ਨਵੀਂ ਦਿੱਲੀ: ਗਿਆਨੇਸ਼ ਕੁਮਾਰ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਹੋਣਗੇ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਥਾਂ ਲੈਣਗੇ। ਪੀਐੱਮ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਚੋਣ ਕਮੇਟੀ ਨੇ ਸੋਮਵਾਰ ਸ਼ਾਮ ਨੂੰ ਗਿਆਨੇਸ਼ ਕੁਮਾਰ ਦੇ ਨਾਂ ਦੀ ਸਿਫ਼ਾਰਸ਼ ਕੀਤੀ, ਜਿਸ ‘ਤੇ ਚੌਪਦੀ ਮੁਰਮੂ ਨੇ ਮੋਹਰ ਲਗਾਈ। ਡਾ. ਵਿਵੇਕ ਜੋਸ਼ੀ ਤਿੰਨ ਮੈਂਬਰੀ ਚੋਣ ਕਮਿਸ਼ਨ ਦੇ ਨਵੇਂ ਮੈਂਬਰ ਹੋਣਗੇ।
ਜ਼ਿਕਰਯੋਗ ਹੈ ਕਿ ਰਾਜੀਵ ਕੁਮਾਰ 18 ਫਰਵਰੀ ਭਾਵ ਮੰਗਲਵਾਰ ਨੂੰ ਸੇਵਾ ਮੁਕਤ ਹੋਣ ਵਾਲੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਚੋਣ ਕਮੇਟੀ ਦੀ ਸਾਊਥ ਬਲਾਕ ਦਫ਼ਤਰ ‘ਚ ਬੈਠਕ ਹੋਈ। ਇਸ ‘ਚ ਪੰਜ ਨਾਂ ਰੱਖੇ ਗਏ ਪਰ ਵਿਰੋਧੀ ਧਿਰ ਦੇ ਆਗੂ ਤੇ ਕਮੇਟੀ ਦੇ ਮੈਂਬਰ ਰਾਹੁਲ ਗਾਂਧੀ ਨੇ ਇਨ੍ਹਾਂ ਸਾਰੇ ਨਾਵਾਂ ‘ਤੇ ਅਸਹਿਮਤੀ ਦਰਜ ਕਰਵਾਈ।
ਕਮੇਟੀ ‘ਚ ਮੋਦੀ ਤੇ ਰਾਹੁਲ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੈਂਬਰ ਹਨ। ਹੁਣ ਤੱਕ ਦੀ ਰਵਾਇਤ ਮੁਤਾਬਕ ਸਭ ਤੋਂ ਸੀਨੀਅਰ ਚੋਣ ਕਮਿਸ਼ਨਰ ਨੂੰ ਹੀ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਜਾਂਦਾ ਹੈ। ਰਾਜੀਵ ਕੁਮਾਰ ਤੋਂ ਬਾਅਦ ਗਿਆਨੇਸ਼ ਕੁਮਾਰ ਸਭ ਤੋਂ ਸੀਨੀਅਰ ਚੋਣ ਕਮਿਸ਼ਨਰ ਹਨ।