ਸੱਜਣ ਕੁਮਾਰ ਨੂੰ ਦੋਹਰੀ ਉਮਰ ਕੈਦ

ਨਵੀਂ ਦਿੱਲੀ: ਦਿੱਲੀ ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲੇਆਮ ਵਿਚ 41 ਸਾਲ ਬਾਅਦ ਸਾਊਥ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ। ਉਹ ਪਹਿਲਾਂ ਵੀ ਇਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਹਿਲੀ ਨਵੰਬਰ,

1984 ਨੂੰ ਦਿੱਲੀ ਦੇ ਸਰਸਵਤੀ ਵਿਚਾਰ ਵਿਚ ਜਸਵੰਤ ਸਿੰਘ ਤੇ ਉਨ੍ਹਾਂ ਦੇ ਪੁੱਤ ਤਰੁਣਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਇਹ ਸਜ਼ਾ ਸੁਣਾਈ। ਇਸ ਦੇ ਨਾਲ ਹੀ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਸਨੂੰ ਇਕ ਤੋਂ ਲੈ ਕੇ ਦਸ ਸਾਲ ਤੱਕ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ। ਸਾਰੀਆਂ ਸਜ਼ਾਵਾਂ ਇਕੱਠਿਆਂ ਚੱਲਣਗੀਆਂ।
ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਦੀ ਉਮਰ (30 ਸਾਲ) ਅਤੇ ਬਿਮਾਰੀ ਨੂੰ ਦੇਖਦੇ ਹੋਏ ਉਸਨੂੰ ਮੌਤ ਦੀ ਸਜ਼ਾ ਦੀ ਬਜਾਏ ਘੱਟ ਸਜ਼ਾ ਮਿਲਣੀ ਚਾਹੀਦੀ ਹੈ। ਹਾਲਾਂਕਿ, ਮਾਮਲੇ ਵਿਚ ਦੇ ਨਿਰਦੇਸ਼ ਵਿਅਕਤੀਆਂ ਦੀ ਹੱਤਿਆ
ਕੋਈ ਘੱਟ ਗੰਭੀਰ ਅਪਰਾਧ ਨਹੀਂ ਹੈ ਪਰ ਇਹ ਦੁਰਲਭ ਤੋਂ ਦੁਰਲਭ (ਰੇਅਰੇਸਟ ਆਫ ਫੇਅਰ) ਨਹੀਂ ਹੈ। ਜੱਜ ਨੇ ਕਿਹਾ ਕਿ ਵਰਤਮਾਨ ਮਾਮਲੇ ਦੇ ਤੱਥਾਂ ਤੋਂ ਪਤਾ ਲੱਗਦਾ ਹੈ ਕਿ ਸੱਜਣ ਕੁਮਾਰ ਵੱਲੋਂ ਕੀਤੇ ਗਏ ਅਪਰਾਧ ਬਿਨਾਂ ਤੱਕ ਤਾਲਮਾਨਾ ਤੇ ਨਿੰਦਣਯੋਗ ਹਨ।
ਜੇਲ੍ਹ ਰਿਪੋਰਟ ਵਿਚ ਸੱਜਣ ਦੇ ਵਿਵਹਾਰ ਬਾਰੇ ਕੁਛ ਵੀ ਉਲਟ ਨਹੀਂ ਦੱਸਿਆ ਗਿਆ, ਉਸਦਾ ਆਚਰਣ ਸੰਤੋਸ਼ਜਨਕ ਸੀ।ਅਦਾਲਤ ਨੇ ਕਿਹਾ ਕਿ ਸਰਸਵਤੀ ਵਿਹਾਰ ਵਿਚ ਘਟੀ ਘਟਨਾ ਉਸੇ ਵਾਰਦਾਤ ਦਾ ਹਿੱਸਾ ਹੈ, ਜਿਸਦੇ ਲਈ ਦੋਸ਼ੀ ਨੂੰ ਹਾਈ ਕੋਰਟ ਵੱਲੋਂ 17 ਦਸੰਬਰ 2018 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਸ ਮਾਮਲੇ ਵਿਚ ਸੱਜਣ ਨੂੰ ਪੰਜ ਨਿਰਦੋਸ਼ ਵਿਅਕਤੀਆਂ ਦੀ ਹੱਤਿਆ ਦਾ ਜ਼ਿੰਮੇਵਾਰ ਪਾਇਆ ਗਿਆ ਸੀ। ਰਿਕਾਰਡ ‘ਤੇ ਮੌਜੂਦ ਤੱਥਾਂ ਨਾਲ ਸਾਬਤ ਹੋ ਗਿਆ ਹੈ ਕਿ ਦੋਸ਼ੀ ਭੀੜ ਦਾ ਹਿੱਸਾ ਸੀ, ਜਿਸ ਨੇ ਪਹਿਲੀ ਨਵੰਬਰ 1984 ਨੂੰ ਦੰਗਿਆਂ ਦੌਰਾਨ ਪੀੜਤਾਂ ਦੇ ਘਰ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਨੇ ਫ਼ੈਸਲੇ ਦਾ ਕੀਤਾ ਸਵਾਗਤ
ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ‘ਚ ਬੈਠੇ ਪੀੜਤ ਪਰਿਵਾਰਾਂ ਨੂੰ ਕੁਝ ਹੱਦ ਤੱਕ ਧਰਵਾਸ ਮਿਲੇਗਾ। ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਪੀੜਤਾਂ ਨੇ 40 ਸਾਲ ਤੋਂ ਵੱਧ ਕਾਨੂੰਨੀ ਲੜਾਈ ਲੜੀ। ਉਨ੍ਹਾਂ ਕਿਹਾ ਕਿ ਆਸ ਸੀ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਵੇਗੀ, ਪਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਜੋ ਦੋਸ਼ੀਆਂ ਦੇ ਜ਼ੁਲਮਾਂ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਲਈ ਅੱਗੇ ਵੀ ਕਾਨੂੰਨੀ ਲੜਾਈ ਜਾਰੀ ਰੱਖੇਗੀ।