ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਤੋਂ ਆਰਜ਼ੀ ਤੌਰ ‘ਤੇ ਹਟਾਏ ਗਏ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਪੱਕੇ ਤੌਰ ‘ਤੇ ਖ਼ਤਮ ਕਰ ਦਿੱਤੀਆਂ ਹਨ। ਉਨ੍ਹਾਂ ਨੂੰ ਇਸ ਸੇਵਾ ਤੋਂ ਫਾਰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ
ਗਿਆਨੀ ਜਗਤਾਰ ਸਿੰਘ ਨੂੰ ਕਾਰਜਕਾਰੀ ਜਥੇਦਾਰ ਲਗਾ ਦਿੱਤਾ ਗਿਆ ਹੈ। ਇਹ ਫ਼ੈਸਲਾ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ‘ਤੇ ਚਰਚਾ ਮਗਰੋਂ ਲਿਆ ਗਿਆ ਹੈ। ਮੀਟਿੰਗ ‘ਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ‘ਤੇ ਮੀਟਿੰਗ ‘ਚ ਚਰਚਾ ਕੀਤੀ ਗਈ। ਜਾਂਚ ‘ਚ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ ਸਾਬਤ ਹੋਣ ਅਤੇ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਨੇ ਜਾਂਚ ਕਮੇਟੀ ਦੀ ਰਿਪੋਰਟ ‘ਤੇ ਬਹੁਸੰਮਤੀ ਨਾਲ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਪੱਕੇ ਤੌਰ ‘ਤੇ ਖ਼ਤਮ ਕਰ ਕੇ ਉਨ੍ਹਾਂ ਨੂੰ ਫਾਰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੇ ਤਿੰਨ ਮੈਂਬਰਾਂ ਨੇ ਇਸ ਸਬੰਧ ‘ਚ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ 12 ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਬਾਰੇ ਸਹਿਮਤੀ ਪ੍ਰਗਟਾਈ।
ਪ੍ਰਤਾਪ ਸਿੰਘ ਨੇ ਦੱਸਿਆ ਕਿ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਆਪਣੇ ਕੰਮ ਦੇ ਨਾਲ-ਨਾਲ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ, ਜੋ ਉਹ 19 ਦਸੰਬਰ 2024 ਤੋਂ ਪਹਿਲਾਂ ਹੀ ਨਿਭਾ ਰਹੇ ਹਨ, ਜਾਰੀ ਰੱਖਣ ਲਈ ਕਿਹਾ ਗਿਆ ਹੈ।
ਜ਼ਿਕਰੋਯਗ ਹੈ ਕਿ ਲੰਘੇ ਸਾਲ 16 ਦਸੰਬਰ ਨੂੰ ਮੁਕਸਤਰ ਵਾਸੀ ਗੁਰਪ੍ਰੀਤ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ‘ਚ ਦੋਸ਼ ਲਗਾਇਆ ਗਿਆ ਸੀ ਕਿ ਉਸ ਦਾ ਵਿਆਹ ਜਥੇਦਾਰ ਦੀ ਸਾਲੀ ਨਾਲ ਹੋਇਆ ਹੈ। ਉਨ੍ਹਾਂ ਨੇ ਵਿਆਹੁਤਾ ਜੀਵਨ ‘ਚ ਦਖ਼ਲ ਦੇ ਕੇ ਪਤਨੀ ਨੂੰ ਬਹਿਕਾਇਆ ਹੈ। ਇਸ ਕਾਰਨ ਉਨ੍ਹਾਂ ਦਾ ਤਲਾਕ ਹੋ ਗਿਆ। ਸੁਖਬੀਰ ਬਾਦਲ ਦੇ ਕਰੀਬੀ ਵਿਰਸਾ ਸਿੰਘ ਵਲਟੋਹਾ ਨੇ ਵੀ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਇਹੀ ਨਹੀਂ ਗਿਆਨੀ ਹਰਪ੍ਰੀਤ ਸਿੰਘ ਦੇ ਭਾਜਪਾ ਨੇਤਾਵਾਂ ਨਾਲ ਸਬੰਧ ਰੱਖਣ ਦੇ ਦੋਸ਼ ਵੀ ਲਗਾਏ ਗਏ ਹਨ।
ਹੋਰ ਫ਼ੈਸਲੇ: ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਬੀਤੇ ਦਿਨੀਂ ਗੁਰਦੁਆਰਾਵਿਖੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦਿਆਂ ਡਿੱਗ ਕੇ ਅਕਾਲ ਚਲਾਣਾ ਕਰ ਗਏ ਸਤਨਾਮ ਸਿੰਘ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਮੀਟਿੰਗ ‘ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਵਿੱਦਿਅਕ ਅਦਾਰਿਆਂ, ਟਰੱਸਟ ਵਿਭਾਗ ਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹੋਰ ਕਾਰਜਾਂ ਦੇ ਮਾਮਲੇ ਵਿਚਾਰੇ ਗਏ ਤੇ ਉਨ੍ਹਾਂ ਦੇ ਹੱਲ ਕੀਤੇ ਗਏ। ਸ੍ਰੀ ਕੰਧ ਸਾਹਿਬ ਬਟਾਲਾਵਿਖੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦਿਆਂ ਡਿੱਗ ਕੇ ਅਕਾਲ ਚਲਾਣਾ ਕਰ ਗਏ ਸਤਨਾਮ ਸਿੰਘ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ ਹੈ।
ਇਸ ਤੋਂ ਇਲਾਵਾ ਮੀਟਿੰਗ ‘ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਵਿੱਦਿਅਕ ਅਦਾਰਿਆਂ, ਟਰੱਸਟ ਵਿਭਾਗ ਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹੋਰ ਕਾਰਜਾਂ ਦੇ ਮਾਮਲੇ ਵਿਚਾਰੇ ਗਏ ਤੇ ਉਨ੍ਹਾਂ ਦੇ ਹੱਲ ਕੀਤੇ ਗਏ।