ਜਲੰਧਰ `ਚ ਕਿਸਾਨਾਂ ਤੇ ਬੀਬੀਆਂ ਦੀ ਪੁਲਿਸ ਨਾਲ ਝੜਪ
ਜਲੰਧਰ: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੌਦੇ ‘ਤੇ ਅੱਜ ਰਾਜ ਭਰ ‘ਚ ਕਿਸਾਨਾਂ ਵਲੋਂ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਜਲੰਧਰ ‘ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ
ਅਤੇ ਬੀਬੀਆਂ ਦੀ ਪੁਲਿਸ ਨਾਲ ਉਸ ਸਮੇਂ ਜ਼ਬਰਦਸਤ ਝੜਪ ਹੋ ਗਈ, ਜਦੋਂ ਕੈਬਨਿਟ ਮੰਤਰੀ ਦੇ ਘਰ ਵੱਲ ਵਧ ਰਹੇ ਕਿਸਾਨਾਂ ਅਤੇ ਬੀਬੀਆਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿLਸ਼ ਕੀਤੀ। ਪਰ ਇਸ ਦੌਰਾਨ ਕਿਸਾਨ ਪੁਲਿਸ ਦਾ ਘੇਰਾ ਤੋੜ ਕੇ ਕੈਬਨਿਟ ਮੰਤਰੀ ਦੇ ਘਰ ਤੱਕ ਪਹੁੰਚ ਗਏ ਤੇ ਧਰਨਾ ਲਾ ਦਿੱਤਾ।
ਇਸ ਮੌਕੇ ਬੀਬੀਆਂ ਨੇ ਕਿਹਾ ਕਿ ਉਹ ਕੇਵਲ ਕੈਬਨਿਟ ਮੰਤਰੀ ਦੇ ਘਰ ਬਾਹਰ ਸ਼ਾਂਤਮਈ ਧਰਨਾ ਦੇਣ ਅਤੇ ਉਨ੍ਹਾਂ ਨੂੰ ਮੰਗ ਪੱਤਰ ਹੀ ਸੌਂਪਣ ਆਏ ਸਨ ਪਰ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਧੱਕੇ ਮਾਰੇ ਗਏ। ਓਧਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਨੇ ਅੱਜ ਦੇ ਅੰਦੋਲਨ ਨੂੰ ਸਫਲ ਕਰਾਰ ਦਿੰਦੇ ਹੋਏ ਕਿਹਾ ਕਿ ਅੱਜ ਦੇ ਇੱਕਠਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੁਆਰਾ ਸ਼ੰਭੂ ਤੇ ਖਨਗੇ ਸਰਹੱਦ ‘ਤੇ ਕਿਸਾਨਾਂ ਉਪਰ ਕੀਤੇ ਗਏ ਤਸ਼ੱਦਦ ਖਿਲਾਫ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਕੇਂਦਰ ਸਰਕਾਰ ਦੀ ਬਹਿ ‘ਤੇ ਪੰਜਾਬ ਸਰਕਾਰ ਵਲੋਂ ਸ਼ੰਭੂ ਅਤੇ ਖਨੌਰੀ ਵਿਖੇ ਚਲਦੇ ਕਿਸਾਨੀ ਅੰਦੋਲਨ ਨੂੰ ਪੁਲਿਸ ਬਲ ਦੀ ਵਰਤੋਂ ਕਰਕੇ ਉਖਾੜਨ ਦੀ ਕਾਰਵਾਈ ਕਰਨ ਤੇ ਇਸ ਕਾਰਨ ਹੋਏ ਹਰ ਤਰ੍ਹਾਂ ਦੇ ਮਾਲੀ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕੀਤੀ ਜਾਵੇ ਅਤੇ ਟਰਾਲੀਆਂ ਜਾਂ ਹੋਰ ਸਾਮਾਨ ਚੋਰੀ ਹੋਣ ਦੇ ਇਸ ਸਾਰੇ ਘਟਨਾਕ੍ਰਮ ਦੇ ਪਿੱਛੇ ਸਾਜ਼ਿਸ਼ ਵਿਚ ਸ਼ਾਮਿਲ ਵਿਧਾਇਕ ਦੀ ਵਿਧਾਨ ਸਭਾ ਮੈਂਬਰਸ਼ਿLਪ ਰੱਦ ਕੀਤੀ ਜਾਵੇ । ਇਸੇ ਤਰ੍ਹਾਂ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਨਾਲ ਕੁੱਟਮਾਰ ਕਰਨ ਵਾਲੇ ਥਾਣਾ ਸ਼ੰਭੂ ਦੇ ਐਸ. ਐਚ. ਓ. ਹਰਪ੍ਰੀਤ ਸਿੰਘ ਨੂੰ ਬਰਖਾਸਤ ਕੀਤਾ ਜਾਵੇ । ਉਨ੍ਹਾਂ ਮੋਗਾ ਵਿਚ ਵਿਧਾਇਕ ਲਾਡੀ ਢੋਸ ਦੇ ਸੁਰੱਖਿਆ ਕਰਮੀਆਂ ਵੱਲੋਂ ਗੁੰਡਾਗਰਦੀ ਕਰਦੇ ਹੋਏ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਨਾਲ ਮਾੜਾ ਵਿਹਾਰ ਕਰਨ ਦੇ ਮਾਮਲੇ ‘ਚ ਲਾਡੀ ਢੋਸ ਦੇ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਵਲੋਂ ਵਧਾਏ ਟੋਲ ਟੈਕਸ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਲੋਕਾਂ ਦੀ ਲੁੱਟ ਕਰਾਰ ਦਿੱਤਾ। ਇਸ ਮੌਕੇ ਬਲਦੇਵ ਸਿੰਘ ਜ਼ੀਰਾ, ਅਮਰਜੀਤ ਸਿੰਘ ਰੜਾ, ਜਸਵਿੰਦਰ ਸਿੰਘ ਲੌਂਗੋਵਾਲ, ਸੁਖਦੇਵ ਸਿੰਘ ਭੋਜਰਾਜ, ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ, ਮਲਕੀਤ ਸਿੰਘ ਗੁਲਾਮੀਵਾਲਾ, ਇੰਦਰਜੀਤ ਸਿੰਘ ਕੋਟਬੁੱਢਾ, ਓਂਕਾਰ ਸਿੰਘ ਭੰਗਾਲਾ, ਬਚਿਤਰ ਸਿੰਘ ਕੋਟਲਾ, ਸਤਨਾਮ ਸਿੰਘ ਬਾਗੜੀਆਂ, ਬਲਵੰਤ ਸਿੰਘ ਬਹਿਰਾਮਕੇ, ਹਰਸੁਲਿਦਰ ਸਿੰਘ, ਰਾਜਵਿੰਦਰ ਸਿੰਘ ਗੋਲਡਨ, ਸੁਖਵਿੰਦਰ ਸਿੰਘ ਸਭਰਾ, ਸੁਖਜਿੰਦਰ ਸਿੰਘ ਖੋਸਾ, ਦਿਲਬਾਗ ਸਿੰਘ ਗਿੱਲ, ਸੁਖਪਾਲ ਸਿੰਘ ਡੱਫਰ, ਗੁਰਿੰਦਰ ਸਿੰਘ ਭੰਗੂ, ਤੇਜਬੀਰ ਸਿੰਘ ਪੰਜੋਖਰਾ ਆਦਿ ਵੀ ਮੌਜੂਦ ਸਨ।