ਨਵੀਂ ਦਿੱਲੀ:ਦਿੱਲੀ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਸ਼ਰਾਬ ਨੀਤੀ ਨਾਲ ਸੰਬੰਧਿਤ ਕੈਗ ( ਸੀ. ਏ. ਜੀ.) ਰਿਪੋਰਟ ਵਿਧਾਨ ਸਭਾ ਦੀ ਟੇਬਲ ਉਤੇ ਰਖੇ ਜਾਣ ਨਾਲ ਆਮ ਆਦਮੀ ਪਾਰਟੀ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ।
ਕੈਗ ਰਿਪੋਰਟ ਵਿੱਚ ਸਾਹਮਣੇ ਆਏ ਖੁਲਾਸਿਆਂ ਅਨੁਸਾਰ ਸ਼ਰਾਬ ਨੀਤੀ ਵਿੱਚ ਨਿਯਮਾਂ ਦੀ ਘੋਰ ਉਲੰਘਣਾ ਕੀਤੀ ਗਈ ਅਤੇ ਕੇਜਰੀਵਾਲ ਨੇ ਆਪਣੈ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਅਤੇ ਭਰਿਸ਼ਟਾਚਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਰਿਪੋਰਟ ਦੇ ਆਧਾਰ ਉਤੇ ਅੱਗੇ ਵਧਣ ਵਾਲੀ ਜਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਦੇ ਨਾਲ ਨਾਲ ਸਮੁੱਚੀ ਆਮ ਆਦਮੀ ਪਾਰਟੀ ਲਈ ਪਹਿਲਾਂ ਹੀ ਪੈਦਾ ਹੋ ਚੁੱਕੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਭਾਰੀ ਸ਼ੋਰ ਸ਼ਰਾਬੇ ਵਿੱਚ ਪੇਸ਼ ਹੋਈ ਰਿਪੋਰਟ ਵੇਲੇ ਹੰਗਾਮਾ ਕਰਨ ਵਾਲੇ ਇੱਕੀ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ।