਵੋਟਾਂ ਕਦੋਂ ਹੋਣਗੀਆਂ ਇਸਨੂੰ ਲੈ ਕੇ ਵੀ ਦੁਬਿਧਾ ਬਰਕਰਾਰ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਬ ਭੂੰਦੜ ਦੇ ਆਧਾਰਤ ਵਫ਼ਦ ਨੇ ਪਿਛਲੇ ਦਿਨੀਂ ਗੁਰਦੁਅਰਾ ਚੋਣ ਕਮਿਸ਼ਨਰ ਐੱਸਐੱਸ ਸਾਰੋ ਨਾਲ ਮੁਲਾਕਾਤ ਕਰਕੇ ਸੂਬੇ ਵਿਚ ਵੱਡੇ ਪੱਧਰ ‘ਤੇ ਫਰਜ਼ੀ ਵੋਟਾਂ ਬਣਾਉਣ ਦਾ ਦੋਸ਼ ਲਾਇਆ ਸੀ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਸੂਬੇ ਵਿਚ ਉਨ੍ਹਾਂ ਲੋਕਾਂ ਦੀਆਂ ਵੀ ਵੋਟਾਂ ਬਣਾ ਦਿੱਤੀਆਂ ਜਿਹੜੇ ਸਿੱਖ ਧਰਮ ਤੋਂ ਕੋਹਾਂ ਦੂਰ ਹਨ ਅਤੇ ਸਿੱਖ ਰਹਿਤ ਮਰਿਆਦਾ ਨੂੰ ਵੀ ਨਹੀਂ ਮੰਨਦੇ। ਗੁਰਦੁਆਰਾ ਚੋਣ ਕਮਿਸ਼ਨਰ ਨੇ ਅਕਾਲੀ ਦਲ ਦੇ ਵਫ਼ਦ ਨੂੰ ਜਾਂਚ ਕਰਵਾਉਣ ਦਾ ਭਰੋਸਾ ਨੇ 10 ਮਾਰਚ ਤੱਕ ਇਤਰਾਜ਼ ਲੈਣ ਦੀ ਤਾਰੀਖ ਵਿਚ ਵਾਧਾ ਕਰ ਦਿੱਤਾ ਹੈ।
ਇੱਥੇ ਦੱਸਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ 2011 ਵਿਚ ਹੋਈਆਂ ਸਨ, ਉਸਤੋਂ ਬਾਅਦ ਚੋਣਾਂ ਲਟਕਦੀਆਂ ਆ ਰਹੀਆਂ ਹਨ। ਇੱਥੇ ਦੱਸਿਆਂ ਜਾਂਦਾ ਹੈ ਕਿ ਚੋਣਾਂ ਲਟਕਣ ਦੇ ਪਿੱਛੇ ਸਹਿਜਧਾਰੀ ਵੋਟਾਂ ਦੇ ਅਧਿਕਾਰ ਨੂੰ ਲੈ ਕੇ ਮਾਮਲਾ ਸੁਪਰੀਮ ਕੋਰਟ ਤੱਕ ਪੁੱਜ ਗਿਆ ਸੀ। ਜਿਸ ਕਰਕੇ ਜਨਰਲ ਚੋਣਾਂ ਨਹੀਂ ਹੋ ਸਕੀਆਂ।ਹੁਣ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵਲੋਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿਚ 50 ਲੱਖ ਦੇ ਕਰੀਬ ਵੋਟਾਂ ਬਣੀਆਂ ਹਨ। ਨਿਯਮਾਂ ਦਿੱਤਾ ਸੀ। ਅਨੁਸਾਰ ਸਿੱਖਾਂ, ਜਿਹੜੇ ਕੇਸਾਂ ਦੀ ਬੇਅਦਬੀ ਨਹੀਂ ਕਰਦੇ ਉਨ੍ਹਾਂ ਦੀਆਂ ਹੀ ਵੋਟਾਂ ਬਣ ਸਕਦੀਆਂ ਹਨ। ਇਹ ਪਹਿਲੀ ਵਾਰ ਹੈ ਕਿ ਵੋਟ ਬਣਾਉਣ ਲਈ ਫੋਟੋਆਂ ਅਤੇ ਅਧਾਰ ਕਾਰਡ ਦੀ ਫੋਟੋ ਕਾਪੀ ਵੀ ਲਈ ਜਾ ਰਹੀ ਹੈ। ਇਸਦੇ ਬਾਵਜੂਦ ਗੈਰ ਸਿੱਖਾਂ ਯਾਨੀ ਜਾਅਲੀ ਵੋਟਾਂ ਬਣਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਧਰ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁੱਕਰਵਾਰ ਨੂੰ ਬੁਲਾਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰਡ ਕੀਤੀਆਂ ਜਾਅਲੀ ਵੋਟਾਂ ਕਟਵਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ ਜਾਵੇਗੀ।
ਵਰਨਣਯੋਗ ਹੈ ਕਿ ਪਹਿਲਾਂ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 3 ਜਨਵਰੀ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਇਸ ਸੂਚੀ ‘ਤੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 24 ਜਨਵਰੀ ਨਿਰਧਾਰਤ ਕੀਤੀ ਸੀ।